ਖੁਦ ਨੂੰ ਫਿੱਟ ਰੱਖਣ ਲਈ ਦਿਲਜੀਤ ਦੋਸਾਂਝ ਕਰਦੇ ਹਨ ਯੋਗ, ਵੀਡੀਓ ਕੀਤਾ ਸਾਂਝਾ

written by Shaminder | May 04, 2021 05:55pm

ਦਿਲਜੀਤ ਦੋਸਾਂਝ ਅੱਜ ਕੌਮਾਂਤਰੀ ਪੱਧਰ ਦੇ ਸਟਾਰ ਬਣ ਚੁੱਕੇ ਹਨ । ਗਾਇਕੀ ਤੋਂ ਆਪਣਾ ਸਫਰ ਸ਼ੁਰੂ ਕਰਨ ਵਾਲੇ ਦਿਲਜੀਤ ਦੋਸਾਂਝ ਨੇ ਜਿੱਥੇ ਆਪਣੀ ਗਾਇਕੀ ਦੇ ਨਾਲ ਸਰੋਤਿਆਂ ਦਾ ਦਿਲ ਜਿੱਤਿਆ ਹੈ ।ਉੱਥੇ ਹੀ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਆਪਣੀ ਖ਼ਾਸ ਜਗ੍ਹਾ ਬਣਾ ਲਈ ਹੈ। ਜਿੱਥੇ ਪੰਜਾਬੀ ਫ਼ਿਲਮਾਂ ‘ਚ ਉਨ੍ਹਾਂ ਨੇ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ ‘ਤੇ ਡੂੰਘੀ ਛਾਪ ਛੱਡੀ ਹੈ, ਉੱਥੇ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕਰਕੇ ਨਾਮਣਾ ਖੱਟਿਆ ਹੈ।

diljit Image From Diljit Dosanjh Instagram

ਹੋਰ ਪੜ੍ਹੋ : ਦੀਪਿਕਾ ਪਾਦੂਕੋਣ ਦੇ ਪੂਰੇ ਪਰਿਵਾਰ ਦੀ ਰਿਪੋਰਟ ਆਈ ਕੋਰੋਨਾ ਪਾਜਟਿਵ, ਪਿਤਾ ਹਸਪਤਾਲ ‘ਚ ਭਰਤੀ 

diljit Image From Diljit Dosanjh Instagram

ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ਅਤੇ ਅਜਿਹੇ ‘ਚ ਹਰ ਕੋਈ ਉਨ੍ਹਾਂ ਦੇ ਫਿੱਟਨੈਸ ਦੇ ਰਾਜ਼ ਜਾਨਣਾ ਚਾਹੁੰਦਾ ਹੈ । ਦਿਲਜੀਤ ਦੋਸਾਂਝ ਖੁਦ ਨੂੰ ਫਿੱਟ ਰੱਖਣ ਲਈ ਯੋਗ ਦਾ ਸਹਾਰਾ ਲੈਂਦੇ ਹਨ ।ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

diljit Image From Diljit Dosanjh Instagram

ਜਿਸ ‘ਚ ਉਹ ਯੋਗਾ ਦੇ ਵੱਖ ਵੱਖ ਆਸਣ ਕਰਦੇ ਹੋਏ ਵਿਖਾਈ ਦੇ ਰਹੇ ਹਨ । ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੇ ਫੈਨਸ ਦੇ ਨਾਲ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ।

 

View this post on Instagram

 

A post shared by DILJIT DOSANJH (@diljitdosanjh)

ਦਿਲਜੀਤ ਦੋਸਾਂਝ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ ।ਸ਼ਹਿਨਾਜ਼ ਗਿੱਲ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਹੌਸਲਾ ਰੱਖ’ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ।

 

You may also like