ਦਿਲਜੀਤ ਦੋਸਾਂਝ ਆਪਣੇ ਅੰਦਾਜ਼ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਤਾਮਿਲ ਗੀਤ 'Enjoy Enjaami' ‘ਤੇ ਭੰਗੜੇ ਪਾਉਂਦੇ ਆਏ ਨਜ਼ਰ

written by Lajwinder kaur | April 09, 2021 02:43pm

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਮਜ਼ੇਦਾਰ ਵੀਡੀਓ ਪਾ ਕੇ ਮਨੋਰੰਜਨ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਤਾਮਿਲ ਗੀਤ 'Enjoy Enjaami' ਤੇ ਆਪਣੀ ਮਜ਼ੇਦਾਰ ਵੀਡੀਓ ਬਣਾ ਕੇ ਸਾਂਝੀ ਕੀਤੀ ਹੈ।

image of diljit dosanjh Image Source: instagram

ਹੋਰ ਪੜ੍ਹੋ : ਮੋਢੇ ‘ਤੇ ਕਹੀ ਰੱਖੇ ਆਏ ਨਜ਼ਰ ਗਾਇਕ ਸਰਬਜੀਤ ਚੀਮਾ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਾਇਕ ਦਾ ਇਹ ਦੇਸੀ ਅੰਦਾਜ਼

inside image of diljit dosanjh bhangra

ਉਨ੍ਹਾਂ ਨੇ ਵੀਡੀਓ ਨੂੰ ਪੋਸਟ ਕਰਦੇ ਹੋਏ ਦੱਸਿਆ ਹੈ ਕਿ ਏਨੀਂ ਦਿਨੀਂ ਇਹ ਉਨ੍ਹਾਂ ਦਾ ਪਸੰਦੀਦਾ ਟਰੈਕ ਹੈ। ਵੀਡੀਓ ‘ਚ ਉਹ ਤਾਮਿਲ ਪਾਰਟੀ ਸੌਂਗ ‘ਤੇ ਭੰਗੜੇ ਪਾਉਂਦੇ ਹੋਏ ਨਜ਼ਰ ਆ ਰਹੇ ਨੇ। ਪ੍ਰਸ਼ੰਸਕਾਂ ਨੂੰ ਗਾਇਕ ਦਿਲਜੀਤ ਦੋਸਾਂਝ ਦਾ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਲੱਖਾਂ ਦੀ ਗਿਣਤੀ 'ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

inside image of diljit dosanjh's new video

ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ  ‘G.O.A.T’ ਮਿਊਜ਼ਿਕ ਐਲਬਮ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਉਹ ਪੰਜਾਬੀ ਫ਼ਿਲਮਾਂ ਤੇ ਹਿੰਦੀ ਫ਼ਿਲਮਾਂ ਦੇ ਨਾਲ ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਹੌਸਲਾ ਰੱਖ’ ਦੀ ਸ਼ੂਟਿੰਗ ਪੂਰੀ ਹੋਈ । ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ ਦੇ ਨਾਲ ਸੋਨਮ ਬਾਵਜਾ, ਸ਼ਹਿਨਾਜ਼ ਗਿੱਲ ਤੇ ਗਿੱਪੀ ਗਰੇਵਾਲ ਦਾ ਬੇਟੇ ਸ਼ਿੰਦਾ ਗਰੇਵਾਲ ਨਜ਼ਰ ਆਵੇਗਾ।

 

View this post on Instagram

 

A post shared by DILJIT DOSANJH (@diljitdosanjh)

You may also like