
Diljit Dosanjh in Chamkila Look: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੀ ਗਾਇਕੀ ਤੇ ਅਦਾਕਾਰੀ ਲਈ ਬੇਹੱਦ ਮਸ਼ਹੂਰ ਹਨ। ਆਪਣੀ ਮਿਹਨਤ ਸਦਕਾ ਦਿਲਜੀਤ ਨੇ ਨਾਂ ਮਹਿਜ਼ ਪੰਜਾਬੀ ਫ਼ਿਲਮ ਇੰਡਸਟਰੀ ਬਲਕਿ ਬਾਲੀਵੁੱਡ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ। ਹਾਲ ਹੀ ਵਿੱਚ ਦਿਲਜੀਤ ਨੇ ਆਪਣੀਆਂ ਨਵੀਆਂ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕੀਤੀਆਂ ਹਨ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

ਦੱਸ ਦਈਏ ਕਿ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੇ ਚਮਕੀਲਾ ਲੁੱਕ ਨੂੰ ਲੈ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਇਸ ਲੁੱਕ ਨਾਲ ਹਰ ਪਾਸੇ ਬੱਲੇ-ਬੱਲੇ ਹੋ ਰਹੀ ਹੈ। ਇਸ ਗੱਲ ਤੋਂ ਹੁਣ ਜ਼ਿਆਦਾਤਰ ਲੋਕ ਜਾਣੂ ਹਨ ਕਿ ਦਿਲਜੀਤ ਆਪਣੀ ਅਗਲੀ ਫ਼ਿਲਮ ਵਿੱਚ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ।
ਆਪਣੇ ਚਮਕੀਲਾ ਲੁੱਕ ਨੂੰ ਲੈ ਕੇ ਦਿਲਜੀਤ ਛਾਏ ਹੋਏ ਹਨ। ਹਾਲ ਹੀ ਵਿੱਚ ਦਿਲਜੀਤ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਇਸ ਨਵੇਂ ਲੁੱਕ ਨਾਲ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ, "ਕਦੇ ਬਿਲੋ ਬੀਚ ਤੇ 🌊ਕਦੇ ਜੈੱਟ 🛩️ ਤੇ...#diljitdosanjh"

ਦਿਲਜੀਤ ਦੋਸਾਂਝ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਵਿੱਚ ਉਹ ਹੁਬਹੂ ਅਮਰ ਸਿੰਘ ਚਮਕੀਲਾ ਵਾਲੀ ਲੁੱਕ 'ਚ ਨਜ਼ਰ ਆ ਰਹੇ ਹਨ। ਦਿਲਜੀਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਇਸ ਤਸਵੀਰ ਵਿੱਚ ਉਹ ਆਪਣੇ ਪ੍ਰਾਈਵੇਟ ਜੈਟ ਵਿੱਚ ਖਾਣਾ ਖਾਂਦੇ ਤੇ ਟੀਮ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ।
ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਮਿਊਜ਼ਿਕ ਦੇ ਨਾਮੀ ਗਾਇਕ ਨੇ, ਜਿਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨਨੇ। ਗਾਇਕ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮੰਨਵਾ ਚੁੱਕੇ ਹਨ। ਉਹ ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਵਿੱਚ ਕੰਮ ਕਰ ਚੁੱਕੇ ਹਨ।

ਹੋਰ ਪੜ੍ਹੋ: ਗੁਰਦਾਸ ਮਾਨ ਨੇ ਜਨਮਦਿਨ ਦੇ ਮੌਕੇ ਫੈਨਜ਼ ਨੂੰ ਦਿੱਤਾ ਖ਼ਾਸ ਤੋਹਫਾ, ਆਪਣੇ ਨਵੇਂ ਗੀਤ ਦਾ ਟੀਜ਼ਰ ਕੀਤਾ ਜਾਰੀ
ਦੱਸ ਦਈਏ ਹਾਲ ਵਿੱਚ ਆਈ ਦਿਲਜੀਤ ਦੋਸਾਂਝ ਤੇ ਸਰਗੁਣ ਮਹਿਤਾ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’, ਸਿਨੇਮਾ ਘਰਾਂ ਵਿੱਚ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਹੁਣ ਜਲਦ ਹੀ ਇਹ ਫ਼ਿਲਮ ਓਟੀਟੀ ਉੱਤੇ ਰਿਲੀਜ਼ ਲਈ ਤਿਆਰ ਹੈ। ਇਹ ਫ਼ਿਲਮ 6 ਜਨਵਰੀ ਨੂੰ ਜ਼ੀ5 ਓਟੀਟੀ ਪਲੇਟਫਾਰਮ ਉੱਤੇ ਰਿਲੀਜ਼ ਹੋਣ ਜਾ ਰਹੀ ਹੈ।
View this post on Instagram