ਹੈਲੀਕਪਟਰ ਦਾ ਲੁਤਫ ਲੈਂਦੇ ਨਜ਼ਰ ਆਏ ਦਿਲਜੀਤ ਦੋਸਾਂਝ, ਦੇਖੋ ਤਸਵੀਰਾਂ

written by Lajwinder kaur | April 19, 2022

ਦਿਲਜੀਤ ਦੋਸਾਂਝ ਜੋ ਕਿ ਏਨੀਂ ਦਿਨੀਂ ਪੰਜਾਬ ਆਏ ਹੋਏ ਨੇ। 17 ਅਪ੍ਰੈਲ ਨੂੰ ਜਲੰਧਰ ਵਿਖੇ ਉਨ੍ਹਾਂ ਦੇ ਵਰਲਡ ਟੂਰ ਸ਼ੋਅ ਬੌਰਨ ਟੂ ਸ਼ਾਈਨ ਖੂਬ ਚਰਚਾ 'ਚ ਹੈ। ਇਹ ਸ਼ੋਅ ਵੀ ਹਿੱਟ ਰਿਹਾ, ਵੱਡੀ ਗਿਣਤੀ ‘ਚ ਦਰਸ਼ਕ ਦਿਲਜੀਤ ਦੋਸਾਂਝ ਨੂੰ ਦੇਖਣ ਲਈ ਪਹੁੰਚੇ ਸਨ। ਹੁਣ ਉਹ ਆਪਣੇ ਫਰੀ ਟਾਈਮ ਦਾ ਪੂਰਾ ਅਨੰਦ ਲੈ ਰਹੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਹੈਲੀਕਪਟਰ ਦਾ ਲੁਤਫ ਲੈਂਦੇ ਹੋਏ ਨਜ਼ਰ ਆਏ। ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਮਜ਼ੇਦਾਰ ਟੀਜ਼ਰ ਸਾਂਝਾ ਕਰਦੇ ਹੋਏ ਫ਼ਿਲਮ ਦੀ ਰਿਲੀਜ਼ ਡੇਟ ਦਾ ਕੀਤਾ ਖੁਲਾਸਾ

diljit dosanjh ,,,

ਸੋਨਾਲੀ ਸਿੰਘ ਨੇ ਦੀ ਮੁਟਿਆਰ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦਿਲਜੀਤ ਦੋਸਾਂਝ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਗਾਇਕ ਦਿਲਜੀਤ ਦੇ ਨਾਲ ਹੈਲੀਕਾਪਟਰ 'ਚ ਬੈਠੇ ਹੋਏ ਨਜ਼ਰ ਆ ਰਹੇ ਹਨ। ਦੂਜੀ ਤੇ ਤੀਜੀ ਤਸਵੀਰ 'ਚ ਉਹ ਕਾਲੇ ਰੰਗ ਦੇ ਹੈਲੀਕਾਪਟਰ ਦੇ ਨਾਲ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ। ਦਰਸ਼ਕਾਂ ਨੂੰ ਗਾਇਕ ਦਾ ਇਹ ਅੰਦਾਜ਼ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ।

ਹੋਰ ਪੜ੍ਹੋ : ਹਰਭਜਨ ਮਾਨ ਆਪਣੇ ਪਰਿਵਾਰ ਦੇ ਨਾਲ ਮਿਲੇ ਆਪਣੇ ਖ਼ਾਸ ਮਿੱਤਰ ਤੇ CM ਭਗਵੰਤ ਮਾਨ ਨੂੰ, ਦੇਖੋ ਤਸਵੀਰਾਂ

diljit dosanjh with his team mate

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਆਪਣੀ ਅਦਾਕਾਰੀ ਦੇ ਨਾਲ ਵੀ ਹਰ ਕਿਸੇ ਦਾ ਦਿਲ ਜਿੱਤਿਆ ਹੈ । ਦਿਲਜੀਤ ਦੋਸਾਂਝ (Diljit Dosanjh) ਜਲਦ ਹੀ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ (Amar Singh Chamkila) ਦੀ ਫ਼ਿਲਮ ‘ਚ ਨਜ਼ਰ ਆਉਣਗੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਦਾਕਾਰਾ ਪ੍ਰਣਿਤੀ ਚੋਪੜਾ ਮੁੱਖ ਭੂਮਿਕਾ ‘ਚ ਦਿਖਾਈ ਦੇਵੇਗੀ । ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ ਕਈ ਪੰਜਾਬੀ ਅਤੇ ਹਿੰਦੀ ਫ਼ਿਲਮਾਂ ਹਨ। ਪਿਛਲੇ ਸਾਲ ਦਿਲਜੀਤ ਦੋਸਾਂਝ ਆਖਰੀ ਵਾਰ ਸ਼ਹਿਨਾਜ਼ ਗਿੱਲ ਦੇ ਨਾਲ ਫ਼ਿਲਮ ਹੌਸਲਾ ਰੱਖ ‘ਚ ਨਜ਼ਰ ਆਏ ਸਨ ।

 

View this post on Instagram

 

A post shared by ੴ (@sonalisingh)

You may also like