ਦਿਲਜੀਤ ਦੋਸਾਂਝ ਨੇ ਆਪਣੇ ਸ਼ੋਅ ਦੌਰਾਨ ਆਪਣੇ ਪ੍ਰਸ਼ੰਸਕ ਨੂੰ ਦਿੱਤੀ 36,000 ਰੁਪਏ ਦੀ ਮਹਿੰਗੀ ਜੈਕੇਟ
ਦਿਲਜੀਤ ਦੋਸਾਂਝ ਨੇ ਆਪਣੇ ਸ਼ੋਅ ਦੌਰਾਨ ਆਪਣੇ ਪ੍ਰਸ਼ੰਸਕ ਨੂੰ ਦਿੱਤੀ 36,000 ਰੁਪਏ ਦੀ ਮਹਿੰਗੀ ਜੈਕੇਟ
ਗਾਇਕ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਏਨੀਂ ਦਿਨੀਂ ਆਪਣੇ ਟੂਰ ਬੌਰਨ ਟੂ ਸ਼ਾਈਨ ਨੂੰ ਲੈ ਕੇ ਚਰਚਾ ‘ਚ ਹਨ । ਗੁਰੂਗ੍ਰਾਮ ਤੋਂ ਬਾਅਦ ਉਨ੍ਹਾਂ ਦਾ ਸ਼ੋਅ ਜਲੰਧਰ ‘ਚ ਹੋਇਆ ਸੀ, ਇਨ੍ਹਾਂ ਦੋਵੇਂ ਸ਼ਹਿਰਾਂ ਚ ਦਿਲਜੀਤ ਦੋਸਾਂਝ ਦਾ ਸ਼ੋਅ ਹਿੱਟ ਰਿਹਾ। ਸੋਸ਼ਲ ਮੀਡੀਆ ਉੱਤੇ ਦਿਲਜੀਤ ਦੇ ਇੱਕ ਫੈਨ ਦੀ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਚ ਉਸ ਨੇ ਦਿਲਜੀਤ ਦੋਸਾਂਝ ਦੀ ਜੈਕਟ ਪਾਈ ਹੋਈ ਹੈ।
ਹੋਰ ਪੜ੍ਹੋ : ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਤਸਵੀਰਾਂ

ਦੱਸ ਦਈਏ ਦਿਲਜੀਤ ਦੋਸਾਂਝ ਨੇ ਆਪਣੇ ਇਸ ਪ੍ਰਸ਼ੰਸਕ ਨੂੰ ਸ਼ੋਅ ਦੌਰਾਨ ਪਾਈ ਜੈਕਟ ਦਿੱਤੀ ਹੈ। ਦੱਸ ਦਈਏ ਇਸ ਜੈਕਟ ਦੀ ਕੀਮਤ 36 ਹਜ਼ਾਰ ਰੁਪਏ ਹੈ। ਸੋਸ਼ਲ ਮੀਡੀਆ ਉੱਤੇ ਇਹ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਜੀ ਹਾਂ ਦਿਲਜੀਤ ਦੋਸਾਂਝ ਅਕਸਰ ਹੀ ਆਪਣੇ ਸ਼ੋਅਜ਼ ਦੇ ਦੌਰਾਨ ਆਪਣੇ ਪ੍ਰਸ਼ੰਸਕਾਂ ਨੂੰ ਕੁਝ ਨਾ ਕੁਝ ਮਹਿੰਗੀਆਂ ਚੀਜ਼ਾਂ ਗਿਫਟ ਕਰ ਦਿੰਦੇ ਹਨ।
ਹੋਰ ਪੜ੍ਹੋ : ਸੰਜੇ ਦੱਤ ਨੇ ਸ਼ੁੱਧ ਪੰਜਾਬੀ ਬੋਲ ਕੇ ਜਿੱਤਿਆ ਹਰ ਇੱਕ ਦਾ ਦਿਲ, ਸਰਦਾਰ ਫੋਟੋਗ੍ਰਾਫਰ ਨੂੰ ਕਿਹਾ- ‘ਰੱਬ ਰਾਖਾ ਭਾਜੀ’

ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਹ ਭਾਵੇਂ ਬਾਲੀਵੁੱਡ ਤੱਕ ਆਪਣੀ ਅਦਾਕਾਰੀ ਦੇ ਲੋਹਾ ਮੰਨਵਾ ਚੁੱਕੇ ਨੇ। ਪਰ ਦਿਲਜੀਤ ਦੋਸਾਂਝ ਨੂੰ ਪੰਜਾਬੀ ਗਾਇਕੀ ਦੇ ਨਾਲ ਪਿਆਰ ਹੈ। ਉਹ ਹਮੇਸ਼ਾ ਕਹਿੰਦੇ ਨੇ ਉਹ ਆਪਣੇ ਪ੍ਰਸ਼ੰਸਕਾਂ ਦੇ ਲਈ ਗੀਤ ਲੈ ਕੇ ਆਉਂਦੇ ਰਹਿਣਗੇ। ਪਿਛਲੇ ਸਾਲ ਉਹ ਮੂਨ ਚਾਈਲਡ ਏਰਾ ਮਿਊਜ਼ਿਕ ਐਲਬਮ ਲੈ ਕੇ ਆਏ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲਿਆ ਸੀ। ਦੱਸ ਦਈਏ ਦਿਲਜੀਤ ਦੋਸਾਂਝ ਦੀ ਝੋਲੀ ਪਾਲੀਵੁੱਡ ਫ਼ਿਲਮਾਂ ਦੇ ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਨੇ। ਬਹੁਤ ਜਲਦ ਉਹ ਨਿਮਰਤ ਖਹਿਰਾ ਦੇ ਨਾਲ ਜੋੜੀ ਫ਼ਿਲਮ ‘ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਜਸਵੰਤ ਸਿੰਘ ਖਾਲੜਾ ਦੀ ਬਾਇਓਪਿਕ ਉੱਤੇ ਬਣ ਰਹੀ ਫ਼ਿਲਮ ‘ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ (Amar Singh Chamkila) ਦੀ ਫ਼ਿਲਮ ‘ਚ ਨਜ਼ਰ ਆਉਣਗੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਦਾਕਾਰਾ ਪਰਿਨੀਤੀ ਚੋਪੜਾ ਮੁੱਖ ਭੂਮਿਕਾ ‘ਚ ਦਿਖਾਈ ਦੇਵੇਗੀ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
