ਦਿਲਜੀਤ ਦੋਸਾਂਝ ਨੇ ਫੈਨਜ਼ ਨੂੰ ਦਿੱਤੀ ਖੁਸ਼ੀ, ਇਸ ਦਿਨ ਰਿਲੀਜ਼ ਹੋਵੇਗੀ ਨਵੀਂ ਮਿਊਜ਼ਿਕ ਐਲਬਮ ‘𝐌𝐎𝐎𝐍𝐂𝐇𝐈𝐋𝐃 𝐄𝐑𝐀’

written by Lajwinder kaur | August 11, 2021

ਪੰਜਾਬੀ ਮਿਊਜ਼ਿਕ ਜਗਤ ਦੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਜੋ ਕਿ ਆਪਣੀ ਨਵੀਂ ਮਿਊਜ਼ਿਕ ਐਲਬਮ ਮੂਨ ਚਾਈਲਡ ਏਰਾ (Album Moon Child Era) ਨੂੰ ਲੈ ਕੇ ਕਾਫੀ ਉਤਸੁਕ ਨੇ। ਇਸ ਮਿਊਜ਼ਿਕ ਐਲਬਮ ਨੂੰ ਉਹ ਆਪਣੇ ਕਰੀਅਰ ਦੀ ਸਭ ਤੋਂ ਖ਼ਾਸ ਐਲਬਮ ਮੰਨ ਰਹੇ ਨੇ। ਜਿਸ ਕਰਕੇ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਆਪਣੀ ਮਿਊਜ਼ਿਕ ਐਲਬਮ ਦੀ ਰਿਲੀਜ਼ ਡੇਟ ਤੋਂ ਪਰਦਾ ਚੁੱਕ ਦਿੱਤਾ ਹੈ।

singer diljit dosanjh, raj ranjodh-min image source- instagram

ਹੋਰ ਪੜ੍ਹੋ : ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਪਰਿਵਾਰ ਦੇ ਨਾਲ ਸੁਮੰਦਰ ਦੇ ਕੰਢੇ ਘੁੰਮਦੇ ਨਜ਼ਰ ਆਏ ਗਾਇਕ ਹਰਭਜਨ ਮਾਨ

ਹੋਰ ਪੜ੍ਹੋ : ਗਾਇਕ ਜੌਰਡਨ ਸੰਧੂ ਨੇ ਘਰ ‘ਚ ਰਖਵਾਇਆ ਪਾਠ, ਤਸਵੀਰ ਸ਼ੇਅਰ ਕਰਕੇ ‘ਵਾਹਿਗੁਰੂ ਜੀ’ ਦਾ ਅਦਾ ਕੀਤਾ ਸ਼ੁਕਰਾਨਾ

inside image of diljit dosanjh-min image source- instagram

ਉਨ੍ਹਾਂ ਆਪਣੇ ਸੋਸ਼ਲ ਮੀਡੀਆ ‘ਤੇ ਇਸ ਐਲਬਮ ਦੀ ਰਿਲੀਜ਼ ਡੇਟ ਦਾ ਐਲਾਨ ਕਰਦੇ ਹੋਏ ਬਹੁਤ ਹੀ ਪਿਆਰਾ ਜਿਹਾ ਪੋਸਟਰ ਸਾਂਝਾ ਕੀਤਾ ਹੈ। ਇਹ ਪੋਸਟਰ ਪ੍ਰੈਟਿੰਗ ਸਟਾਈਲ ਚ ਤਿਆਰ ਕੀਤਾ ਗਿਆ ਹੈ। ਜਿਸ ‘ਚ ਦਿਲਜੀਤ ਦੋਸਾਂਝ ਆਸਮਾਨ ‘ਚ ਬੈਠੇ ਹੋਏ ਆਪਣੇ ਹੀ ਖਿਆਲਾਂ ‘ਚ ਗੁਆਚੇ ਹੋਏ ਨਜ਼ਰ ਆ ਰਹੇ ਨੇ, ਤੇ ਉਨ੍ਹਾਂ ਦੇ ਪਿੱਛੇ ਚੰਦਰਮਾ ਵੀ ਨਜ਼ਰ ਆ ਰਿਹਾ ਹੈ। ਇਹ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ। ਕੈਪਸ਼ਨ ‘ਚ ਦਿਲਜੀਤ ਦੋਸਾਂਝ ਨੇ ਦੱਸਿਆ ਹੈ ਕਿ ਇਹ ਐਲਬਮ 22 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਉਤਸੁਕਤਾ ਬਿਆਨ ਕਰ ਰਹੇ ਨੇ।

Diljit Dosanjh-Moon Child image source- instagram

ਐਲਬਮ ਵਿੱਚ ਦਿਲਜੀਤ ਦੋਸਾਂਝ ਸੰਗੀਤ ਨਿਰਮਾਤਾ ਇਟੈਂਸ ਮਿਊਜਿਕ ਤੇ ਗੀਤਕਾਰ ਰਾਜ ਰਣਜੋਧ ਨਾਲ ਹੋਰ ਵੀ ਕਲਾਕਾਰ ਹੋਣਗੇ। ਦਿਲਜੀਤ ਦੋਸਾਂਝ ਨੂੰ ਪੂਰੀ ਆਸ ਹੈ ਕਿ ਇਹ ਐਲਬਮ ਦਰਸ਼ਕਾਂ ਦੀ ਉਮੀਦਾਂ ਉੱਤੇ ਪੂਰੀ ਉਤਰੇਗੀ ਅਤੇ ਬਹੁਤ ਜ਼ਿਆਦਾ ਪਸੰਦ ਆਵੇਗੀ। ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ 'ਚ ਆਪਣੇ ਛੱਤਰੀ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ। ਜਿਸ ਨੂੰ ਵੱਡੀ ਗਿਣਤੀ ‘ਚ ਦਰਸ਼ਕਾਂ ਦਾ ਪਿਆਰ ਹਾਸਿਲ ਹੋਇਆ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਐਕਟਿਵ ਨੇ। ਬਹੁਤ ਜਲਦ ਉਹ ਪੰਜਾਬੀ ਫ਼ਿਲਮ ਜੋੜੀ ਦੇ ਨਾਲ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ ਕਈ ਹਿੰਦੀ ਫ਼ਿਲਮਾਂ ਵੀ ਨੇ।

 

 

View this post on Instagram

 

A post shared by DILJIT DOSANJH (@diljitdosanjh)

0 Comments
0

You may also like