ਦਿਲਜੀਤ ਦੋਸਾਂਝ ਨੇ ਇਸ ਕਰਕੇ ਬਦਲ ਦਿੱਤਾ ਆਪਣਾ ਪੂਰਾ ਲੁੱਕ, ਵਧੀ ਹੋਈ ਦਾੜ੍ਹੀ ਅਤੇ ਕੁੜਤੇ ਪਜਾਮੇ ‘ਚ ਆਏ ਨਜ਼ਰ

written by Shaminder | March 02, 2022

ਦਿਲਜੀਤ ਦੋਸਾਂਝ (Diljit Dosanjh) ਪਿਛਲੇ ਕਈ ਦਿਨਾਂ ਤੋਂ ਆਪਣੀ ਬਦਲੀ ਹੋਈ ਲੁੱਕ ਨੂੰ ਲੈ ਕੇ ਚਰਚਾ ‘ਚ ਸਨ । ਜਿਸ ਤੋਂ ਬਾਅਦ ਅਦਾਕਾਰ ਦੀ ਲੁੱਕ ਨੂੰ ਲੈ ਕੇ ਪ੍ਰਸ਼ੰਸਕਾਂ ਦੇ ਵੱਲੋਂ ਕਈ ਕਿਆਸ ਲਗਾਏ ਜਾ ਰਹੇ ਸਨ ਕਿ ਦਿਲਜੀਤ ਨੇ ਆਪਣੀ ਲੁੱਕ ਕਿਉਂ ਬਦਲ ਲਈ ਹੈ ਅਤੇ ਉਹ ਆਪਣੀ ਦਾੜ੍ਹੀ ਕਿਉੇਂ ਵਧਾ ਰਹੇ ਹਨ । ਪਰ ਹੁਣ ਸਪੱਸ਼ਟ ਹੋ ਚੁੱਕਿਆ ਹੈ ਕਿ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਫ਼ਿਲਮ ਦੇ ਲਈ ਆਪਣਾ ਲੁੱਕ ਪੂਰੀ ਤਰ੍ਹਾਂ ਬਦਲ ਲਿਆ ਹੈ ।ਖ਼ਬਰਾਂ ਮੁਤਾਬਕ ਦਿਲਜੀਤ ਦੋਸਾਂਝ ਜਸਵੰਤ ਸਿੰਘ ਖਾਲੜਾ ‘ਤੇ ਬਣ ਰਹੀ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ ।

Diljit dosanjh Image Source: Instagram

ਹੋਰ ਪੜ੍ਹੋ : ਨੀਰੂ ਬਾਜਵਾ ਨੇ ਇਸ ਕਰਕੇ ਬਾਲੀਵੁੱਡ ਦੀਆਂ ਫ਼ਿਲਮਾਂ ਨਾ ਕਰਨ ਦਾ ਲਿਆ ਸੀ ਫੈਸਲਾ

ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਸਵੰਤ ਸਿੰਘ ਖਾਲੜਾ ਭਾਰਤੀ ਮਨੁੱਖੀ ਅਧਿਕਾਰਾਂ ਦਾ ਇੱਕ ਕਾਰਕੁਨ ਸੀ । ਜਿਸ ਨੂੰ ਪੁਲਿਸ ਨੇ ਅਗਵਾ ਕਰ ਲਿਆ ਸੀ ।ਜਿਸ ਤੋਂ ਬਾਅਦ ਜਸਵੰਤ ਸਿੰਘ ਖਾਲੜਾ ਦਾ ਕਤਲ ਕਰ ਦਿੱਤਾ ਗਿਆ ਸੀ । ਇਸ ਫ਼ਿਲਮ ਬਾਰੇ ਹਾਲਾਂਕਿ ਦਿਲਜੀਤ ਦੋਸਾਂਝ ਦੇ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ।

diljit dosanjh image From instagram

ਪਰ ਉਨ੍ਹਾਂ ਦੇ ਪ੍ਰਸ਼ੰਸਕ ਇਸ ਨਵੇਂ ਪ੍ਰੋਜੈਕਟ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ । ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ ।ਦਿਲਜੀਤ ਦੋਸਾਂਝ ਕਈ ਪ੍ਰੋਜੈਕਟ ‘ਤੇ ਕੰਮ ਕਰ ਰਹੇ ਨੇ । ਉਹ ਜਲਦ ਹੀ ਫ਼ਿਲਮ ‘ਜੋੜੀ’ ‘ਚ ਨਿਮਰਤ ਖਹਿਰਾ ਦੇ ਨਾਲ ਨਜ਼ਰ ਆਉਣਗੇ । ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰੋਜੈਕਟ ‘ਤੇ ਉਹ ਕੰਮ ਕਰ ਰਹੇ ਹਨ । ਦਿਲਜੀਤ ਦੋਸਾਂਝ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ । ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਅਕਸ਼ੇ ਕੁਮਾਰ ਦੇ ਨਾਲ ਫ਼ਿਲਮ ‘ਗੁੱਡ ਨਿਊਜ਼’ ‘ਚ ਵੀ ਕੰਮ ਕੀਤਾ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਕਿਆਰਾ ਅਡਵਾਨੀ ਵੀ ਨਜ਼ਰ ਆਏ ਸਨ ।

You may also like