ਰੂਹਾਂ ਨੂੰ ਛੂਹ ਰਿਹਾ ਹੈ ਦਿਲਜੀਤ ਦੋਸਾਂਝ ਦਾ ਧਾਰਮਿਕ ਗੀਤ ‘ਧਿਆਨ ਧਰ ਮਹਿਸੂਸ ਕਰ’, ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਕੀਤਾ ਸਮਰਪਿਤ

written by Lajwinder kaur | November 18, 2021 11:55am

ਉਹ ਕਹਿੰਦੇ, “ਕਿੱਥੇ ਹੈ ਤੇਰਾ

ਰੱਬ ਦਿਸਦਾ ਹੀ ਨਹੀਂ?”

ਮੈਂ ਕਿਹਾ, “ਅੱਖਾਂ ਬੰਦ ਕਰ

ਧਿਆਨ ਧਰ, ਮਹਿਸੂਸ ਕਰ।”

ਗੁਰੂ ਨਾਨਕ ਦੇਵ ਜੀ (guru nanak dev ji) ਦੇ 552ਵੇਂ ਪ੍ਰਕਾਸ਼ ਪੁਰਬ ਆ ਰਿਹਾ ਹੈ। ਜਿਸ ਕਰਕੇ ਹਰ ਕੋਈ ਇਸ ਦਿਨ ਨੂੰ ਆਪਣੇ ਖ਼ਾਸ ਅਤੇ ਸ਼ਰਧਾ ਦੇ ਨਾਲ ਮਨਾਉਂਣਾ ਚਾਹੁੰਦਾ ਹੈ। ਜਿਸ ਕਰਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਗਾਇਕ ਧਾਰਮਿਕ ਗੀਤ ਲੈ ਕੇ ਆ ਰਹੇ ਨੇ। ਜਿਸਦੇ ਚੱਲਦੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ DILJIT DOSANJH ਆਪਣਾ ਨਵਾਂ ਧਾਰਮਿਕ ਗੀਤ ‘ਧਿਆਨ ਧਰ ਮਹਿਸੂਸ ਕਰ’(𝐃𝐇𝐈𝐀𝐀𝐍 𝐃𝐇𝐀𝐑 𝐌𝐄𝐇𝐒𝐎𝐎𝐒 𝐊𝐀𝐑) ਲੈ ਕੇ ਆਏ ਨੇ।

diljit dosanjh shared DHIAN DHAR MEHSOOS KAR poster with fans

ਹੋਰ  ਪੜ੍ਹੋ : ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰੋ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ‘ਸੁਣਿਐ ਦੂਖ ਪਾਪ ਕਾ ਨਾਸੁ’, ਬਾਬਾ ਨਾਨਕ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਦਿਲਜੀਤ ਦੋਸਾਂਝ ਜੋ ਕਿ ਹਰ ਵਾਰ ਆਪਣੀ ਟੀਮ ਦੇ ਨਾਲ ਧੰਨ ਗੁਰੂ ਨਾਨਕ ਦੇਵ ਜੀ (guru nanak dev ji) ਦੇ ਪ੍ਰਕਾਸ਼ ਪੁਰਬ ਉੱਤੇ ਧਾਰਮਿਕ ਗੀਤ ਜ਼ਰੂਰ ਲੈ ਕੇ ਆਉਂਦੇ ਨੇ। ਇਸ ਵਾਰ ਵੀ ਉਹ ਰੂਹ ਨੂੰ ਸਕੂਨ ਦੇਣ ਵਾਲਾ ਧਾਰਮਿਕ ਗੀਤ ਲੈ ਕੇ ਆਏ ਨੇ। ਜਿਸ ਚ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਬਿਆਨ ਕੀਤਾ ਹੈ। ਉਨ੍ਹਾਂ ਗੁਰੂ ਸਾਹਿਬ ਪੰਜੇ ਨਾਲ ਪਹਾੜ ਰੋਕਣ, ਤੇਰਾ-ਤੇਰਾ ਕਰਕੇ ਗਰੀਬਾਂ ਅਤੇ ਲੋੜਵੰਦਾਂ ਲੋਕਾਂ ਦੀ ਸੇਵਾ ਕੀਤੀ ਸੀ। ਇਸ ਧਾਰਮਿਕ ਗੀਤ ਦੇ ਬੋਲ ਨਾਮੀ ਗੀਤਕਾਰ ਹਰਮਨਜੀਤ ਦੀ ਕਲਮ ‘ਚੋਂ ਹੀ ਨਿਕਲੇ ਤੇ ਮਿਊਜ਼ਿਕ ਗੁਰਮੋਹ (Gurmoh) ਨੇ ਦਿੱਤਾ ਹੈ। ਇਹ ਪ੍ਰੋਜੈਕਟ Gurpreet Singh Palheri ਦਾ ਹੈ। ਇਸ ਧਾਰਮਿਕ ਗੀਤ ਨੂੰ ਦਿਲਜੀਤ ਦੋਸਾਂਝ ਯੂਟਿਊਬ ਚੈਨਲ ਉੱਤੇ ਹੀ ਰਿਲੀਜ਼ ਕੀਤਾ ਗਿਆ ਹੈ।

ਹੋਰ  ਪੜ੍ਹੋ : ਰੇਸ਼ਮ ਸਿੰਘ ਅਨਮੋਲ ਸਾਗ ਬਨਾਉਣ ‘ਚ ਆਪਣੀ ਮਾਂ ਦੀ ਮਦਦ ਕਰਦੇ ਆਏ ਨਜ਼ਰ, ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਗਾਇਕ ਦਾ ਇਹ ਦੇਸੀ ਅੰਦਾਜ਼

ਗੁਰੂ ਨਾਨਕ ਦੇਵ ਜੀ ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ ਦੱਸ ਦਈਏ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 19 ਨਵੰਬਰ ਨੂੰ ਸਮੂਹ ਸੰਗਤਾਂ ਵੱਲੋਂ ਵਿਸ਼ਵ ਭਰ ਵਿੱਚ ਬੜੀ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਜਾਵੇਗਾ।

inside image of kartarpur coridoor open

ਗੁਰੂ ਸਾਹਿਬ ਨੇ ਲੋਕਾਂ ਨੂੰ ਬਾਹਰੀ ਕਰਮਕਾਂਡ ਛੱਡ ਕੇ ਚੰਗੇ ਕਰਮ ਕਰਨ ਦਾ ਆਦੇਸ਼ ਦਿੱਤਾ ਸੀ ਕਿਉਂਕਿ ਚੰਗੇ ਕਰਮ ਹੀ ਕਿਸੇ ਦੀ ਮੌਤ ਤੋਂ ਬਾਅਦ ਉਸ ਦੇ ਨਾਲ ਜਾਂਦੇ ਹਨ । ਉਨ੍ਹਾਂ ਨੇ ਲੋਕਾਂ ਨੂੰ ਜਾਤ-ਪਾਤ, ਉੱਚ-ਨੀਚ, ਵਹਿਮ-ਭਰਮਾ ਚੋਂ ਕੱਢਿਆ ਸੀ। ਉਨ੍ਹਾਂ ਨੇ ਲੋਕਾਂ ਗਰੀਬਾਂ ਅਤੇ ਲੋੜਵੰਦਾਂ ਲੋਕਾਂ ਦੀ ਸੇਵਾ ਕਰਨ ਦੀ ਸਿੱਖਿਆ ਦਿੱਤੀ ਸੀ।

Diljit Dosanjh Devotional Song 2021:-

You may also like