ਦਿਲਜੀਤ ਦੋਸਾਂਝ ਨਵੇਂ ਗੀਤ ‘Born To Shine’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਟਰੈਂਡਿੰਗ ‘ਚ ਛਾਇਆ ਸੌਂਗ
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ਉਹ ਆਪਣੀ ਨਵੀਂ ਮਿਊਜ਼ਿਕ ਐਲਬਮ ਚੋਂ ‘Born To Shine’ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ । ਇਹ ਗੀਤ ਚੱਕਵੀਂ ਬੀਟ ਵਾਲਾ ਸੌਂਗ ਹੈ ।
ਇਸ ਗੀਤ ਦੇ ਬੋਲ ਨਾਮੀ ਗਾਇਕ ਤੇ ਗੀਤਕਾਰ ਅੰਮ੍ਰਿਤ ਮਾਨ ਦੀ ਕਲਮ ‘ਚੋਂ ਨਿਕਲੇ ਤੇ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ । ਗੀਤ ਦਾ ਵੀਡੀਓ Rahul Dutta ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਗੀਤ ‘ਚ ਦਿਲਜੀਤ ਦੋਸਾਂਝ ਵਿਦੇਸ਼ੀ ਕਲਾਕਾਰਾਂ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਗੀਤ ਨੂੰ ਦਿਲਜੀਤ ਦੋਸਾਂਝ ਦੇ ਆਪਣੇ ਆਫ਼ੀਸ਼ੀਅਲ ਯੂਟਿਊਬ ਚੈਨਲ ਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗੀਤ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ ।
ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਆਪਣੀ ਮਿਹਨਤ ਦੇ ਸਦਕੇ ਦਿਲਜੀਤ ਦੋਸਾਂਝ ਬਾਲੀਵੁੱਡ ‘ਚ ਵੀ ਧੱਕ ਪਾ ਰਹੇ ਨੇ । ਬਹੁਤ ਜਲਦ ਉਹ ਪੰਜਾਬੀ ਫ਼ਿਲਮ ‘ਜੋੜੀ’ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।