
ਦਿਲਜੀਤ ਦੋਸਾਂਝ (Diljit Dosanjh) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਏਨੀਂ ਦਿਨੀਂ ਆਪਣੇ ਟੂਰ ਬੌਰਨ ਟੂ ਸ਼ਾਈਨ ਨੂੰ ਲੈ ਕੇ ਚਰਚਾ ‘ਚ ਹਨ । ਗੁਰੂਗ੍ਰਾਮ ਤੋਂ ਬਾਅਦ ਉਨ੍ਹਾਂ ਦਾ ਸ਼ੋਅ ਜਲੰਧਰ ‘ਚ ਸੀ । ਜਿਸ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਬਹੁਤ ਉਤਸ਼ਾਹਿਤ ਸਨ।ਪੰਜਾਬ ਦੇ ਟੂਰ ਦੌਰਾਨ ਉਹ ਆਪਣੇ ਪਿੰਡ ਦੋਸਾਂਝ ਕਲਾ ਵੀ ਪਹੁੰਚੇ । ਜਿੱਥੇ ਗਾਇਕ ਨੇ ਆਪਣੇ ਪਿੰਡ ਦੇ ਲੋਕਾਂ ਦੇ ਨਾਲ ਮੁਲਾਕਾਤ ਵੀ ਕੀਤੀ । ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਦਿਲਜੀਤ ਦੋਸਾਂਝ ਆਪਣੇ ਪਿੰਡ ਦੀਆਂ ਬੀਬੀਆਂ ਨੂੰ ਮਿਲਦੇ ਹੋਏ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਨਵਾਂ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਨੇ ਕਾਲੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ । ਦੱਸ ਦਈਏ ਕਿ ਦਿਲਜੀਤ ਦੋਸਾਂਝ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ‘ਤੇ ਆਪਣੇ ਬਚਪਨ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ । ਜਿਨ੍ਹਾਂ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਦੱਸਿਆ ਸੀ ਕਿ ਕੱਲ੍ਹ ਪਿੰਡ ਜਾ ਕੇ ਬਹੁਤ ਚੰਗਾ ਲੱਗਿਆ ।

ਡਾਕੂਮੈਂਟਰੀ ਸ਼ੂਟ ਹੋ ਰਹੀ ਹੈ। ਤੁਸੀਂ ਵੀ ਜਲਦੀ ਦੇਖੋਗੇ ਸਾਰਾ ਕੁਝ’। ਇਸ ਤੋਂ ਲੱਗਦਾ ਹੈ ਕਿ ਸ਼ਾਇਦ ਦਿਲਜੀਤ ਦੋਸਾਂਝ ‘ਤੇ ਡਾਕੂਮੈਂਟਰੀ ਫ਼ਿਲਮ ਬਣਨ ਜਾ ਰਹੀ ਹੈ ।ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਆਪਣੀ ਅਦਾਕਾਰੀ ਦੇ ਨਾਲ ਵੀ ਹਰ ਕਿਸੇ ਦਾ ਦਿਲ ਜਿੱਤਿਆ ਹੈ । ਉਹ ਆਖਰੀ ਵਾਰ ਸ਼ਹਿਨਾਜ਼ ਗਿੱਲ ਦੇ ਨਾਲ ਫ਼ਿਲਮ ਹੌਸਲਾ ਰੱਖ ‘ਚ ਨਜ਼ਰ ਆਏ ਸਨ ।
View this post on Instagram