ਦਿਲਜੀਤ ਦੋਸਾਂਝ ਆਪਣੇ ਨਵੇਂ ਗੀਤ CLASH ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Written by  Lajwinder kaur   |  August 11th 2020 03:12 PM  |  Updated: August 11th 2020 03:12 PM

ਦਿਲਜੀਤ ਦੋਸਾਂਝ ਆਪਣੇ ਨਵੇਂ ਗੀਤ CLASH ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਆਪਣੀ ਨਵੀਂ ਮਿਊਜ਼ਿਕ ਐਲਬਮ ਕਰਕੇ ਖੂਬ ਸੁਰਖ਼ੀਆਂ ਵਟੋਰ ਰਹੇ ਨੇ ।  ਇੱਕ ਤੋਂ ਬਾਅਦ ਇੱਕ ਕਰਕੇ ਉਹ ਆਪਣੇ ਨਵੇਂ ਗੀਤ ਦਰਸ਼ਕਾਂ ਦੇ ਸਨਮੁੱਖ ਕਰ ਰਹੇ ਨੇ ।

ਜੀ ਹਾਂ ਗੌਟ (G.O.A.T) ਐਲਬਮ ਤੋਂ ਇੱਕ ਹੋਰ ਨਵਾਂ ਗੀਤ CLASH ਰਿਲੀਜ਼ ਹੋ ਚੁੱਕਿਆ ਹੈ । ਜੀ ਹਾਂ ਦਿਲਜੀਤ ਦੋਸਾਂਝ ਨੇ ਇਸ ਨੂੰ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਰਾਜ ਰਣਜੋਧ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਦਾ ਕਿਡ ਦਾ ਹੈ । Rahul Dutta ਵੱਲੋਂ ਗੀਤ ਦਾ ਸ਼ਾਦਨਾਰ ਵੀਡੀਓ ਤਿਆਰ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਖੁਦ ਦਿਲਜੀਤ ਦੋਸਾਂਝ ਤੇ ਮਾਡਲ Komal Basran । ਇਸ ਪੂਰੇ ਗੀਤ ਨੂੰ ਦਿਲਜੀਤ ਦੋਸਾਂਝ ਦੇ ਆਫ਼ੀਸੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ ।

ਦੱਸ ਦਈਏ ਦਿਲਜੀਤ ਦੋਸਾਂਝ ਇਸ ਤੋਂ ਪਹਿਲਾਂ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਉਹ ਪੰਜਾਬੀ ਤੇ ਹਿੰਦੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network