ਇੰਤਜ਼ਾਰ ਹੋਇਆ ਖਤਮ! ਆ ਰਹੀ ਹੈ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਜੋੜੀ’

written by Lajwinder kaur | November 25, 2022 06:57pm

Diljit Dosanjh, Nimrat Khaira-starrer ‘Jodi’: ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਆਪਣੀ ਫ਼ਿਲਮ ਜੋੜੀ ਦਾ ਨਵਾਂ ਪੋਸਟਰ ਸ਼ੇਅਰ ਕਰਕੇ ਆਪਣੇ ਫੈਨਜ਼ ਨੂੰ ਖੁਸ਼ ਕਰ ਦਿੱਤਾ ਹੈ। ਦਿਲਜੀਤ ਦੋਸਾਂਝ ਅਤੇ ਨਿਮਰਿਤ ਖਹਿਰਾ ਦੀ ਮੋਸਟ ਅਵੇਟਿਡ ਫ਼ਿਲਮ ਜੋੜੀ ਦੀ ਨਵੀਂ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ। ਜੀ ਹਾਂ ਆਖਿਰਕਾਰ ਇਹ ਫ਼ਿਲਮ ਹੁਣ ਅਗਲੇ ਸਾਲ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਪੜ੍ਹੋ: ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਪਤੀ-ਪਤਨੀ ਦਾ ਇਹ ਅੰਦਾਜ਼ ਫੈਨਜ਼ ਨੂੰ ਆ ਰਿਹਾ ਹੈ ਖੂਬ ਪਸੰਦ

diljit dosanjh shares a poster of jodi image source: Instagram

ਅਗਲੇ ਸਾਲ ਇਸ ਦਿਨ ਹੋਵੇਗੀ ਰਿਲੀਜ਼

ਜੋੜੀ ਫ਼ਿਲਮ ਦਾ ਪ੍ਰਸ਼ੰਸ਼ਕਾਂ ਵੱਲੋਂ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ। ਹੁਣ ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਗਈਆਂ ਹਨ। ਫ਼ਿਲਮ ਦੇ ਨਵੇਂ ਪੋਸਟਰ ਦੇ ਅਨੁਸਾਰ ਹੁਣ ਇਹ ਫ਼ਿਲਮ ਅਗਲੇ ਸਾਲ 5 ਮਈ ਨੂੰ ਰਿਲੀਜ਼ ਹੋਵੇਗੀ।

diljit dosanjh jodi image source: Instagram

ਸੋਸ਼ਲ ਮੀਡੀਆ ਉੱਤੇ ਫ਼ਿਲਮ ਦਾ ਪੋਸਟਰ ਖੂਬ ਵਾਇਰਲ ਹੋ ਰਿਹਾ ਹੈ। ਜੇ ਗੱਲ ਕਰੀਏ ਪੋਸਟਰ ਦੀ ਤਾਂ ਉਸ ਇੱਕ ਕੈਸੇਟ ਨਜ਼ਰ ਆ ਰਹੀ ਹੈ ਅਤੇ ਰੀਲ ਦੇ ਨਾਲ ਦਿਲ ਬਣਿਆ ਹੋਇਆ ਹੈ। ਕੈਸੇਟ ਉੱਤੇ ਦਿਲਜੀਤ ਤੇ ਨਿਮਰਤ ਲਿਖਿਆ ਹੋਇਆ ਹੈ।

image source: Instagram

ਇਹ ਫ਼ਿਲਮ ਰਿਦਮ ਬੁਆਏਜ਼ ਐਂਟਰਟੇਨਮੈਂਟ ਤੇ ਦੋਸਾਂਝਾਵਾਲਾ ਪ੍ਰੋਡਕਸ਼ਨ ਦੀ ਪੇਸ਼ਕਸ਼ ਹੈ। ‘ਜੋੜੀ’ ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਵੱਲੋਂ ਲਿਖੀ ਗਈ ਹੈ ਤੇ ਉਨ੍ਹਾਂ ਦੇ ਨਿਰਦੇਸ਼ਨ ਦੇ ਰੇਖ-ਦੇਖ ਹੇਠ ਹੀ ਇਸ ਫ਼ਿਲਮ ਨੂੰ ਤਿਆਰ ਕੀਤਾ ਗਿਆ ਹੈ ।

 

 

View this post on Instagram

 

A post shared by NIMRAT KHAIRA (@nimratkhairaofficial)

You may also like