Diljit Dosanjh: ਦਿਲਜੀਤ ਦੋਸਾਂਝ ਨੇ ਤਸਵੀਰ ਸ਼ੇਅਰ ਕਰ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਨੂੰ ਕੀਤਾ ਯਾਦ, ਵੇਖੋ ਤਸਵੀਰ

Written by  Pushp Raj   |  February 08th 2023 04:09 PM  |  Updated: February 08th 2023 05:18 PM

Diljit Dosanjh: ਦਿਲਜੀਤ ਦੋਸਾਂਝ ਨੇ ਤਸਵੀਰ ਸ਼ੇਅਰ ਕਰ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਨੂੰ ਕੀਤਾ ਯਾਦ, ਵੇਖੋ ਤਸਵੀਰ

Diljit Dosanjh remember late singer Amar Singh Chamkila: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ (Diljit Dosanjh) ਲਗਾਤਾਰ ਸੁਰਖੀਆਂ  'ਚ ਬਣੇ ਹੋਏ ਹਨ। ਉਨ੍ਹਾਂ ਨੇ ਆਪਣੀ ਗਾਇਕੀ ਅਤੇ ਸਟਾਈਲਿਸ਼ ਅੰਦਾਜ਼ ਨਾਲ ਨਾਂ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਬੈਠੇ ਦਰਸ਼ਕਾਂ ਨੂੰ ਵੀ ਆਪਣਾ ਦੀਵਾਨਾ ਬਣਾਇਆ ਹੋਇਆ ਹੈ। ਇਨ੍ਹੀਂ ਦਿਨੀਂ ਕਲਾਕਾਰ ਆਪਣੀ ਅਪਕਮਿੰਗ ਫਿਲਮਾਂ ਨੂੰ ਲੈ ਕੇ ਰੁੱਝੇ ਹੋਏ ਹਨ। ਇਸ ਵਿਚਾਲੇ ਦਿਲਜੀਤ ਨੇ ਪੰਜਾਬ ਦੇ ਦਿੱਗਜ ਗਾਇਕ ਅਮਰ ਸਿੰਘ ਚਮਕੀਲਾ ਨੂੰ ਯਾਦ ਕੀਤਾ ਹੈ।

image source: Instagram

ਇਸ ਵਿੱਚ ਦਿਲਚਸਪ ਗੱਲ ਇਹ ਹੈ ਕਿ ਦਿਲਜੀਤ ਦੋਸਾਂਝ ਜਲਦ ਹੀ ਮਸ਼ਹੂਰ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੇ ਕਿਰਦਾਰ ਵਿੱਚ ਵੱਡੇ ਪਰਦੇ 'ਤੇ ਨਜ਼ਰ ਆਉਣਗੇ। ਚਮਕੀਲਾ ਦੇ ਲੁੱਕ ਵਿੱਚ ਦਿਲਜੀਤ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਈਆਂ ਤੇ ਫੈਨਜ਼ ਨੇ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਵੀ ਕੀਤਾ।

ਦੱਸ ਦਈਏ ਕਿ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਆਪਣੇ ਅਪਕਮਿੰਗ ਪ੍ਰੋਜੈਕਟਸ ਦੀ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ।

image source: Instagram

ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ 'ਤੇ ਇੱਕ ਸਟੋਰੀ ਸ਼ੇਅਰ ਕੀਤੀ ਹੈ। ਇਸ ਇੰਸਟਾ ਸਟੋਰੀ ਵਿੱਚ ਦਿਲਜੀਤ ਨੇ ਨਾਮੀ ਗਾਇਕ ਅਮਰ ਸਿੰਘ ਚਮਕੀਲਾ ਦੀ ਤਸਵੀਰ ਸਾਂਝੀ ਕੀਤੀ ਹੈ।

ਦਿਲਜੀਤ ਬਹੁਤ ਜਲਦ ਮਰਹੂਮ ਗਾਇਕ ਦੀ ਭੂਮਿਕਾ ਨਾਲ ਪਰਦੇ ਉੱਪਰ ਧਮਾਲ ਮਚਾਉਂਦੇ ਹੋਏ ਦਿਖਾਈ ਦੇਣਗੇ। ਫੈਨਜ਼ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

image source: Instagram

ਹੋਰ ਪੜ੍ਹੋ: Parmish verma: ਪਰਮੀਸ਼ ਵਰਮਾ ਦੇ ਕਿਸਾਨਾਂ 'ਤੇ ਬਣਾਏ ਗੀਤ 'ਨਾ ਜੱਟਾ ਨਾ' 'ਤੇ ਯੂਟਿਊਬ ਨੇ ਕਿਉਂ ਜਤਾਇਆ ਇਤਰਾਜ਼, ਜਾਣੋ ਕੀ ਹੈ ਪੂਰਾ ਮਾਮਲਾ

ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਇਸ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ। ਇਸ ਫ਼ਿਲਮ ਨੂੰ ਮਸ਼ਹੂਰ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਡਾਇਰੈਕਟ ਕਰਨਗੇ। ਦਿਲਜੀਤ ਬਹੁਤ ਜਲਦ ਕਰੀਨਾ ਕਪੂਰ, ਕ੍ਰਿਤੀ ਸੈਨਨ ਅਤੇ ਤੱਬੂ ਨਾਲ ਵੀ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਣਗੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network