
ਦਿਲਜੀਤ ਦੋਸਾਂਝ (Diljit Dosanjh) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੀਆਂ ਵੀਡੀਓਜ਼ (Video) ਅਤੇ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਘਰ ਦੀ ਸੈਰ ਆਪਣੇ ਪ੍ਰਸ਼ੰਸਕਾਂ ਨੂੰ ਕਰਵਾਈ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਆਪਣੇ ਲਿਵਿੰਗ ਰੂਮ, ਕਿਚਨ ਅਤੇ ਬੈੱਡਰੂਮ ਦੀ ਹਾਲਤ ਵਿਖਾ ਰਹੇ ਹਨ ਕਿ ਕਿਵੇਂ ਉਨ੍ਹਾਂ ਨੇ ਦੋਸਤਾਂ ਨਾਲ ਰਲ ਕੇ ਖਲਾਰਾ ਪਾਇਆ ਹੋਇਆ ਹੈ ।
ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਕੌਮਾਂਤਰੀ ਗਾਇਕਾ ਐਨੀਮੈਰੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਇਸ ਦੇ ਨਾਲ ਹੀ ਗਾਇਕ ਨੇ ਆਪਣੇ ਟੂਰ ਦੇ ਬਾਰੇ ਵੀ ਦੱਸਿਆ ਹੈ ।ਇਸ ਵੀਡੀਓ ਨੂੰ ਗਾਇਕ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਜਲਦ ਹੀ ਉਹ ਫ਼ਿਲਮ ਜੋੜੀ ‘ਚ ਨਿਮਰਤ ਖਹਿਰਾ ਦੇ ਨਾਲ ਨਜ਼ਰ ਆਉਣਗੇ ।

ਇਸ ਤੋਂ ਇਲਾਵਾ ਉਹ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ‘ਚ ਵੀ ਨਜ਼ਰ ਆਉਣਗੇ । ਜਲਦ ਹੀ ਉਹ ਕੌਮਾਂਤਰੀ ਪੱਧਰ ਦੀ ਗਾਇਕਾ ਦੇ ਨਾਲ ਵੀ ਗੀਤ ਗਾਉਂਦੇ ਹੋਏ ਨਜ਼ਰ ਆਉਣਗੇ । ਇਸ ਦੇ ਬਾਰੇ ਦਿਲਜੀਤ ਦੋਸਾਂਝ ਨੇ ਬੀਤੇ ਦਿਨੀਂ ਜਾਣਕਾਰੀ ਵੀ ਸਾਂਝੀ ਕੀਤੀ ਸੀ । ਅੱਜ ਕੱਲ੍ਹ ਉਹ ਆਪਣੇ ਗੁੜਗਾਂਓ ਦੇ ਟੂਰ ਨੂੰ ਲੈ ਕੇ ਬਹੁਤ ਜ਼ਿਆਦਾ ਐਕਸਾਈਟਿਡ ਹਨ ।
View this post on Instagram