ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਆਪਣਾ ਪੁਰਾਣਾ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Written by  Shaminder   |  March 10th 2022 10:42 AM  |  Updated: March 10th 2022 10:42 AM

ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਆਪਣਾ ਪੁਰਾਣਾ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਦਿਲਜੀਤ ਦੋਸਾਂਝ (Diljit Dosanjh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ(Video) ਸਾਂਝਾ ਕੀਤਾ ਹੈ । ਇਹ ਵੀਡੀਓ ਕਾਫੀ ਪੁਰਾਣਾ ਹੈ ਅਤੇ ਇਸ ‘ਚ ਦਿਲਜੀਤ ਦੋਸਾਂਝ ਦੱਸ ਰਹੇ ਹਨ ਕਿ ਇੱਕ ਮੁੰਡੇ ਨੂੰ ਜਦੋਂ ਇੱਕ ਕੁੜੀ ਦੇ ਨਾਲ ਪਿਆਰ ਹੋ ਗਿਆ ਤਾਂ ਉਹ ਕਿਵੇਂ ਕੁੜੀ ਦੀਆਂ ਰੀਝਾਂ ਨੂੰ ਪੂਰਾ ਕਰਨਾ ਚਾਹੁੰਦਾ ਹੈ, ਉਹ ਵਿਦੇਸ਼ ਚਲਾ ਜਾਂਦਾ ਹੈ ।ਉਸ ਨੂੰ ਨੌਕਰੀ ਵੀ ਮਿਲ ਜਾਂਦੀ ਹੈ, ਜਿਸ ਤੋਂ ਬਾਅਦ ਉਹ ਕੁੜੀ ਨੂੰ ਸਮਝਾਉਂਦਾ ਹੈ ਕਿ ਉਹ ਉਸ ਦੀਆਂ ਸਾਰੀਆਂ ਰੀਝਾਂ ਨੂੰ ਪੂਰਾ ਕਰੇਗਾ ।

diljit dosanjh image From instagram

ਹੋਰ ਪੜ੍ਹੋ : ਬਿਪਾਸ਼ਾ ਬਾਸੂ ਦੇ ਪ੍ਰੈਗਨੇਂਟ ਹੋਣ ਦੀਆਂ ਅਫਵਾਹਾਂ, ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕ ਕਰ ਰਹੇ ਇਸ ਤਰ੍ਹਾਂ ਦੇ ਕਮੈਂਟਸ

ਦਿਲਜੀਤ ਦੋਸਾਂਝ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘7-8 ਸਾਲ ਪੁਰਾਣੀ ਆ ਇਹ ਵੀਡੀਓ, ਪਰ ਹੁਣ ਦੋ ਸਾਲ ਬਾਅਦ ਟੂਰ ਸ਼ੁਰੂ ਕਰਨਾ ਹੈ । ਇਸ ਤਰ੍ਹਾਂ ਮਹਿਸੂਸ ਹੋ ਰਿਹਾ ਹੈ ਜਿਵੇਂ ਪਹਿਲੀ ਵਾਰ ਸਟੇਜ ‘ਤੇ ਜਾਣਾ ਹੁੰਦਾ ਹੈ । ਗਲਤੀਆਂ ਚੈਕ ਕਰ ਰਿਹਾ ਸੀ ਆਪਣੀਆਂ, ਆਹ ਵੀਡੀਓ ਲੱਭ ਗਈ ਗਾਣੇ ਨਾਲ ਫ਼ਿਲਮ ਦੀ ਸਟੋਰੀ ਵੀ ਚੱਲ ਰਹੀ ਆ।

Diljit Image Source: Instagram

ਟੀਮ ਲੱਗੀ ਆ ਪੂਰੇ ਜ਼ੋਰਾਂ ਸ਼ੋਰਾਂ ਦੇ ਨਾਲ ਤਿਆਰੀਆਂ ‘ਚ ਬਾਬਾ ਸੁੱਖ ਰੱਖੇ’।ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਸ ਤੋਂ ਇਲਾਵਾ ਉਹ ਪੰਜਾਬੀ ਇੰਡਸਟਰੀ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ । ਇੰਡਸਟਰੀ ਨੂੰ ਹੁਣ ਤੱਕ ਉਹ ਕਈ ਫ਼ਿਲਮਾਂ ਦੇ ਚੁੱਕੇ ਹਨ । ਉਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ । ਪੰਜਾਬੀ ਇੰਡਸਟਰੀ ਦੇ ਨਾਲ ਨਾਲ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network