ਸ਼ਿੰਦੇ ਗਰੇਵਾਲ ਦੇ ਪਟਕਾ ਬੰਨਦੇ ਨਜ਼ਰ ਆਏ ਗਾਇਕ ਦਿਲਜੀਤ ਦੋਸਾਂਝ, ਹਰ ਇੱਕ ਨੂੰ ਖੂਬ ਪਸੰਦ ਆ ਰਹੀ ਹੈ ਇਹ ਤਸਵੀਰ

written by Lajwinder kaur | June 21, 2021

ਹਰ ਇੱਕ ਨੂੰ ਆਪਣੀ ਗਾਇਕੀ ਦੇ ਨਾਲ ਕੀਲ ਲੈਣ ਵਾਲੇ ਗਾਇਕ ਦਿਲਜੀਤ ਦੋਸਾਂਝ ਬਾਕਮਾਲ ਐਕਟਰ ਵੀ ਨੇ ਇਸ ਵਿੱਚ ਕੋਈ ਦੋ ਰਾਏ ਨਹੀਂ ਹੈ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਗਾਇਕ ਦਿਲਜੀਤ ਦੋਸਾਂਝ ਅਕਸਰ ਆਪਣੀ ਮਜ਼ੇਦਾਰ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਇੱਕ ਬਹੁਤ ਹੀ ਖ਼ਾਸ ਤਸਵੀਰ ਪੋਸਟ ਕੀਤੀ ਹੈ। ਜੋ ਕਿ ਹਰ ਇੱਕ ਨੂੰ ਬਹੁਤ ਜ਼ਿਆਦਾ ਪਸੰਦ ਆ ਰਹੀ ਹੈ।

image credit diljit dosanjh instagram Image Source: Instagram
  ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਨੇ ਆਪਣੇ ਪਤੀ ਤੇ ਬੱਚਿਆਂ ਦੀ ਖ਼ਾਸ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ, ਲੱਖਾਂ ਦੀ ਗਿਣਤੀ ‘ਚ ਆਏ ਲਾਈਕਸ
singer diljit dosanjh shared post Image Source: Instagram
ਇਸ ਤਸਵੀਰ 'ਚ ਉਹ ਬਾਲ ਕਲਾਕਾਰ ਸ਼ਿੰਦਾ ਗਰੇਵਾਲ ਦੇ ਨਾਲ ਨਜ਼ਰ ਆ ਰਹੇ ਨੇ। ਇਹ ਤਸਵੀਰ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ ਹੌਸਲਾ ਰੱਖ ਤੋਂ ਹੈ। ਤਸਵੀਰ ‘ਚ ਦੇਖ ਸਕਦੇ ਹੋ ਗਾਇਕ ਦਿਲਜੀਤ ਦੋਸਾਂਝ ਸ਼ਿੰਦੇ ਦੇ ਸਿਰ ‘ਤੇ ਪਟਕਾ ਬੰਨਦੇ ਹੋਏ ਨਜ਼ਰ ਆ ਰਹੇ ਨੇ। ਇਹ ਤਸਵੀਰ ਉਨ੍ਹਾਂ ਫਾਦਰਸ ਡੇਅ ਦੇ ਮੌਕੇ ਉੱਤੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ। ਇਸ ਤਸਵੀਰ ਉੱਤੇ ਪੰਜ ਲੱਖ ਤੋਂ ਵੀ ਵੱਧ ਲਾਈਕਸ ਤੇ ਵੱਡੀ ਗਿਣਤੀ ‘ਚ ਕਮੈਂਟ ਆ ਚੁੱਕੇ ਨੇ।
diljit-dosanjh Image Source: Instagram
ਦੱਸ ਦਈਏ ਦਿਲਜੀਤ ਦੋਸਾਂਝ ਦੀ ਫ਼ਿਲਮ ਹੌਸਲਾ ਰੱਖ ਇਸ ਸਾਲ 15 ਅਕਤੂਬਰ ਨੂੰ ਰਿਲੀਜ਼ ਹੋਵੇਗੀ। ਇਸ ਫ਼ਿਲਮ ਦਿਲਜੀਤ ਤੇ ਸ਼ਿੰਦੇ ਤੋਂ ਇਲਾਵਾ ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਅਹਿਮ ਕਿਰਦਾਰਾਂ ‘ਚ ਨਜ਼ਰ ਆਉਣਗੀਆਂ । ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੀ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਪਣੀ ਨਵੀਂ ਮਿਊਜ਼ਿਕ ਐਲਬਮ ਲੈ ਕੇ ਆ ਰਹੇ ਨੇ।  

0 Comments
0

You may also like