ਫ਼ਿਲਮ ਗੁੱਡ ਨਿਊਜ਼ ਦੇ ਨਵੇਂ ਪਾਰਟੀ ਗੀਤ ‘ਚੰਡੀਗੜ੍ਹ ਮੇਂ’ ਦੀ ਪਹਿਲੀ ਝਲਕ ਆਈ ਸਾਹਮਣੇ, ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਟੀਜ਼ਰ
ਦਿਲਜੀਤ ਦੋਸਾਂਝ, ਅਕਸ਼ੇ ਕੁਮਾਰ, ਕਰੀਨਾ ਕਪੂਰ ਤੇ ਕਿਆਰਾ ਅਡਵਾਨੀ ਹੋਰਾਂ ਦੀ ਮਲਟੀ ਸਟਾਰਰ ਫ਼ਿਲਮ ‘ਗੁੱਡ ਨਿਊਜ਼’ ਦੇ ਸ਼ਾਨਦਾਰ ਟਰੇਲਰ ਤੋਂ ਬਾਅਦ ਬਹੁਤ ਜਲਦ ਨਵਾਂ ਪਾਰਟੀ ਸੌਂਗ ਦਰਸ਼ਕਾਂ ਦੇ ਸਨਮੁਖ ਹੋਣ ਜਾ ਰਿਹਾ ਹੈ। ਚੰਡੀਗੜ੍ਹ ਮੇਂ (Chandigarh Mein) ਗੀਤ ਦਾ ਟੀਜ਼ਰ ਸ਼ੇਅਰ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਲਿਖਿਆ ਹੈ, ‘ਅਭੀ ਤੋਂ ਅਸਲੀ ਪਾਰਟੀ ਸ਼ੁਰੂ ਹੋਗੀ! ਜੁੜੇ ਰਹੋ ਨਵੇਂ ਗੀਤ #ChandigarhMein ਦੇ ਲਈ’
ਹੋਰ ਵੇਖੋ:ਦਿਲਜੀਤ ਦੋਸਾਂਝ ਦੇ ਰਹੇ ਨੇ ‘ਗੁੱਡ ਨਿਊਜ਼’, ਸ਼ੇਅਰ ਕੀਤੇ ਹਾਸਿਆਂ ਦੇ ਰੰਗਾਂ ਨਾਲ ਭਰੇ ਪੋਸਟਰਜ਼
ਟੀਜ਼ਰ ‘ਚ ਕਰੀਨਾ ਕਪੂਰ ਖ਼ਾਨ ਤੇ ਕਿਆਰਾ ਅਡਵਾਨੀ ਬਹੁਤ ਹੀ ਗਲੈਮਰਸ ਲੁੱਕ ‘ਚ ਨਜ਼ਰ ਆ ਰਹੀਆਂ ਨੇ ਤੇ ਅਕਸ਼ੇ ਕੁਮਾਰ ਤੇ ਦਿਲਜੀਤ ਦੋਸਾਂਝ ਪਾਰਟੀ ਲੁੱਕ ਦੇ ਨਾਲ ਬੜੇ ਹੀ ਕੂਲ ਨਜ਼ਰ ਆ ਰਹੇ ਹਨ। ਟੀਜ਼ਰ ਦੇ ਅਖੀਰ ‘ਚ ਚਾਰੋਂ ਅਦਾਕਾਰ ਪੰਜਾਬੀ ਸਿੰਗਰ ਹਾਰਡੀ ਸੰਧੂ ਤੇ ਰੈਪਰ ਬਾਦਸ਼ਾਹ ਦੇ ਨਾਲ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਗੁੱਡ ਨਿਊਜ਼ ਦੋ ਕਪਲਸ (ਬੱਤਰਾ v/S ਬੱਤਰਾ )ਦੀ ਕਹਾਣੀ ਹੈ। ਦੋਵੇਂ ਕਪਲਸ ਬੱਚੇ ਪੈਦਾ ਕਰਨ ਲਈ IVF ਟੈਕਨੋਲਜੀ ਦਾ ਸਹਾਰਾ ਲੈਂਦੇ ਨੇ। ਗੁੱਡ ਨਿਊਜ਼ ਫ਼ਿਲਮ ਨੂੰ ਰਾਜ ਮਹਿਤਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਫ਼ਿਲਮ ਨੂੰ ਕਰਨ ਜੌਹਰ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ ਤੇ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਇਹ ਫ਼ਿਲਮ 27 ਦਸੰਬਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਜਾਵੇਗੀ।