ਦਿਲਜੀਤ ਦੋਸਾਂਝ ਨੇ ਫੈਨਜ਼ ਨੂੰ ਦਿੱਤਾ ਸਰਪ੍ਰਾਈਜ਼, ਬਹੁਤ ਜਲਦ ‘ਜੋੜੀ’ ਫ਼ਿਲਮ ਦੇ ਟਰੇਲਰ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ

Written by  Lajwinder kaur   |  May 31st 2020 11:16 AM  |  Updated: May 31st 2020 11:27 AM

ਦਿਲਜੀਤ ਦੋਸਾਂਝ ਨੇ ਫੈਨਜ਼ ਨੂੰ ਦਿੱਤਾ ਸਰਪ੍ਰਾਈਜ਼, ਬਹੁਤ ਜਲਦ ‘ਜੋੜੀ’ ਫ਼ਿਲਮ ਦੇ ਟਰੇਲਰ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਫੈਨਜ਼ ਦੇ ਨਾਲ ਇੱਕ ਖੁਸ਼ਖਬਰੀ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਫੋਟੋ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਜੋੜੀ #JODI ਇੰਤਜ਼ਾਰ ਨਹੀਂ ਹੋ ਰਿਹਾ ਸੱਚੀ...ਤੁਸੀਂ ਕਦੋਂ ਦੇਖਣੀ ਹੈ ਇਹ ਫ਼ਿਲਮ । @amberdeepsingh ਭਾਜੀ ਧੰਨਵਾਦ ਇਸ ਫ਼ਿਲਮ ਲਈ @nimratkhairaofficial @amrindergill ਵੀਰਾ @karajgill ਭਾਜੀ ।’  ਇਸ ਪੋਸਟ ਉੱਤੇ ਪੰਜਾਬੀ ਕਲਾਕਾਰ ਤੇ ਫੈਨਜ਼ ਕਮੈਂਟਸ ਕਰਕੇ ਵਧਾਈਆਂ ਦੇ ਰਹੇ ਨੇ । ਜਿਸ ਤੋਂ ਬਾਅਦ ਦਰਸ਼ਕ ਬੜੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਨੇ ।

ਇਸ ਤੋਂ ਇਲਾਵਾ ਫ਼ਿਲਮ ਦੇ ਡਾਇਰੈਕਟਰ ਅੰਬਰਦੀਪ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਦਰਸ਼ਕਾਂ ਨੂੰ ਦੱਸਿਆ ਹੈ ਕਿ ਜੋੜੀ ਫ਼ਿਲਮ ਦਾ ਟਰੇਲਰ ਤਿਆਰ ਹੋ ਰਿਹਾ ਹੈ ਤੇ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਣ ਵਾਲਾ ਹੈ ।

‘ਜੋੜੀ’ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਨਜ਼ਰ ਆਉਣਗੇ । ਇਸ ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਵੱਲੋਂ ਲਿਖੀ ਗਈ ਹੈ ਅਤੇ ਉਹਨਾਂ ਦੇ ਨਿਰਦੇਸ਼ਣ ‘ਚ ਹੀ ਇਸ ਫ਼ਿਲਮ ਨੂੰ ਤਿਆਰ ਕੀਤਾ ਗਿਆ ਹੈ । ਇਹ ਫ਼ਿਲਮ ਰਿਦਮ ਬੁਆਏਜ਼ ਅਤੇ ਦਿਲਜੀਤ ਦੋਸਾਂਝ ਦੀ ਆਪਣੀ ਪ੍ਰੋਡਕਸ਼ਨ ‘ਚ ਤਿਆਰ ਕੀਤੀ ਗਈ ਹੈ । ਫ਼ਿਲਮ ਦੇ ਪ੍ਰੋਡਿਊਸਰ ਪੰਜਾਬੀ ਇੰਡਸਟਰੀ ‘ਚ ਉੱਚਾ ਰੁਤਬਾ ਰੱਖਣ ਵਾਲੇ ਕਲਾਕਾਰ ਅਮਰਿੰਦਰ ਗਿੱਲ , ਦਿਲਜੀਤ ਦੋਸਾਂਝ ਅਤੇ ਕਾਰਜ ਗਿੱਲ ਕਰ ਰਹੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network