ਦਿਲਜੀਤ ਦੋਸਾਂਝ ਨੇ ‘ਚਮਕੀਲਾ’ ਲੁੱਕ 'ਚ ਸ਼ੇਅਰ ਕੀਤੀ ਤਸਵੀਰ, ਫੈਨਜ਼ ਲੁੱਕ ਦੇਖਕੇ ਹੋਏ ਹੈਰਾਨ

written by Lajwinder kaur | January 01, 2023 03:02pm

Diljit Dosanjh shares picture in a 'Chamkila' look: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ । ਦਿਲਜੀਤ ਨੇ 'ਬੋਰਨ ਟੂ ਸ਼ਾਈਨ' ਵਰਲਡ ਟੂਰ ਤਹਿਤ ਮੁੰਬਈ 'ਚ ਲਾਈਵ ਸ਼ੋਅ ਕੀਤਾ, ਜਿਸ ਦੀ ਖੂਬ ਚਰਚਾ ਹੋਈ ਤੇ ਹੁਣ ਐਕਟਰ ਆਪਣੀ ਬਿਲਕੁਲ ਨਵੇਂ ਲੁੱਕ ਕਰਕੇ ਚਰਚਾ ਵਿੱਚ ਹੈ। ਦਿਲਜੀਤ ਦੋਸਾਂਝ ਦੀ ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।

Image Source : Instagram

ਹੋਰ ਪੜ੍ਹੋ : ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਅਤੇ ਬੇਟੀ ਵਾਮਿਕਾ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਮਿਲੀਅਨ ‘ਚ ਆਏ ਲਾਈਕਸ

diljit dosanjh image Image Source : Instagram

ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਪੂਰੇ ਅਮਰ ਸਿੰਘ ਚਮਕੀਲਾ ਵਾਲੀ ਲੁੱਕ 'ਚ ਨਜ਼ਰ ਆ ਰਹੇ ਹਨ। ਦਿਲਜੀਤ ਦੀ ਇਸ ਤਸਵੀਰ ਨੂੰ ਦੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਇਸ ਤਸਵੀਰ ਵਿੱਚ ਦਿਲਜੀਤ ਦੀ ਲੁੱਕ ਹੂ-ਬ-ਹੂ ਚਮਕੀਲਾ ਵਰਗੇ ਨਜ਼ਰ ਆ ਰਹੇ ਨੇ। ਇਸ ਤਸਵੀਰ ਵਿੱਚ ਉਹ ਆਪਣੇ ਪ੍ਰਾਈਵੇਟ ਜੇਟ ਵਿੱਚ ਖਾਣਾ ਖਾਉਂਦੇ ਨਜ਼ਰ ਆ ਰਹੇ ਹਨ।

Image Source : Instagram

ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਦੇ ਨਾਮੀ ਗਾਇਕ ਨੇ, ਜਿਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਨੇ। ਗਾਇਕ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮੰਨਵਾ ਚੁੱਕੇ ਹਨ। ਉਹ ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਵਿੱਚ ਕੰਮ ਕਰ ਚੁੱਕੇ ਹਨ। ਦੱਸ ਦਈਏ ਹਾਲ ਵਿੱਚ ਆਈ ਦਿਲਜੀਤ ਦੋਸਾਂਝ ਤੇ ਸਰਗੁਣ ਮਹਿਤਾ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’, ਜੋ ਕਿ ਸਿਨੇਮਾ ਘਰਾਂ ਵਿੱਚ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ ਤੇ ਹੁਣ ਓਟੀਟੀ ਉੱਤੇ ਰਿਲੀਜ਼ ਲਈ ਤਿਆਰ ਹੈ। ਉਹ 6 ਜਨਵਰੀ ਨੂੰ ਜ਼ੀ5 ਓਟੀਟੀ ਪਲੇਟਫਾਰਮ ਉੱਤੇ ਰਿਲੀਜ਼ ਹੋਣ ਜਾ ਰਹੀ ਹੈ।

 

You may also like