Diljit Dosanjh: ਦਿਲਜੀਤ ਦੋਸਾਂਝ ਨੇ ਅਮਰ ਸਿੰਘ ਚਮਕੀਲਾ 'ਤੇ ਬਣ ਰਹੀ ਬਾਇਓਪਿਕ ਦੀ ਸ਼ੂਟਿੰਗ ਕੀਤੀ ਸ਼ੁਰੂ , ਸਾਹਮਣੇ ਆਈ ਪਹਿਲੀ ਝਲਕ

Written by  Pushp Raj   |  February 14th 2023 06:22 PM  |  Updated: February 14th 2023 06:22 PM

Diljit Dosanjh: ਦਿਲਜੀਤ ਦੋਸਾਂਝ ਨੇ ਅਮਰ ਸਿੰਘ ਚਮਕੀਲਾ 'ਤੇ ਬਣ ਰਹੀ ਬਾਇਓਪਿਕ ਦੀ ਸ਼ੂਟਿੰਗ ਕੀਤੀ ਸ਼ੁਰੂ , ਸਾਹਮਣੇ ਆਈ ਪਹਿਲੀ ਝਲਕ

Diljit Dosanjh: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨੀਂ ਦਿਨੀ ਅਮਰ ਸਿੰਘ ਚਮਕੀਲਾ ਦੀ ਬਾਈਓਪਿਕ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਲਗਾਤਾਰ ਤੇਜ਼ੀ ਨਾਲ ਵਾਈਰਲ ਹੋ ਰਹੇ ਹਨ। ਹਾਲ ਹੀ ਵਿੱਚ ਫ਼ਿਲਮ ਸੈੱਟ ਤੋਂ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਦਿਲਜੀਤ ਦੀ ਪਹਿਲੀ ਝਲਕ ਸਾਹਮਣੇ ਆਈ ਹੈ।

image source: Instagram

ਦੱਸ ਦੇਈਏ ਕਿ ਇਸ ਫ਼ਿਲਮ ਦਾ ਨਿਰਦੇਸ਼ਨ ਬਾਲੀਵੁੱਡ ਫ਼ਿਲਮ ਨਿਰਦੇਸ਼ਕ ਇਮਤਿਆਜ਼ ਅਲੀ ਕਰ ਰਹੇ ਹਨ। ਇਹ ਫ਼ਿਲਮ ਪੰਜਾਬੀ ਕਲਾਕਾਰ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਹੈ, ਜਿਸ ਦਾ 1988 ਵਿੱਚ ਉਸਦੀ ਪਤਨੀ ਅਮਰਜੋਤ ਕੌਰ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਫ਼ਿਲਮ ਨੂੰ ਲੈ ਇੱਕ ਹੋਰ ਜਾਣਕਾਰੀ ਸਾਹਮਣੇ ਆਈ ਹੈ।

ਇਹ ਵੀਡੀਓ ਇੱਕ ਸੋਸ਼ਲ ਇੰਸਟਾਗ੍ਰਾਮ ਦੇ ਪੇਜ਼ ਤੋਂ ਲਿਆ ਗਿਆ ਹੈ। ਜਿਸ ਵਿੱਚ ਤੁਸੀ ਦੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਫ਼ਿਲਮ ਦੀ ਸ਼ੂਟਿੰਗ ਕਰਦੇ ਹੋਏ ਦਿਖਾਈ ਦੇ ਰਹੇ ਹਨ। ਫ਼ਿਲਮ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਫ਼ਿਲਮ ਵਿੱਚ ਅਮਰ ਸਿੰਘ ਚਮਕੀਲਾ ਦੀ ਪਤਨੀ ਅਮਰਜੋਤ ਕੌਰ ਦਾ ਕਿਰਦਾਰ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨਿਭਾਉਂਦੇ ਹੋਏ ਦਿਖਾਈ ਦੇਵੇਗੀ।

image source: Instagram

ਦੱਸ ਦੇਈਏ ਕਿ ਫ਼ਿਲਮ ਚੋਂ ਦਿਲਜੀਤ ਦੇ ਲੁੱਕ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋਈਆਂ ਸੀ। ਹਾਲਾਂਕਿ ਕਲਾਕਾਰ ਨੇ ਖੁਦ ਵੀ ਆਪਣੀਆਂ ਕਈ ਤਸਵੀਰਾਂ ਪ੍ਰਸ਼ੰਸ਼ਕਾਂ ਨਾਲ ਸਾਂਝੀਆਂ ਕੀਤੀਆਂ ਸੀ।

image source: Instagram

ਹੋਰ ਪੜ੍ਹੋ: Watch Video: ਨੇਹਾ-ਰੋਹਨਪ੍ਰੀਤ ਦਾ ਗੀਤ 'Gham Khushiyan' ਹੋਇਆ ਰਿਲੀਜ਼, ਜੋੜੀ ਨੇ ਆਪਣੇ ਰੋਮਾਂਟਿਕ ਅੰਦਾਜ਼ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ

ਦਿਲਜੀਤ ਦੀ ਇਸ ਲੁੱਕ ਨੂੰ ਦਰਸ਼ਕਾਂ ਦਾ ਮਿਲੀ-ਜੁਲੀ ਪ੍ਰਤੀਕਿਰਿਆ ਮਿਲੀ। ਫਿਲਹਾਲ ਦਿਲਜੀਤ ਦੇ ਪ੍ਰਸ਼ੰਸ਼ਕ ਇਸ ਫ਼ਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦਿਲਜੀਤ ਦਾ ਚਮਕੀਲਾ ਲੁੱਕ ਫੈਨਜ਼ ਨੂੰ ਕਿਵੇ ਪ੍ਰਭਾਵਿਤ ਕਰਦਾ ਹੈ ਇਹ ਦੇਖਣਾ ਬੇਹੱਦ ਦਿਲਚਸਪ ਰਹੇਗਾ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network