ਦਿਲਜੀਤ ਦੋਸਾਂਝ ਬਣੇ ਮਾਸਟਰ ਸ਼ੈੱਫ, ਆਪਣੇ ਕੁੱਕ ਨੂੰ ਦੱਸੇ ਵਧੀਆ ਖਾਣਾ ਬਨਾਉਣ ਦੇ ਟਿਪਸ, ਵੇਖੋ ਵੀਡੀਓ

written by Shaminder | September 12, 2022

ਦਿਲਜੀਤ ਦੋਸਾਂਝ (Diljit Dosanjh) ਖਾਣਾ ਬਨਾਉਣ ਦੇ ਕਾਫੀ ਜ਼ਿਆਦਾ ਸ਼ੁਕੀਨ ਹਨ ਅਤੇ ਉਹ ਅਕਸਰ ਆਪਣੇ ਕਿਚਨ ‘ਚ ਹੱਥ ਅਜ਼ਮਾਉਂਦੇ ਹੋਏ ਨਜ਼ਰ ਆ ਜਾਂਦੇ ਹਨ । ਉਹ ਅਕਸਰ ਕਿਚਨ ‘ਚ ਵੱਖ-ਵੱਖ ਤਰ੍ਹਾਂ ਦੀ ਡਿੱਸ਼ ਬਣਾਉਂਦੇ ਹੋਏ ਦਿਖਾਈ ਦਿੰਦੇ ਹਨ ਅਤੇ ਪ੍ਰਸ਼ੰਸਕਾਂ ਦੇ ਨਾਲ ਵੀ ਆਪਣਾ ਤਜ਼ਰਬਾ ਸਾਂਝਾ ਕਰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਹੁਣ ਮੁੜ ਤੋਂ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ ।

diljit Dosanjh- Image Source : Instagram

ਹੋਰ ਪੜ੍ਹੋ : ਲਾਈਵ ਸ਼ੋਅ ਦੇ ਦੌਰਾਨ ਸਟੇਜ ਤੋਂ ਡਿੱਗਿਆ ਗਾਇਕ ਗੁਰਨਾਮ ਭੁੱਲਰ, ਵੀਡੀਓ ਹੋ ਰਿਹਾ ਵਾਇਰਲ

ਜਿਸ ‘ਚ ਗਾਇਕ ਆਪਣੇ ਕੁੱਕ ਦੇ ਨਾਲ ਨਜ਼ਰ ਆ ਰਿਹਾ ਹੈ ਅਤੇ ਕੁੱਕ ਦੇ ਨਾਲ ਮਸਤੀ ਕਰਦਾ ਹੋਇਆ ਕੋਈ ਡਿੱਸ਼ ਬਣਾ ਰਿਹਾ ਹੈ । ਇਸ ਦੇ ਨਾਲ ਹੀ ਕੁੱਕ ਨੂੰ ਪੁੱਛਦਾ ਹੈ ਕਿ ਕੱਲ੍ਹ ਤੁਸੀਂ ਨਮਕ ਘੱਟ ਪਾਇਆ ਸੀ । ਦਿਲਜੀਤ ਦੋਸਾਂਝ ਆਪਣੇ ਕੁੱਕ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ।

diljit dosanjh ,,, image From instagram

ਹੋਰ ਪੜ੍ਹੋ : ਜਸਵਿੰਦਰ ਬਰਾੜ ਦੀ ਧੀ ਦਾ ਅੱਜ ਹੈ ਜਨਮ ਦਿਨ, ਗਾਇਕਾ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ । ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਸ ਤੋਂ ਇਲਾਵਾ ਗਾਇਕ ਕਈ ਫ਼ਿਲਮਾਂ ਵੀ ਕਰ ਚੁੱਕਿਆ ਹੈ ।

Diljit Dosanjh , image From instagram

ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਉਹ ਬਾਲੀਵੁੱਡ ਇੰਡਸਟਰੀ ‘ਚ ਵੀ ਸਰਗਰਮ ਹੈ । ਜਲਦ ਹੀ ਦਿਲਜੀਤ ਦੋਸਾਂਝ ਨਿਮਰਤ ਖਹਿਰਾ ਦੇ ਨਾਲ ਫ਼ਿਲਮ ‘ਜੋੜੀ’ ‘ਚ ਨਜ਼ਰ ਆਉਣਗੇ ।ਇਸ ਤੋਂ ਇਲਾਵਾ ਇਮਤਿਆਜ਼ ਅਲੀ ਦੇ ਨਾਲ ਉਹ ਇੱਕ ਫ਼ਿਲਮ ਕਰਨ ਜਾ ਰਹੇ ਹਨ । ਜੋ ਕਿ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਦੀ ਜ਼ਿੰਦਗੀ ‘ਤੇ ਬਣੇਗੀ ।

 

View this post on Instagram

 

A post shared by DILJIT DOSANJH (@diljitdosanjh)

You may also like