
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਦਾ ਅੱਜ ਜਨਮ ਦਿਨ ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਉਨ੍ਹਾਂ ਨੂੰ ਜਨਮ ਦਿਨ (Birthday)ਦੀ ਵਧਾਈ ਦਿੱਤੀ ਜਾ ਰਹੀ ਹੈ । ਪੰਜਾਬੀ ਇੰਡਸਟਰੀ ‘ਚ ਜਗ੍ਹਾ ਬਨਾਉਣ ਦੇ ਲਈ ਦਿਲਜੀਤ ਦੋਸਾਂਝ ਨੇ ਲੰਮਾ ਸਮਾਂ ਸੰਘਰਸ਼ ਕੀਤਾ ਹੈ ਅਤੇ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।

ਹੋਰ ਪੜ੍ਹੋ : ਗਿੱਪੀ ਗਰੇਵਾਲ ਸਮੁੰਦਰ ਦੀਆਂ ਲਹਿਰਾਂ ‘ਚ ਪਰਿਵਾਰ ਦੇ ਨਾਲ ਇੰਝ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ
ਉਨ੍ਹਾਂ ਨੇ ਕਰੀਨਾ ਕਪੂਰ ਦੇ ਨਾਲ ‘ਗੁੱਡ ਨਿਊਜ਼’ ਅਤੇ ਸ਼ਾਹਿਦ ਕਪੂਰ ਦੇ ਨਾਲ ‘ਉੜਤਾ ਪੰਜਾਬ’ ਫ਼ਿਲਮ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਰਿਲੀਜ਼ ਹੋਈ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਿਆ ਸੀ । ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਗੱਲਾਂ ਦੱਸਾਂਗੇ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲਾ : ਬੱਬੂ ਮਾਨ ਮਾਨਸਾ ਪੁਲਿਸ ਦੇ ਸਾਹਮਣੇ ਹੋਏ ਪੇਸ਼
ਦਿਲਜੀਤ ਨੇ ਹੁਣ ਤੱਕ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਪਰ ਕਈ ਫ਼ਿਲਮਾਂ ‘ਚ ਉਹ ਕੰਮ ਕਰਨਾ ਪਸੰਦ ਨਹੀਂ ਕਰਦੇ ।ਇੱਕ ਇੰਟਰਵਿਊ ‘ਚ ਉਨ੍ਹਾਂ ਨੇ ਦੱਸਿਆ ਸੀ ਕਿ ਉਹ ਹਿੰਦੀ ਭਾਸ਼ਾ ‘ਚ ਮਹਾਰਤ ਹਾਸਲ ਨਹੀਂ ਹਨ । ਉਹ ਪੰਜਾਬ ਦੇ ਜੰਮਪਲ ਹਨ ਅਤੇ ਇਸੇ ਕਰਕੇ ਪੰਜਾਬੀ ਭਾਸ਼ਾ ‘ਤੇ ਉਨ੍ਹਾਂ ਦੀ ਪਕੜ ਜ਼ਿਆਦਾ ਹੈ । ਇਸੇ ਲਈ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਜ਼ਿਆਦਾ ਦਿਲਚਸਪੀ ਨਹੀਂ ਲੈਂਦੇ ।

ਉਹ ਆਪਣੀ ਨਿੱਜੀ ਜ਼ਿੰਦਗੀ ਅਤੇ ਖ਼ਾਸ ਕਰਕੇ ਆਪਣੇ ਪਰਿਵਾਰ ਬਾਰੇ ਜ਼ਿਆਦਾ ਗੱਲਬਾਤ ਕਰਨਾ ਪਸੰਦ ਨਹੀਂ ਕਰਦੇ । ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਬਹੁਤ ਕੁਝ ਬਰਦਾਸ਼ਤ ਕੀਤਾ ਸੀ । ਜਿਸ ਕਾਰਨ ਉਹ ਕਦੇ ਵੀ ਆਪਣੀ ਨਿੱਜੀ ਜ਼ਿੰਦਗੀ ਬਾਰੇ ਗੱਲਬਾਤ ਕਰਨਾ ਪਸੰਦ ਨਹੀਂ ਕਰਦੇ ।
View this post on Instagram