ਦਿਲਜੀਤ ਦੋਸਾਂਝ ਦੀ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' ਦਾ ਗੀਤ 'ਕੋਕਾ' ਹੋ ਰਿਹਾ ਹੈ ਟ੍ਰੈਡਿੰਗ , ਵੇਖੋ ਵੀਡੀਓ

written by Pushp Raj | September 24, 2022 02:01pm

Diljit Dosanjh song Koka trending on Social Media: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' ਦਾ ਐਲਾਨ ਕੀਤਾ ਹੈ। ਹਾਲ ਹੀ ਵਿੱਚ ਇਸ ਫ਼ਿਲਮ ਦਾ ਪਹਿਲਾ ਗੀਤ 'ਕੋਕਾ' ਰਿਲੀਜ਼ ਹੋਇਆ ਹੈ। ਰਿਲੀਜ਼ ਹੁੰਦੇ ਹੀ ਇਹ ਗੀਤ ਯੂਟਿਊਬ ਸਣੇ ਹੋਰਨ ਕਈ ਸੋਸ਼ਲ ਮੀਡੀਆ ਪਲੇਟਫਾਰਮਸ 'ਤੇ ਟ੍ਰੈਂਡ ਹੋ ਰਿਹਾ ਹੈ। ਫੈਨਜ਼ ਇਸ ਗੀਤ ਨੂੰ ਬਹੁਤ ਪਸੰਦ ਕਰ ਰਹੇ ਹਨ।

image source YouTube

ਦੱਸ ਦਈਏ ਦਿਲਜੀਤ ਦੋਸਾਂਝ ਦੀ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' 5 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਦਿਲਜੀਤ ਦੇ ਫੈਨਜ਼ ਇਸ ਫ਼ਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫ਼ਿਲਮ ਵਿੱਚ ਦਿਲਜੀਤ ਦੋਸਾਂਝ ਦੇ ਨਾਲ ਸਰਗੁਨ ਮਹਿਤਾ, ਸੋਹਲੇ ਅਹਿਮਦ ਵੀ ਮੁੱਖ ਭੂਮਿਕਾ ਅਦਾ ਕਰਦੇ ਹੋਏ ਨਜ਼ਰ ਆਉਣਗੇ।

image source YouTube

ਹਾਲ ਹੀ ਵਿੱਚ ਰਿਲੀਜ਼ ਹੋਇਆ ਇਸ ਫ਼ਿਲਮ ਦਾ ਪਹਿਲਾ ਗੀਤ ਕੋਕਾ ਦਰਸ਼ਕਾਂ ਨੂੰ ਬਹੁਤ ਪਸੰਦ ਆ ਰਿਹਾ ਹੈ। ਇੱਕ ਪਾਰਟੀ ਗੀਤ ਹੈ। ਦਿਲਜੀਤ ਦੋਸਾਂਝ ਦਾ ਇਹ ਗੀਤ ਯੂਟਿਊਬ 'ਤੇ ਟ੍ਰੈਂਡਿੰਗ ਹੋ ਰਿਹਾ ਹੈ। ਇਸ ਗੀਤ ਦੇ ਵਿੱਚ ਦਿਲਜੀਤ ਤੇ ਸਰਗੁਨ ਇੱਕਠੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ। ਫੈਨਜ਼ ਨੂੰ ਦੋਹਾਂ ਦੀ ਕੈਮਿਸਟਰੀ ਬੇਹੱਦ ਪਸੰਦ ਆ ਰਹੀ ਹੈ।

ਕੁਝ ਦਿਨ ਪਹਿਲਾਂ ਹੀ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' ਦਾ ਟ੍ਰੇਲਰ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਫ਼ਿਲਮ ਤਿੰਨ ਦੋਸਤਾਂ ਦੀ ਕਹਾਣੀ ਹੈ, ਜੋ ਕਿ ਇੱਕ ਬਜ਼ੁਰਗ ਵਿਅਕਤੀ ਨੂੰ ਗੋਦ ਲੈ ਲੈਂਦੇ ਹਨ ਤਾਂ ਜੋ ਉਹ ਉਸ ਦੇ ਮਰਨ ਤੋਂ ਬਾਅਦ ਉਸ ਦੀ ਇੰਸ਼ਓਰੈਂਸ ਦੇ ਪੈਸੇ ਹਾਸਿਲ ਕਰ ਸਕਣ। ਇਹ ਫ਼ਿਲਮ ਪੂਰੀ ਤਰ੍ਹਾਂ ਕਾਮੇਡੀ ਡਰਾਮਾ ਉੱਤੇ ਅਧਾਰਿਤ ਹੈ।

image source YouTube

ਹੋਰ ਪੜ੍ਹੋ: ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਦੀ ਫ਼ਿਲਮ 'ਹਨੀਮੂਨ' ਦਾ ਮੋਸ਼ਨ ਪੋਸਟਰ ਹੋਇਆ ਰਿਲੀਜ਼

ਇਸ ਫ਼ਿਲਮ ’ਚ ਗੁਰਪ੍ਰੀਤ ਭੰਗੂ, ਬਲਜਿੰਦਰ ਜੌਹਲ, ਜੇਸਿਕਾ ਗਿੱਲ, ਬੀ. ਕੇ. ਸਿੰਘ ਰੱਖੜਾ, ਦਵਿੰਦਰ ਦੇਵ ਢਿੱਲੋਂ, ਅਵਤਾਰ ਸਿੰਘ ਗਿੱਲ ਤੇ ਡਾ. ਪਰਗਟ ਸਿੰਘ ਭੁਰਜੀ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਡਾਇਰੈਕਟਰ ਅਮਰਜੀਤ ਸਿੰਘ ਸਰੋਂ ਨੇ ਕੀਤਾ ਹੈ। ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 5 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

You may also like