ਦਿਲਜੀਤ ਦੋਸਾਂਝ ਦਾ ‘Positive Vibes’ ਵਾਲਾ ਇਹ ਮਜ਼ੇਦਾਰ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਦਿਲਜੀਤ ਦੋਸਾਂਝ ਦਾ ‘Positive Vibes’ ਵਾਲਾ ਇਹ ਮਜ਼ੇਦਾਰ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
Diljit Dosanjh's funny ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਭਾਵੇਂ ਉਹ ਇਨ੍ਹੀਂ ਦਿਨੀਂ ਆਪਣੇ ਇੱਕ ਤੋਂ ਬਾਅਦ ਇੱਕ ਕਈ ਪ੍ਰੋਜੈਕਟਾਂ ਵਿੱਚ ਰੁੱਝੇ ਹੋਏ ਹਨ, ਪਰ ਰੁਝੇਵੇਂ ਦੇ ਬਾਵਜੂਦ ਵੀ ਉਹ ਆਪਣੇ ਪ੍ਰਸ਼ੰਸਕਾਂ ਦੇ ਮਨੋਰੰਜਨ ਦੇ ਲਈ ਸਮਾਂ ਕੱਢ ਹੀ ਲੈਂਦੇ ਹਨ। ਹਾਲ ਹੀ ਚ ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ, ਜੋ ਕਿ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।
ਹੋਰ ਪੜ੍ਹੋ : ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗਾਇਕ ਹਰਭਜਨ ਮਾਨ ਨੇ ਪੂਰੇ ਕੀਤੇ 30 ਸਾਲ, ਪ੍ਰਸ਼ੰਸਕਾਂ ਦਾ ਧੰਨਵਾਦ ਕਰਦੇ ਹੋਏ ਭਾਵੁਕ
image source YouTube
ਇਸ ਵੀਡੀਓ ਚ ਉਹ ਪਾਜ਼ੀਟਿਵ ਵਾਇਬ ਬਾਰੇ ਗੱਲ ਕਰਦੇ ਹੋਏ ਨਜ਼ਰ ਆ ਰਹੇ ਹਨ। ਉਹ ਪਾਜ਼ੀਟਿਵ ਵਾਇਬ ਦੇ ਨਾਲ ਇੱਕ ਮੋਮਬੱਤੀ ਨੂੰ ਜਲਾਉਣ ਦੀ ਕੋਸ਼ਿਸ ਕਰ ਰਹੇ ਨੇ, ਪਰ ਉਹ ਸਫਲ ਨਹੀਂ ਹੋ ਪਾਉਂਦੇ। ਫਿਰ ਦਿਲਜੀਤ ਨੇ ਕਿਹਾ ਕਿ ਗੂਗਲ ਉੱਤੇ ਹਰ ਗੱਲ ਸੱਚ ਨਹੀਂ ਹੁੰਦੀ ਹੈ। ਗਾਇਕ ਦਾ ਇਹ ਵਿਅੰਗਮਈ ਮਜ਼ੇਦਾਰ ਅੰਦਾਜ਼ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਹਰ ਕੋਈ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਿਹਾ ਹੈ।
image source YouTube
ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੀ ਝੋਲੀ ਕਈ ਪ੍ਰੋਜੈਕਟਸ ਹਨ। ਇੰਨ੍ਹੀਂ ਦਿਨੀਂ ਉਹ ਇਮਤਿਆਜ਼ ਅਲੀ ਦੀ ਫ਼ਿਲਮ ਵਿੱਚ ਕੰਮ ਕਰ ਰਹੇ ਹਨ। ਇਹ ਫ਼ਿਲਮ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਹੈ। ਇਸ ਤੋਂ ਇਲਾਵਾ ਪ੍ਰਸ਼ੰਸਕ ਦਿਲਜੀਤ ਦੋਸਾਂਝ ਦੀ ਜੋੜੀ ਫ਼ਿਲਮ ਦੀ ਵੀ ਉਡੀਕ ਕਰ ਰਹੇ ਹਨ।
image source YouTube
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
