ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਹੌਂਸਲਾ ਰੱਖ’ ਦੀ ਸ਼ੂਟਿੰਗ ਹੋਈ ਸ਼ੁਰੂ, ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਜਾਣਕਾਰੀ

written by Rupinder Kaler | February 20, 2021

ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ 'ਹੌਂਸਲਾ ਰੱਖ' ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ ਜਿਸ ਦੀਆਂ ਤਸਵੀਰਾਂ ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ ਹਨ । ਦਿਲਜੀਤ ਦੋਸਾਂਝ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਵਿੱਚ ਦਿਲਜੀਤ ਨਾਲ ਸੋਨਮ ਤੇ ਸ਼ਿੰਦਾ ਵੀ ਦਿਖ ਰਹੇ ਹਨ।

ਫੋਟੋ ਦਿਲਜੀਤ ਦੋਸਾਂਝ ਦੇ ਇੰਸਟਾਗ੍ਰਾਮ ਤੋਂ

ਹੋਰ ਪੜ੍ਹੋ :

ਗਾਇਕ ਹਰਫ ਚੀਮਾ ਦੀ ਆਵਾਜ਼ ‘ਚ ਨਵਾਂ ਗੀਤ ‘ਖਿੱਚੀ ਰੱਖ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

ਜੋਵਨ ਢਿੱਲੋਂ ਅਤੇ ਗੁਰਲੇਜ਼ ਅਖਤਰ ਦੇ ਨਵੇਂ ਗੀਤ ਦੇ ਹਰ ਪਾਸੇ ਚਰਚੇ, ਵੇਖੋ ਵੀਡੀਓ

ਫੋਟੋ ਦਿਲਜੀਤ ਦੋਸਾਂਝ ਦੇ ਇੰਸਟਾਗ੍ਰਾਮ ਤੋਂ ਫੋਟੋ ਦਿਲਜੀਤ ਦੋਸਾਂਝ ਦੇ ਇੰਸਟਾਗ੍ਰਾਮ ਤੋਂ

ਇਸ ਫ਼ਿਲਮ ਵਿੱਚ ਸ਼ਹਿਨਾਜ਼ ਗਿੱਲ ਵੀ ਨਜ਼ਰ ਆਵੇਗੀ ਜੋ 14 ਦਿਨ ਦਾ ਇਕਾਂਤਵਾਸ ਪੂਰਾ ਹੋਣ ਤੋਂ ਬਾਅਦ ਸ਼ੂਟਿੰਗ ਸ਼ੁਰੂ ਕਰੇਗੀ। ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਫ਼ਿਲਮ ਦਿਲਜੀਤ ਖੁਦ ਪ੍ਰੋਡਿਊਸ ਕਰ ਰਹੇ ਹਨ । ਇਹ ਫ਼ਿਲਮ ਉਹਨਾਂ ਦੀ ਪ੍ਰੋਡਕਸ਼ਨ ਕੰਪਨੀ ਸਟੋਰੀ ਟਾਈਮ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਹੈ ।

ਇਹ ਫ਼ਿਲਮ 15 ਅਕਤੂਬਰ, 2021 ਨੂੰ ਦੁਨੀਆ ਭਰ ਵਿੱਚ ਰਿਲੀਜ਼ ਕੀਤੀ ਜਾਏਗੀ। ਤੁਹਾਨੂੰ ਦੱਸ ਦਿੰਦੇ ਹਾਂ ਕਿ ਦਿਲਜੀਤ ਕਿਸਾਨੀ ਮੋਰਚੇ ਵਿੱਚ ਵੀ ਪੂਰੀ ਤਰ੍ਹਾਂ ਡਟੇ ਹੋਏ ਹਨ । ਉਹਨਾਂ ਵੱਲੋਂ ਅਕਸਰ ਸੋਸ਼ਲ ਮੀਡੀਆ ਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਂਦੀ ਹੈ ।

0 Comments
0

You may also like