ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘Umbrella’ ਹੋਇਆ ਰਿਲੀਜ਼

written by Shaminder | July 03, 2021

ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਅੰਬਰੇਲਾ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਚੰਨੀ ਨਾਟਨ ਨੇ ਲਿਖੇ ਹਨ ।ਮਿਊਜ਼ਿਕ ਦਿੱਤਾ ਹੈ ਇਟੈਂਸ ਨੇ । ਇਸ ਗੀਤ ਨੂੰ ਡਬਲ ਅੱਪ ਐਂਟਰਟੇਨਮੈਂਟ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ‘ਚ ਇੱਕ ਗੱਭਰੂ ਦੇ ਰੋਅਬ ਦੀ ਗੱਲ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਇਹ ਗੱਭਰੂ ਮਹਿੰਗੇ ਬ੍ਰੈਂਡ ਦੀ ਗੱਡੀਆਂ ਅਤੇ ਚੀਜ਼ਾਂ ਇਸਤੇਮਾਲ ਕਰਨ ਦਾ ਸ਼ੌਂਕ ਰੱਖਦਾ ਹੈ ।

Diljit ,

ਹੋਰ ਪੜ੍ਹੋ : ਗੀਤਾਜ਼ ਬਿੰਦਰਖੀਆ ਦਾ ਅੱਜ ਹੈ ਜਨਮ ਦਿਨ, ਪ੍ਰਸ਼ੰਸਕ ਵੀ ਦੇ ਰਹੇ ਵਧਾਈ 

Diljit

ਦਿਲਜੀਤ ਦੋਸਾਂਝ ਦੇ ਇਸ ਨਵੇਂ ਰਿਲੀਜ਼ ਹੋਏ ਗੀਤ ਨੂੰ ਸਰੋਤਿਆਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਨੂੰ ਦਿਲਜੀਤ ਦੇ ਇਸ ਗੀਤ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਸੀ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਨੂੰ ਅਣਗਿਣਤ ਹਿੱਟ ਗੀਤ ਦੇ ਚੁੱਕੇ ਹਨ ਅਤੇ ਲਗਾਤਾਰ ਹਿੱਟ ਗੀਤ ਦਿੰਦੇ ਆ ਰਹੇ ਹਨ ।

Diljit

ਗੀਤਾਂ ਦੇ ਨਾਲ ਨਾਲ ਉਹ ਪੰਜਾਬੀ ਫ਼ਿਲਮ ਇੰਡਸਟਰੀ ਅਤੇ ਬਾਲੀਵੁੱਡ ‘ਚ ਵੀ ਸਰਗਰਮ ਹਨ । ਉਨ੍ਹਾਂ ਨੇ ਜੱਟ ਐਂਡ ਜੂਲੀਅਟ, ਛੜਾ ਵਰਗੀਆਂ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਸ ਤੋਂ ਇਲਾਵਾ ਬਾਲੀਵੁੱਡ ‘ਚ ਵੀ ਉਹ ਸਰਗਰਮ ਹਨ । ਅਕਸ਼ੇ ਕੁਮਾਰ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਗੁੱਡ ਨਿਊਜ਼’ ਨੂੰ ਵੀ ਦਰਸ਼ਕਾਂ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਗਿਆ ਸੀ ।

 

View this post on Instagram

 

A post shared by DILJIT DOSANJH (@diljitdosanjh)

You may also like