ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਵਾਈਬ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

Written by  Shaminder   |  September 10th 2021 12:30 PM  |  Updated: September 10th 2021 12:30 PM

ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਵਾਈਬ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

ਦਿਲਜੀਤ ਦੋਸਾਂਝ  (Diljit Dosanjh) ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਕਰ ਰਹੇ ਹਨ । ਉਨ੍ਹਾਂ ਦਾ ਨਵਾਂ ਗੀਤ ‘ਵਾਈਬ’ (Vibe) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਰਾਜ ਰਣਜੋਧ ਦੇ ਲਿਖੇ ਹੋਏ ਨੇ ਅਤੇ ਮਿਊਜ਼ਿਕ ਦਿੱਤਾ ਹੈ ਇੰਟੈਂਸ ਨੇ । ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਇਸ ਗੀਤ ‘ਤੇ ਹਜ਼ਾਰਾਂ ਦੀ ਗਿਣਤੀ ‘ਚ ਲੋਕਾਂ ਨੇ ਵੀਡੀਓ ਬਣਾਏ ਹਨ ।

diljit -min Image From Diljit Dosanjh Song

ਹੋਰ ਪੜ੍ਹੋ: ਸ਼ਰਧਾ ਕਪੂਰ ਦੀ ਇਸ ਵੀਡੀਓ ਨੂੰ ਦੇਖ ਕੇ ਲੋਕ ਸ਼ਰਧਾ ਨੂੰ ਸੁਨਾਉਣ ਲੱਗੇ ਖਰੀਆਂ ਖੋਟੀਆਂ

ਜਿਨ੍ਹਾਂ ਚੋਂ ਕਈ ਵੀਡੀਓ ਤਾਂ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੇ ਕੀਤੇ ਹਨ । ਦਿਲਜੀਤ ਦੋਸਾਂਝ ਦੀ ਨਵੀਂ ਐਲਬਮ ਦੇ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਦਿਲਜੀਤ ਦੋਸਾਂਝ ਇਸ ਤੋਂ ਪਹਿਲਾਂ ਇਸ ਐਲਬਮ ਤੋਂ ਕਈ ਗੀਤ ਰਿਲੀਜ਼ ਕਰ ਚੁੱਕੇ ਹਨ ।

Diljit, -min Image From Diljit Dosanjh Song

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਿੱਥੇ ਉਹ ਕਈ ਹਿੱਟ ਕੱਢ ਰਹੇ ਹਨ, ਉੱਥੇ ਹੀ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਵੀ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ । ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।

ਜਲਦ ਹੀ ਉਹ ‘ਹੌਂਸਲਾ ਰੱਖ’ ਫ਼ਿਲਮ ‘ਚ ਵਿਖਾਈ ਦੇਣਗੇ । ਜਿਸ ‘ਚ ਉਨ੍ਹਾਂ ਦੇ ਨਾਲ ਸ਼ਹਿਨਾਜ਼ ਗਿੱਲ ਨਜ਼ਰ ਆਏਗੀ । ਇਸ ਤੋਂ ਇਲਾਵਾ ਉਹ ਜੋੜੀ ਫ਼ਿਲਮ ਵੀ ਕਰ ਰਹੇ ਹਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨਿਮਰਤ ਖਹਿਰਾ ਦਿਖਾਈ ਦੇਵੇਗੀ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network