
Diljit Dosanjh's song 'Caviar' : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਨਵੇਂ ਪ੍ਰੋਜੈਕਟਸ ਨੂੰ ਲੈ ਕੇ ਸੁਰਖੀਆਂ 'ਚ ਬਣੇ ਹੋਏ ਹਨ। ਜਲਦ ਹੀ ਦਿਲਜੀਤ ਫ਼ਿਲਮੀ ਪਰਦੇ 'ਤੇ ਪੰਜਾਬ ਦੇ ਮਸ਼ਹੂਰ ਤੇ ਗਾਇਕ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਸ ਦੇ ਨਾਲ-ਨਾਲ ਹਾਲੀ ਹੀ ਵਿੱਚ ਦਿਲਜੀਤ ਦੋਸਾਂਝ ਦਾ ਨਵਾਂ ਗੀਤ 'ਕੈਵੀਆਰ' ਰਿਲੀਜ਼ ਹੋਇਆ ਹੈ ਜਿਸ ਦੀ ਹਰ ਪਾਸੇ ਚਰਚਾ ਹੈ। ਆਓ ਜਾਣਦੇ ਹਾਂ ਕਿਉਂ।

ਦੱਸ ਦਈਏ ਕਿ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਉੱਤੇ ਬਹੁਤ ਐਕਟਿਵ ਰਹਿੰਦੇ ਹਨ। ਉਹ ਸੋਸ਼ਲ ਮੀਡੀਆ ਰਾਹੀਂ ਫੈਨਜ਼ ਨਾਲ ਆਪਣੀ ਅਪਕਮਿੰਗ ਪ੍ਰੋਜੈਕਟਸ ਦੀ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਨਵੇਂ ਗੀਤ 'ਕੈਵੀਆਰ' ਦੇ ਰਿਲੀਜ਼ ਹੋਣ ਬਾਰੇ ਪੋਸਟ ਸਾਂਝੀ ਕੀਤੀ ਹੈ।
ਦਿਲਜੀਤ ਦੋਸਾਂਝ ਦਾ ਨਵਾਂ ਗੀਤ ਕੈਵੀਆਰ ਕਾਫੀ ਚਰਚਾ ‘ਚ ਹੈ।ਦੱਸ ਦੇਈਏ ਕਿ ਦਿਲਜੀਤ ਦਾ ਨਵਾਂ ਗੀਤ ‘ਕੈਵੀਆਰ’ 17 ਘੰਟੇ ਪਹਿਲਾਂ ਹੀ ਰਿਲੀਜ਼ ਤੇ ਦਰਸ਼ਕਾਂ ਵਲੋਂ ਗੀਤ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਗੀਤ ਦੀ ਗੱਲ ਕੀਤੀ ਜਾਵੇ ਤਾਂ ਦਿਲਜੀਤ ਦੋਸਾਂਝ ਨੇ ਆਪਣੀ ਆਵਾਜ਼ ‘ਚ ਇਹ ਗੀਤ ਪੰਜਾਬੀ ਤੇ ਅੰਗਰੇਜੀ ਦੋਵਾਂ ਭਾਸ਼ਾਵਾਂ ‘ਚ ਗਾਇਆ ਹੈ। ਇਹ ਗੀਤ ਦਿਲਜੀਤ ਦੋਸਾਂਝ ਉੱਤੇ ਫਿਲਮਾਇਆ ਗਿਆ ਹੈ। ਦਿਲਜੀਤ ਦੋਸਾਂਝ ਦੀ ਆਵਾਜ਼ 'ਚ ਅੰਗਰੇਜ਼ੀ ਗੀਤ ਸੁਣ ਕੇ ਪ੍ਰਸ਼ੰਸਕ ਬੇਹੱਦ ਖ਼ੁਸ਼ ਹਨ। ਇਸ ਦੇ ਨਾਲ ਹੀ ਇਸ ਗੀਤ ਨੂੰ ਹਾਲੀਵੁੱਡ ਲੈਵਲ ਦਾ ਦੱਸ ਰਹੇ ਹਨ।
ਦੱਸਣਯੋਗ ਹੈ ਕਿ ਦਿਲਜੀਤ ਦਾ ਇਹ ਗੀਤ ਉਨ੍ਹਾਂ ਦੀ ਐਲਬਮ ਈ.ਪੀ. 'ਡਰਾਈਵ ਥਰੂ' (EP ‘Drive Thru’ ) ਦਾ ਹਿੱਸਾ ਹੈ। ਦਿਲਜੀਤ ਨੇ ਦਰਸ਼ਕਾਂ ਨਾਲ ਇਹ ਵੀ ਦੱਸਿਆ ਕਿ ਇਸ ਗੀਤ ਨੂੰ ਉਨ੍ਹਾਂ ਨੇ ਬੀਤੇ ਸਾਲ ਫਰਵਰੀ ਵਿੱਚ ਸ਼ੂਟ ਕੀਤਾ ਸੀ। ਇਸ ਨੂੰ ਉਨ੍ਹਾਂ ਨੇ ਇਸ ਸਾਲ ਰਿਲੀਜ਼ ਕੀਤਾ ਹੈ।

ਇਸ ਗੀਤ ਦੇ ਬੋਲ ਰਾਜ ਰੰਜੋਧ ਨੇ ਲਿਖੇ ਹਨ। ਇਸ ਗੀਤ ਨੂੰ ਸੰਗੀਤ ਇਨਟੈਂਸ ਨੇ ਦਿੱਤਾ ਹੈ ਅਤੇ ਗੀਤ ਦੀ ਵੀਡੀਓ ਬੂਟਾ ਵੱਲੋਂ ਤਿਆਰ ਕੀਤੀ ਹੈ। ਇਸ ਗੀਤ ਨੂੰ ਹੁਣ ਤੱਕ 1.7 ਮਿਲੀਅਨ ਤੋਂ ਵੱਧ ਲੋਕ ਵੇਖ ਚੁੱਕੇ ਹਨ ਤੇ ਪਸੰਦ ਕਰ ਚੁੱਕੇ ਹਨ।