ਦਿਲਜੀਤ ਦੋਸਾਂਝ ਦੇ ਮਿਊਜ਼ਿਕ ਸ਼ੋਅ ਦਾ ਵੀਡੀਓ ਹੋਇਆ ਵਾਇਰਲ, ਸਿੱਧੂ ਮੂਸੇਵਾਲਾ ਲਈ ਗੀਤ ਗਾਉਂਦੇ ਹੋਏ ਕਿਹਾ- ‘ਮੂਸੇਵਾਲਾ ਨਾਮ ਦਿਲਾਂ ਉੱਤੇ ਲਿਖਿਆ’

written by Lajwinder kaur | June 20, 2022

ਸਿੱਧੂ ਮੂਸੇਵਾਲਾ ਭਾਵੇਂ ਇਸ ਸੰਸਾਰ ਤੋਂ ਚੱਲੇ ਗਏ ਨੇ, ਪਰ ਉਹ ਹਮੇਸਾਂ ਲੋਕਾਂ ਦੇ ਦਿਲਾਂ ਉੱਤੇ ਰਾਜ ਕਰਨਗੇ। ਸਿੱਧੂ ਮੂਸੇਵਾਲਾ ਦਾ ਅਚਾਨਕ ਇਸ ਸੰਸਾਰ ਤੋਂ ਚੱਲੇ ਜਾਣ ਦਾ ਦੁੱਖ ਹਰ ਕਿਸੇ ਨੂੰ ਹੈ। ਜਿਸ ਕਰਕੇ ਹਰ ਕੋਈ ਆਪਣੇ ਅੰਦਾਜ਼ ਦੇ ਨਾਲ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇ ਰਹੇ ਹਨ। ਦਿਲਜੀਤ ਦੋਸਾਂਝ ਨੇ ਵੀ ਆਪਣੇ ਮਿਊਜ਼ਿਕ ਸ਼ੋਅ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸਲਾਮ ਕੀਤਾ ਹੈ ਤੇ ਸਿੱਧੂ ਮੂਸੇਵਾਲਾ ਲਈ ਆਪਣਾ ਪਿਆਰ ਤੇ ਸਤਿਕਾਰ ਜਤਾਇਆ ਹੈ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਇੱਕ ਕੋਰੀਅਨ ਫੈਨ ਦਾ ਵੀਡੀਓ ਹੋ ਰਿਹਾ ਹੈ ਵਾਇਰਲ, ਇਸ ਫੈਨ ਨੇ ‘295’ ਗੀਤ ਗਾ ਕੇ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

singer diljit dosanjh image

ਸਿੱਧੂ ਮੂਸੇਵਾਲਾ ਜੋ ਕਿ ਆਪਣੇ ‘𝐁𝐎𝐑𝐍 𝐓𝐎 𝐒𝐇𝐈𝐍𝐄 World Tour 2020’ ਦੇ ਲਈ ਕੈਨੇਡਾ ਪਹੁੰਚੇ ਹੋਏ ਹਨ। ਉਨ੍ਹਾਂ ਦੇ Vancouver ਸ਼ੋਅ ਦਾ ਕੁਝ ਵੀਡੀਓਜ਼ ਬਹੁਤ ਹੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੇ ਹਨ। ਇਸ ਵੀਡੀਓ ਚ ਉਹ ਆਪਣਾ ਗੀਤ ਬੌਰਨ ਟੂ ਸ਼ਾਈਨ ਗੀਤ ਦੇ ਬੋਲ ਗੁਣਗੁਣਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਗੀਤ ਦੇ ਬੋਲਾਂ ਨੂੰ ਕੁਝ ਬਦਲ ਕੇ ਗਾਇਆ ਸਿੱਧੂ ਮੂਸੇਵਾਲਾ ਦਾ ਨਾਮ ਦਿਲਾਂ ਉੱਤੇ ਲਿਖਿਆ, ਇਸ ਅੰਦਾਜ਼ ਦੇ ਨਾਲ ਦਿਲਜੀਤ ਦੋਸਾਂਝ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ।

ਦੱਸ ਦਈਏ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਅਜਿਹਾ ਕੋਈ ਕਲਾਕਾਰ ਨਹੀਂ ਹੋਣਾ ਜਿਸ ਨੇ ਸਿੱਧੂ ਦੀ ਮੌਤ ਉੱਤੇ ਦੁੱਖ ਨਾ ਜਤਾਇਆ ਹੋਵੇ। ਸਿੱਧੂ ਮੂਸੇਵਾਲਾ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਵੱਖਰੀ ਹੀ ਮੁਕਾਮ ਉੱਤੇ ਪਹੁੰਚਾ ਗਿਆ ਹੈ। ਉਹ ਆਪਣੇ ਗੀਤਾਂ ਦੇ ਨਾਲ ਅਮਰ ਹੋ ਗਿਆ ਹੈ, ਜਿਸ ਕਰਕੇ ਉਹ ਰਹਿੰਦੀ ਦੁਨੀਆ ਤੱਕ ਰਹੇਗਾ।

sidhu moose wala his father

ਹੋਰ ਪੜ੍ਹੋ : ਗੈਰੀ ਸੰਧੂ ਹੋਏ ਭਾਵੁਕ ਤੇ ਮੰਗੀ ਮੁਆਫ਼ੀ, ਕਿਹਾ-‘ਸਿੱਧੂ ਮੂਸੇਵਾਲਾ ਦੇ ਜਾਣ ਪਿੱਛੋਂ ਬਹੁਤ ਕੁਝ ਸਿੱਖ ਲਿਆ’

 

You may also like