
ਦਿਲਪ੍ਰੀਤ ਢਿੱਲੋਂ (Dilpreet Dhillon) ਅਤੇ ਗੁਰਲੇਜ ਅਖਤਰ (Gurlej Akhtar) ਦਾ ਨਵਾਂ ਗੀਤ ‘ਜੱਟ ਦੀ ਚੁਆਇਸ’ (Jatt Di Choice)ਨੂੰ ਸਰੋਤਿਆਂ ਦਾ ਭਰਵਾਂ ਪਿਆਰ ਮਿਲ ਰਿਹਾ ਹੈ । ਇਹ ਗੀਤ ਟ੍ਰੈਡਿੰਗ ‘ਚ ਚੱਲ ਰਿਹਾ ਹੈ । ਇਸ ਗੀਤ ‘ਚ ਇੱਕ ਗੱਭਰੂ ਅਤੇ ਮੁਟਿਆਰ ਦੇ ਪਿਆਰ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ ਫ਼ਿਲਮ ਦਾ ਨਵਾਂ ਗੀਤ ‘ਨਾਚ’ ਰਿਲੀਜ਼, ਸਰੋਤਿਆਂ ਆ ਰਿਹਾ ਪਸੰਦ
ਦਿਲਪ੍ਰੀਤ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਉਹ ਗੀਤਾਂ ਦੇ ਨਾਲ-ਨਾਲ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ । ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

ਹੋਰ ਪੜ੍ਹੋ : ਫਿੱਟਨੈਸ ਮਾਡਲ ਸੁੱਖ ਜੌਹਲ ਆਪਣੀ ਨਾਨੀ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ
ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਪੰਜਾਬ ਦਾ ਸ਼ਾਇਦ ਹੀ ਕੋਈ ਗਾਇਕ ਹੋਵੇਗਾ । ਜਿਸ ਦੇ ਨਾਲ ਉਨ੍ਹਾਂ ਨੇ ਗੀਤ ਨਾ ਗਾਏ ਹੋਣ । ਗੁਰਲੇਜ ਅਖਤਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਹੁਤ ਹੀ ਛੋਟੀ ਉਮਰ ‘ਚ ਕਰ ਦਿੱਤੀ ਸੀ ।

ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਇੱਕ ਵਧੀਆ ਗਾਇਕ ਹਨ ਅਤੇ ਦੋਵਾਂ ਦਾ ਬੇਟਾ ਦਾਨਵੀਰ ਵੀ ਇੱਕ ਬਿਹਤਰੀਨ ਗਾਇਕ ਹੈ ਅਤੇ ਉਹ ਆਪਣੀ ਆਵਾਜ਼ ‘ਚ ਸ਼ਬਦ ਕੱਢ ਚੁੱਕਿਆ ਹੈ ।