ਦਿਲਪ੍ਰੀਤ ਢਿੱਲੋਂ ਇਸ ਤਰ੍ਹਾਂ ਬਣਿਆ ‘ਕਬਜ਼ੇ’ ਲੈਣ ਦਾ ਸ਼ੌਂਕੀ

written by Rupinder Kaler | January 07, 2020

ਆਪਣੇ ਗਾਣਿਆਂ ਨਾਲ ਲੋਕਾਂ ਦੇ ਦਿਲ ਤੇ ਰਾਜ ਕਰਨ ਵਾਲੇ ਦਿਲਪ੍ਰੀਤ ਢਿੱਲੋਂ ਦਾ ਨਵਾਂ ਗਾਣਾ ਰਿਲੀਜ਼ ਹੋ ਗਿਆ । ‘ਕਬਜ਼ਾ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗਾਣੇ ਨੂੰ ਪੰਜਾਬੀ ਮਿਊਜ਼ਿਕ ਸੁਣਨ ਵਾਲਿਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਗਾਣੇ ਦੇ ਰਿਲੀਜ਼ ਹੁੰਦੇ ਹੀ ਇਸ ਦੇ ਵੀਵਰਜ਼ ਦੀ ਗਿਣਤੀ ਹਜ਼ਾਰਾਂ ਵਿੱਚ ਹੋ ਗਈ ਹੈ । ਦਿਲਪ੍ਰੀਤ ਢਿੱਲੋਂ ਤੇ ਗੁਰਲੇਜ਼ ਅਖ਼ਤਰ ਦੀ ਆਵਾਜ਼ ਵਿੱਚ ਰਿਲੀਜ਼ ਹੋਏ ਇਸ ਗਾਣੇ ਦੇ ਬੋਲ ਨਰਿੰਦਰ ਬਾਠ ਨੇ ਲਿਖੇ ਹਨ ਤੇ ਮਿਊਜ਼ਿਕ ਦੇਸੀ ਕਰਿਊ ਨੇ ਤਿਆਰ ਕੀਤਾ ਹੈ । https://www.instagram.com/p/B7AY2p2Hf_P/ ਵੀਡੀਓ ਗਗਨ ਰੰਧਾਵਾ ਨੇ ਤਿਆਰ ਕੀਤਾ ਹੈ । ਗਾਣੇ ਵਿੱਚ ਸ਼ਰੂਤੀ ਮਾਨ ਨੇ ਫੀਮੇਲ ਆਰਟਿਸਟ ਦੇ ਤੌਰ ਤੇ ਕੰਮ ਕੀਤਾ ਹੈ । ਇਸ ਤੋਂ ਇਸ ਤੋਂ ਇਲਾਵਾ ਗੁਰਿੰਦਰ ਬਾਵਾ ਨੇ ਵੀ ਬਾਕਮਾਲ ਅਦਾਕਾਰੀ ਦਿਖਾਈ ਹੈ । ਗਾਣੇ ਵਿੱਚ ਦਿਖਾਇਆ ਕਿ ਕਿਸ ਤਰ੍ਹਾਂ ਇੱਕ ਮੁੰਡਾ ਆਪਣੇ ਪਿਆਰ ਨੂੰ ਪਾਉਣ ਲਈ ਹਰ ਇੱਕ ਨਾਲ ਟਕਰਾ ਜਾਂਦਾ ਹੈ ।

0 Comments
0

You may also like