ਦਿਲਪ੍ਰੀਤ ਢਿੱਲੋਂ ਬਿਆਨ ਕਰ ਰਹੇ ਨੇ ਪਿਆਰ ‘ਚ ਖਾਧੇ ਧੋਖਿਆਂ ਨੂੰ ਆਪਣੇ ਨਵੇਂ ਗੀਤ ‘BLAMES’ ‘ਚ,ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ਬਲੇਮਸ (BLAMES) ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਉਨ੍ਹਾਂ ਨੇ ਮੁੰਡੇ ਦੇ ਪੱਖ ਤੋਂ ਗਾਇਆ ਹੈ ਜਿਸ ਨੂੰ ਪਿਆਰ ‘ਚ ਧੋਖਾ ਮਿਲਿਆ ਹੈ ।
ਇਸ ਗੀਤ ਦੇ ਬੋਲ Rammy Chahal ਦੀ ਕਲਮ ‘ਚੋਂ ਨਿਕਲੇ ਨੇ ਅਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਮਨਪ੍ਰੀਤ ਸਿੰਘ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਗੀਤ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਦਿਲਪ੍ਰੀਤ ਢਿੱਲੋਂ । ਗੀਤ ਨੂੰ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸਦੇ ਚੱਲਦੇ ਕੁਝ ਹੀ ਸਮੇਂ ‘ਚ ਵਿਊਜ਼ ਦੀ ਗਿਣਤੀ ਲੱਖਾਂ ‘ਚ ਪਹੁੰਚ ਗਈ ਹੈ ।
ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੇ ਕੰਮ ਦੀ ਤਾਂ ਉਹ ਬਜ਼ਾਰ ਬੰਦ, ਚੰਡੀਗੜ੍ਹ, ਕਬਜ਼ੇ, ਰੰਗਲੇ ਦੁੱਪਟੇ, ਮੁੱਛ, ਵੈਲੀ ਜੱਟ, ਯਾਰਾਂ ਦਾ ਗਰੁੱਪ ਵਰਗੇ ਕਈ ਗੀਤ ਸੁਪਰ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਨੇ ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ‘ਚ ਗੀਤ ਵੀ ਗਾ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਵੀ ਕਰ ਰਹੇ ਨੇ । । ਪਿਛਲੇ ਸਾਲ ਉਹ ‘ਜੱਦੀ ਸਰਦਾਰ’ ਵਰਗੀ ਸੁਪਰ ਹਿੱਟ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ ।