ਦਿਲਪ੍ਰੀਤ ਢਿੱਲੋਂ ਨੇ ਆਪਣੇ ਭਤੀਜੇ ਦੇ ਨਾਲ ਪੰਜਾਬੀ ਗੀਤ ਉੱਤੇ ਬਣਾਇਆ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਚਾਚੇ-ਭਤੀਜੇ ਦਾ ਇਹ ਮਸਤੀ ਵਾਲਾ ਅੰਦਾਜ਼, ਦੇਖੋ ਵੀਡੀਓ

written by Lajwinder kaur | April 12, 2021

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਨੇ। ਹਾਲ ਹੀ ‘ਚ ਉਨ੍ਹਾਂ ਦੀ ਐਲਬਮ ਦਾ ਨਵਾਂ ਗੀਤ shraab wargi ਦਰਸ਼ਕਾਂ ਦੇ ਸਨਮੁੱਖ ਹੋਇਆ ਹੈ। ਜਿਸ ਨੂੰ ਸੋਸ਼ਲ ਮੀਡੀਆ ਉੱਤੇ ਚੰਗਾ ਹੁੰਗਾਰਾ ਮਿਲ ਰਿਹਾ ਹੈ। ਦਿਲਪ੍ਰੀਤ ਢਿੱਲੋਂ ਨੇ ਇਸ ਗੀਤ ਉੱਤੇ ਆਪਣੇ ਭਤੀਜੇ ਜ਼ੋਰਾਵਰ ਸਿੰਘ ਢਿੱਲੋਂ ਦੇ ਨਾਲ ਛੋਟੀ ਜਿਹੀ ਵੀਡੀਓ ਬਣਾਈ ਹੈ।

image of dilpreet dhillon Image Source: instagram

ਹੋਰ ਪੜ੍ਹੋ : ਕੀ ਤੁਸੀਂ ਤਸਵੀਰ ‘ਚ ਨਜ਼ਰ ਆ ਰਹੀ ਇਸ ਕਿਊਟ ਜਿਹੀ ਬੱਚੀ ਨੂੰ ਪਹਿਚਾਣਿਆ? ਅੱਜ ਹੈ ਬਾਲੀਵੁੱਡ ਦੀ ਨਾਮੀ ਐਕਟਰੈੱਸ

inside image of dilpreet dhillon with his nephew Image Source: instagram

ਉਨ੍ਹਾਂ ਨੇ ਆਪਣੇ ਭਤੀਜੇ ਦੇ ਨਾਲ ਆਪਣੀ ਮਸਤੀ ਵਾਲੀ ਵੀਡੀਓ ਇੰਸਟਾਗ੍ਰਾਮ ਉੱਤੇ ਪੋਸਟ ਕੀਤੀ ਹੈ। ਦਰਸ਼ਕਾਂ ਨੂੰ ਚਾਚੇ-ਭਤੀਜੇ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

dilpreet dhillon and his nephew Image Source: instagram

ਜੇ ਗੱਲ ਕਰੀਏ ਦਿਲਪ੍ਰੀਤ ਢਿਲੋਂ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ । ਸਾਲ 2019 ‘ਚ ਆਈ ਉਨ੍ਹਾਂ ਦੀ ਫ਼ਿਲਮ ‘ਜੱਦੀ ਸਰਦਾਰ’ ਨੂੰ ਵੀ ਦਰਸ਼ਕਾਂ ਨੇ ਪਸੰਦ ਕੀਤਾ ਸੀ।

 

 

View this post on Instagram

 

A post shared by Dilpreet Dhillon (@dilpreetdhillon1)

You may also like