Trending:
ਦਿਲਪ੍ਰੀਤ ਢਿੱਲੋਂ ਦੀ ਆਵਾਜ਼ ‘ਚ ਨਵਾਂ ਗੀਤ ‘ਜੱਟ ‘ਤੇ ਜਵਾਨੀ’ ਰਿਲੀਜ਼
ਗਾਇਕ ਦਿਲਪ੍ਰੀਤ ਢਿੱਲੋਂ ਅਤੇ ਕਰਣ ਔਜਲਾ ਦਾ ਨਵਾਂ ਗੀਤ ‘ਜੱਟ ਦੀ ਜਵਾਨੀ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਨਰਿੰਦਰ ਬਾਠ ਵੱਲੋਂ ਲਿਖੇ ਗਏ ਹਨ । ਜਦੋਂਕਿ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਨੇ । ਗੀਤ ‘ਚ ਫੀਮੇਲ ਮਾਡਲ ਦੇ ਤੌਰ ‘ਤੇ ਸਾਰਾ ਗੁਰਪਾਲ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਕੈਂਸਰ ਨਾਲ ਜੂਝ ਰਹੀ ਰਾਖੀ ਸਾਵੰਤ ਦੀ ਮਾਂ, ਤਸਵੀਰ ਕੀਤੀ ਸਾਂਝੀ

ਗੀਤ ‘ਚ ਇੱਕ ਗੱਭਰੂ ਦੀ ਜਵਾਨੀ ਦੀ ਗੱਲ ਕੀਤੀ ਗਈ ਹੈ । ਜਿਸ ਦੇ ਹਰ ਪਾਸੇ ਚਰਚੇ ਹਨ, ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਦਿਲਪ੍ਰੀਤ ਢਿੱਲੋਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਦਿਲਪ੍ਰੀਤ ਢਿੱਲੋਂ ਅਤੇ ਕਰਣ ਔਜਲਾ ਦੀ ਕਮਿਸਟਰੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

ਦਿਲਪ੍ਰੀਤ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਹ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ । ਗੀਤਾਂ ਦੇ ਨਾਲ-ਨਾਲ ਉਹ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ ।‘ਜੱਦੀ ਸਰਦਾਰ’ ਫ਼ਿਲਮ ‘ਚ ਉਹ ਗੁੱਗੂ ਗਿੱਲ ਦੇ ਨਾਲ ਨਜ਼ਰ ਆਏ ਸਨ ।