ਡਾਇਰੈਕਟਰ ਤਰਨਵੀਰ ਸਿੰਘ ਜਗਪਾਲ ਨੇ ਫ਼ਿਲਮ ‘ਯੈੱਸ ਆਈ ਐੱਮ ਸਟੂਡੈਂਟ’ ਨੂੰ ਏਨਾਂ ਪਿਆਰ ਦੇਣ ਲਈ ਕੀਤਾ ਧੰਨਵਾਦ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੋਸਟ ਅਵੇਟਡ ਫ਼ਿਲਮ ‘ਯੈੱਸ ਆਈ ਐੱਮ ਸਟੂਡੈਂਟ’ (Yes I Am Student) ਜੋ ਕਿ ਦਰਸ਼ਕਾਂ ਦੇ ਰੁਬਰੂ ਹੋ ਗਈ ਹੈ । ਇਹ ਫ਼ਿਲਮ 22 ਅਕਤੂਬਰ ਨੂੰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਈ ਸੀ। ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਇਸ ਫ਼ਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਦੇ ਡਾਇਰੈਕਟਰ ਤਰਨਵੀਰ ਸਿੰਘ ਜਗਪਾਲ (Tarnvir Singh Jagpal) ਨੇ ਤਿੰਨ ਦੀ ਕਲੈਕਸ਼ਨ ਨੂੰ ਸ਼ੇਅਰ ਕਰਦੇ ਹੋਏ ਪ੍ਰਸ਼ੰਸਕਾਂ ਦੇ ਧੰਨਵਾਦ ਕੀਤਾ ਹੈ।
ਤਰਨਵੀਰ ਸਿੰਘ ਜਗਪਾਲ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ –‘Gross collection ਪਹਿਲੇ ਤਿੰਨ ਦਿਨਾਂ ਦੀ..Wmk?❤️? ਧੰਨਵਾਦ yes I am student ਨੂੰ ਏਨਾਂ ਪਿਆਰ ਦੇਣ ਲਈ’। ਉਨ੍ਹਾਂ ਨੇ ਦੱਸਿਆ ਹੈ ਕਿ ਫ਼ਿਲਮ ਨੇ ਪਹਿਲੇ ਦਿਨ 1.53 ਕਰੋੜ, ਦੂਜੇ ਦਿਨ 2.61 ਤੇ ਤੀਜੇ ਦਿਨ 2.43 ਅਤੇ ਪੂਰੇ ਤਿੰਨ ਦਿਨਾਂ ਦੀ ਕਮਾਈ ਰਹੀ6.57 ਕਰੋੜ ਹੈ। ਹਰ ਕੋਈ ‘ਯੈੱਸ ਆਈ ਐੱਮ ਸਟੂਡੈਂਟ’ ਦੀ ਟੀਮ ਨੂੰ ਵਧਾਈ ਦੇ ਰਿਹਾ ਹੈ।
ਵਿਦੇਸ਼ਾਂ ‘ਚ ਵਧੀਆ ਜ਼ਿੰਦਗੀ ਲਈ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੀ ਕਹਾਣੀ ਨੂੰ ਪੀਟੀਸੀ ਗਲੋਬ ਮੂਵੀਜ਼ ਵੱਲੋਂ ਦੇਸ਼ ਭਰ ਦੇ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਗਿਆ ਹੈ। ਇਹ ਫ਼ਿਲਮ ਲੋਕਾਂ ਨੂੰ ਕਾਫੀ ਪਸੰਦ ਆ ਰਹੀ ਹੈ । ਇਸ ਫ਼ਿਲਮ ਦੇ 175 ਥਿਏਟਰਾਂ ‘ਚ ਲਗਪਗ 600 ਸ਼ੋਅ ਚੱਲ ਰਹੇ ਹਨ। ਫ਼ਿਲਮ ‘ਚ ਸਿੱਧੂ ਮੂਸੇਵਾਲਾ ਦੇ ਨਾਲ ਮੁੱਖ ਕਿਰਦਾਰ ‘ਚ ਮੈਂਡੀ ਤੱਖਰ ਹੈ ਅਤੇ ਇਸ ਤੋਂ ਇਲਾਵਾ ਮਲਕੀਤ ਰੌਣੀ, ਸੀਮਾ ਕੌਸ਼ਲ ਸਣੇ ਹੋਰ ਕਈ ਅਦਾਕਾਰ ਨਜ਼ਰ ਆ ਰਹੇ ਹਨ ।ਇਸ ਫਿਲਮ ਦਾ ਨਿਰਦੇਸ਼ਨ ਤਰਨਵੀਰ ਸਿੰਘ ਜਗਪਾਲ ਦੁਆਰਾ ਕੀਤਾ ਗਿਆ ਹੈ । ਫ਼ਿਲਮ ਦੀ ਕਹਾਣੀ ਨਾਮੀ ਗੀਤਕਾਰ ਗਿੱਲ ਰੌਂਤਾ ਨੇ ਲਿਖੀ ਹੈ । ਗਿੱਲ ਰੌਂਤਾ ਆਪਣੀ ਕਹਾਣੀ ਦੇ ਰਾਹੀਂ, ਸਟੂਡੈਂਟ ਵੀਜ਼ੇ ‘ਤੇ ਵਿਦੇਸ਼ ‘ਚ ਗਏ ਪੰਜਾਬੀ ਨੌਜਵਾਨਾਂ ਦੀ ਸੰਘਰਸ਼ ਦੀ ਕਹਾਣੀ ਨੂੰ ਵੱਡੇ ਪਰਦੇ ਉੱਤੇ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਲੋਕ ਵੱਲੋਂ ਮਿਲ ਰਹੇ ਪਿਆਰ ਤੋਂ ਪਤਾ ਚੱਲ ਰਿਹਾ ਹੈ ਕਿ ਉਹ ਇਸ ਕੋਸ਼ਿਸ਼ ‘ਚ ਉਹ ਕਾਮਯਾਬ ਰਹੇ ਨੇ।
View this post on Instagram