ਦਿਸ਼ਾ ਪਰਮਾਰ ਅਤੇ ਰਾਹੁਲ ਵੈਦਿਆ ਨੇ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ, ਪੂਲ ਪਾਰਟੀ ਕਰਦੇ ਆਏ ਨਜ਼ਰ

Written by  Shaminder   |  September 24th 2021 04:27 PM  |  Updated: September 24th 2021 04:27 PM

ਦਿਸ਼ਾ ਪਰਮਾਰ ਅਤੇ ਰਾਹੁਲ ਵੈਦਿਆ ਨੇ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ, ਪੂਲ ਪਾਰਟੀ ਕਰਦੇ ਆਏ ਨਜ਼ਰ

ਦਿਸ਼ਾ ਪਰਮਾਰ (Disha Parmar )ਅਤੇ ਰਾਹੁਲ ਵੈਦਿਆ ਏਨੀਂ ਦਿਨੀਂ ਮਾਲਦੀਵ ‘ਚ ਸਮਾਂ ਬਿਤਾ ਰਹੇ ਹਨ । ਰਾਹੁਲ ਵੈਦਿਆ ਦਾ ਜਨਮ ਦਿਨ ਮਨਾਉਣ ਲਈ ਦੋਵੇਂ ਮਾਲਦੀਵ ਗਏ ਹੋਏ ਹਨ, ਜਿਸ ਦੀਆਂ ਤਸਵੀਰਾਂ ਵੀ ਬੀਤੇ ਦਿਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਹੁਣ ਦਿਸ਼ਾ ਪਰਮਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

Disha ,-min Image From Instagram

ਹੋਰ ਪੜ੍ਹੋ : ‘ਦ ਕਪਿਲ ਸ਼ਰਮਾ ਸ਼ੋਅ’ ਦੇ ਮੇਕਰਸ ਦੇ ਖਿਲਾਫ ਹੋਇਆ ਮਾਮਲਾ ਦਰਜ਼, ਲੱਗਿਆ ਗੰਭੀਰ ਦੋਸ਼

ਜਿਸ ‘ਚ ਦਿਸ਼ਾ ਪੂਲ ਪਾਰਟੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਦਿਸ਼ਾ ਸਵੀਮਿੰਗ ਪੂਲ ‘ਚ ਨਜ਼ਰ ਆ ਰਹੀ ਹੈ ਅਤੇ ਉਨ੍ਹਾਂ ਨੇ ਹੱਥਾਂ ‘ਚ ਖਾਣੇ ਦੀ ਵੱਡੀ ਸਾਰੀ ਟ੍ਰੇ ਨੁਮਾ ਟੋਕਰੀ ਨੂੰ ਫੜਿਆ ਹੋਇਆ ਹੈ ।

Rahul and disha,,-min Image From Instagram

ਦਿਸ਼ਾ ਇਨ੍ਹਾਂ ਤਸਵੀਰਾਂ ‘ਚ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ ।ਇਸ ਤੋਂ ਇਲਾਵਾ ਦਿਸ਼ਾ ਨੇ ਰਾਹੁਲ ਵੈਦਿਆ ਦੇ ਨਾਲ ਕੁਝ ਰੋਮਾਂਟਿਕ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ । ਜਿਸ ‘ਚ ਉਹ ਰਾਹੁਲ ਨੂੰ ਕਿੱਸ ਕਰਦੀ ਹੋਈ ਨਜ਼ਰ ਆ ਰਹੀ ਹੈ । ਦੱਸ ਦਈਏ ਕਿ ਰਾਹੁਲ ਵੈਦਿਆ ਅਤੇ ਦਿਸ਼ਾ ਨੇ ਕੁਝ ਮਹੀਨੇ ਪਹਿਲਾਂ ਹੀ ਵਿਆਹ ਕਰਵਾਇਆ ਹੈ ।ਇਸ ਵਿਆਹ ‘ਚ ਇੰਡਸਟਰੀ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network