ਇਸ ਪੁਰਾਣੀ ਤਸਵੀਰ ‘ਚ ਨਜ਼ਰ ਆ ਰਹੀ ਨਿੱਕੀ ਬੱਚੀ ਨੂੰ ਕੀ ਤੁਸੀਂ ਪਹਿਚਾਣਿਆ? ਇਸ ਗਾਇਕਾ ਨੇ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਨੇ ਕਈ ਹਿੱਟ ਗੀਤ

written by Lajwinder kaur | February 21, 2022

ਮਨੋਰੰਜਨ ਜਗਤ ਦੇ ਸਿਤਾਰਿਆਂ ਦੀ ਨਿੱਜੀ ਜ਼ਿੰਦਗੀ ਬਾਰੇ ਜਾਣਨ ਲਈ ਫੈਨਜ਼ ਕਾਫੀ ਉਤਸ਼ਾਹਿਤ ਹਨ। ਪ੍ਰਸ਼ੰਸਕ ਇਸ ਤਰ੍ਹਾਂ ਦੀਆਂ ਸਾਰੀਆਂ ਗੱਲਾਂ ਜਾਣਨ ਲਈ ਹਮੇਸ਼ਾ ਬੇਤਾਬ ਰਹਿੰਦੇ ਹਨ ਕਿ ਉਨ੍ਹਾਂ ਦੇ ਚਹੇਤੇ ਸਿਤਾਰੇ ਬਚਪਨ 'ਚ ਕਿਹੋ ਜਿਹੇ ਲੱਗਦੇ ਸਨ । ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਕਲਾਕਾਰਾਂ ਦੀਆਂ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਕਾਫੀ ਸ਼ੇਅਰ ਹੁੰਦੀਆਂ ਹਨ। ਤਸਵੀਰ ਚ ਨਜ਼ਰ ਆ ਰਹੀ ਇਸ ਨਿੱਕੀ ਬੱਚੀ ਨੂੰ ਤੁਸੀਂ ਪਹਿਚਾਣਿਆ..?

ਹੋਰ ਪੜ੍ਹੋ : ਅਦਾਕਾਰਾ ਜਸਪਿੰਦਰ ਚੀਮਾ ਆਪਣੇ ਵਿਆਹ ਦੀ 6ਵੀਂ ਵਰ੍ਹੇਗੰਢ ‘ਤੇ ਪਿਆਰੀ ਜਿਹੀ ਪੋਸਟ ਨਾਲ ਪਤੀ ਗੁਰਜੀਤ ਸਿੰਘ ਨੂੰ ਕੀਤਾ ਵਿਸ਼, ਸ਼ੇਅਰ ਕੀਤੀਆਂ ਅਣਦੇਖੀਆਂ ਤਸਵੀਰਾਂ

inside image of satwinder bitti unseen chilhood pic

ਚਲੋ ਤੁਹਾਨੂੰ ਦੱਸ ਦਿੰਦੇ ਹਾਂ ਇਹ ਪਿਆਰੀ ਜਿਹੀ ਬੱਚੀ ਕੌਣ ਹੈ । ਜੀ ਹਾਂ ਇਸ ਪੁਰਾਣੀ ਤਸਵੀਰ ‘ਚ ਨਜ਼ਰ ਆ ਰਹੀ ਬੱਚੀ ਹੋਰ ਕੋਈ ਨਹੀਂ ਸਗੋਂ ਨੱਬੇ ਦੇ ਦਹਾਕੇ ਦੀ ਸੁਪਰ ਹਿੱਟ ਗਾਇਕਾ ਸਤਵਿੰਦਰ ਬਿੱਟੀ ਹੈ। ਜੀ ਹਾਂ ਇਸ ਤਸਵੀਰ ਨੂੰ ਖੁਦ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- “ਮੇਰੀ ਕਾਮਯਾਬੀ ਦੇਖੋ...ਮੈਂ ਇਸਨੂੰ ਰਾਤੋ-ਰਾਤ ਪ੍ਰਾਪਤ ਨਹੀਂ ਕੀਤਾ...ਇਹ ਕਈ ਸਾਲਾਂ ਦੇ ਸੰਘਰਸ਼ ਦਾ ਨਤੀਜਾ ਹੈ, ਅਤੇ ਹਰ ਸਾਲ, ਮੇਰੇ ਸਮੇਂ ਵਿੱਚ ਹੌਲੀ-ਹੌਲੀ ਸੁਧਾਰ ਹੋਇਆ ਹੈ ”। ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

singer satwinder bitti shared cute pic with hubby

ਹੋਰ ਪੜ੍ਹੋ : ਲਾਡੀ ਚਾਹਲ ਦੇ ਨਵੇਂ ਗੀਤ ‘Na Jatta Na’ ‘ਚ ਕਿਸਾਨਾਂ ਦੇ ਦਰਦ ਨੂੰ ਬਿਆਨ ਕਰਦੇ ਨਜ਼ਰ ਆਉਣਗੇ ਪਰਮੀਸ਼ ਵਰਮਾ ਤੇ ਹਰਪ ਫਾਰਮਰ

ਪੰਜਾਬੀ ਗਾਇਕਾ ਸਤਵਿੰਦਰ ਬਿੱਟੀ (Satwinder Bitti ) ਇੱਕ ਅਜਿਹੀ ਗਾਇਕਾ ਹੈ ਜਿਸ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਗੀਤਾਂ ਨੂੰ ਅੱਜ ਵੀ ਪੂਰੀ ਸ਼ਿੱਦਤ ਦੇ ਨਾਲ ਦਰਸ਼ਕ ਸੁਣਦੇ ਹਨ । ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਉਹ ਜਾਣੇ ਜਾਂਦੇ ਹਨ । ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ, ਭਾਵੇਂ ਉਹ ਲੋਕ ਗੀਤ ਹੋਣ, ਰੋਮਾਂਟਿਕ ਹੋਣ ਜਾਂ ਫਿਰ ਧਾਰਮਿਕ ਗੀਤ । ਪਿੱਛੇ ਜਿਹੇ ਉਹ ‘ਧੀਆਂ ਹੱਥ ਡੋਰ ਦਿਓ’ ਟਾਈਟਲ ਹੇਠ ਇਹ ਪਿਆਰਾ ਜਿਹਾ ਸਮਾਜਿਕ ਸੌਂਗ ਲੈ ਕੇ ਆਏ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ। ਉਹ ਵਿਆਹ ਤੋਂ ਬਾਅਦ ਅਮਰੀਕਾ ਚਲੀ ਗਈ ਸੀ। ਪਰ ਉਹ ਪੰਜਾਬ ਵੀ ਆਉਂਦੀ ਰਹਿੰਦੀ ਹੈ। ਸੋਸ਼ਲ ਮੀਡੀਆ ਦੇ ਰਾਹੀਂ ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੇ ਰਹਿੰਦੇ ਹਨ।

 

View this post on Instagram

 

A post shared by Satwinder Bitti (@satwinder_bitti)

You may also like