ਪੀਟੀਸੀ ਪੰਜਾਬੀ ‘ਤੇ ਵੇਖੋ ਪੀਟੀਸੀ ਬਾਕਸ ਆਫ਼ਿਸ ਦੀ ਫ਼ਿਲਮ ‘ਹਾਸਿਲ’

Written by  Shaminder   |  June 26th 2020 01:45 PM  |  Updated: June 26th 2020 01:45 PM

ਪੀਟੀਸੀ ਪੰਜਾਬੀ ‘ਤੇ ਵੇਖੋ ਪੀਟੀਸੀ ਬਾਕਸ ਆਫ਼ਿਸ ਦੀ ਫ਼ਿਲਮ ‘ਹਾਸਿਲ’

ਪੀਟੀਸੀ ਬਾਕਸ ਆਫ਼ਿਸ ‘ਤੇ ਹਰ ਹਫ਼ਤੇ ਤੁਹਾਨੂੰ ਇੱਕ ਨਵੀਂ ਕਹਾਣੀ ਦੇ ਨਾਲ ਰੁਬਰੂ ਕਰਵਾਇਆ ਜਾਂਦਾ ਹੈ । ਇਸ ਵਾਰ ਵੀ ਇੱਕ ਨਵੀਂ ਕਹਾਣੀ ਦੇ ਨਾਲ ਤੁਹਾਨੂੰ ਜਾਣੂ ਕਰਵਾਇਆ ਜਾਵੇਗਾ । ਇਸ ਫ਼ਿਲਮ ‘ਚ ਇਨਸਾਨ ਦੀ ਜ਼ਿੰਦਗੀ ਦੀ ਦੌੜ ‘ਚ ਕੁਝ ਹਾਸਿਲ ਕਰਨ ਦੀ ਹੋੜ ਨੂੰ ਵਿਖਾਇਆ ਜਾਵੇਗਾ । ਜ਼ਿੰਦਗੀ ਦੇ ਇਸ ਸਫ਼ਰ ‘ਚ ਜਦੋਂ ਸਾਡੇ ਮਨ ਮੁਤਾਬਿਕ ਕੁਝ ਨਹੀਂ ਹੁੰਦਾ ਤਾਂ ਕਿਸ ਤਰ੍ਹਾਂ ਸਾਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ । ਹਰਜੀਤ ਸਿੰਘ ਵੱਲੋਂ ਬਣਾਈ ਗਈ ਇਸ ਫ਼ਿਲਮ ਦਾ ਅਨੰਦ ਤੁਸੀਂ 26 ਜੂਨ ਦਿਨ ਸ਼ੁੱਕਰਵਾਰ, ਰਾਤ 8:30 ਵਜੇ ਪੀਟੀਸੀ ਪੰਜਾਬੀ ‘ਤੇ ਮਾਣ ਸਕਦੇ ਹੋ ।

https://www.instagram.com/p/CB2iiW1loUM/?igshid=1s09gplabjgql

ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਪੀਟੀਸੀ ਬਾਕਸ ਆਫ਼ਿਸ ਦੀਆਂ ਫ਼ਿਲਮਾਂ ਵਿਖਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਫ਼ਿਲਮਾਂ ਨੂੰ ਦਰਸ਼ਕਾਂ ਵੱਲੋਂ ਪਸੰਦ ਵੀ ਕੀਤਾ ਜਾਂਦਾ ਹੈ ।ਕਿਉਂਕਿ ਇਨ੍ਹਾਂ ਫ਼ਿਲਮਾਂ ਦੀਆਂ ਕਹਾਣੀਆਂ ਆਮ ਇਨਸਾਨ ਦੇ ਨਾਲ ਜੁੜੀਆਂ ਹੋਈਆਂ ਹੁੰਦੀਆਂ ਹਨ । ਦੱਸ ਦਈਏ ਕਿ ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਲਈ ਹਰ ਤਰ੍ਹਾਂ ਦੇ ਪ੍ਰੋਗਰਾਮ ਮੁਹੱਈਆ ਕਰਵਾ ਰਿਹਾ ਹੈ । ਭਾਵੇਂ ਉਹ ਮਿਊਜ਼ਿਕ ਦੇ ਪ੍ਰੋਗਰਾਮ ਹੋਣ, ਫ਼ਿਲਮਾਂ ਹੋਣ ਜਾਂ ਫਿਰ ਪੰਜਾਬੀ ਸੱਭਿਆਚਾਰ ਹਰ ਤਰ੍ਹਾਂ ਦੇ ਪ੍ਰੋਗਰਾਮ ਚੈਨਲ ਵੱਲੋਂ ਪ੍ਰਸਾਰਿਤ ਕੀਤੇ ਜਾ ਰਹੇ ਨੇ । ਹੁਣ ਜਦੋਂ ਕਿ ਲਾਕਡਾਊਨ ਚੱਲ ਰਿਹਾ ਹੈ ਪੂਰੇ ਵਿਸ਼ਵ ‘ਚ ਕਈ ਅਵਾਰਡ ਸਮਾਰੋਹ ਮੁਲਤਵੀ ਕਰ ਦਿੱਤੇ ਗਏ ਹਨ । ਪਰ ਪੀਟੀਸੀ ਪੰਜਾਬੀ ਵੱਲੋਂ ਆਨਲਾਈਨ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ ਕਰਵਾਇਆ ਜਾ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network