Advertisment

ਨਿੰਜਾ ਦੀ ਆਵਾਜ਼ ਦੇ ਨਾਲ ਸ਼ਿੰਗਾਰਿਆ ਫ਼ਿਲਮ ਦੂਰਬੀਨ ਦਾ ‘ਛਾਪਾ’ ਗਾਣਾ ਹੋਇਆ ਰਿਲੀਜ਼, ਦੇਖੋ ਵੀਡੀਓ

author-image
By Lajwinder kaur
New Update
ਨਿੰਜਾ ਦੀ ਆਵਾਜ਼ ਦੇ ਨਾਲ ਸ਼ਿੰਗਾਰਿਆ ਫ਼ਿਲਮ ਦੂਰਬੀਨ ਦਾ ‘ਛਾਪਾ’ ਗਾਣਾ ਹੋਇਆ ਰਿਲੀਜ਼, ਦੇਖੋ ਵੀਡੀਓ
Advertisment
ਇਸ਼ਾਨ ਚੋਪੜਾ ਦੀ ਡਾਇਰੈਕਟ ਕੀਤੀ ਫ਼ਿਲਮ ਦੂਰਬੀਨ ਜੋ ਕਿ 27 ਸਤੰਬਰ ਨੂੰ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੀ ਹੈ। ਫ਼ਿਲਮ ਦੇ ਸ਼ਾਨਦਾਰ ਟਰੇਲਰ ਤੋਂ ਬਾਅਦ ਦੂਰਬੀਨ ਫ਼ਿਲਮਾਂ ਦੇ ਖ਼ੂਬਸੂਰਤ ਗਾਣੇ ਦੇਖਣ ਨੂੰ ਮਿਲ ਰਹੇ ਹਨ। ਜੀ ਹਾਂ ਫ਼ਿਲਮ ਦਾ ਇੱਕ ਹੋਰ ਗਾਣਾ ਛਾਪਾ ਰਿਲੀਜ਼ ਹੋ ਚੁੱਕਿਆ ਹੈ। ਇਸ ਗਾਣੇ ਨੂੰ ਨਿੰਜਾ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਹ ਗਾਣੇ ਮੌਜ-ਮਸਤੀ ਵਾਲਾ ਹੈ ਜਿਸ ‘ਚ ਯੋਗਰਾਜ ਸਿੰਘ ਤੋਂ ਇਲਾਵਾ ਫ਼ਿਲਮ ਦੇ ਬਾਕੀ ਕਲਾਕਾਰ ਵੀ ਨਜ਼ਰ ਆ ਰਹੇ ਹਨ। ਹੋਰ ਵੇਖੋ:ਐਂਡਵੇਚਰ, ਐਕਸ਼ਨ ਤੇ ਥ੍ਰੀਲਰ ਦੇ ਨਾਲ ਭਰਿਆ ਨਿੰਜਾ ਤੇ ਵਾਮਿਕਾ ਗੱਬੀ ਦੀ ਫ਼ਿਲਮ ‘ਦੂਰਬੀਨ’ ਦਾ ਸ਼ਾਨਦਾਰ ਟਰੇਲਰ ਹੋਇਆ ਰਿਲੀਜ਼, ਦੇਖੋ ਵੀਡੀਓ ਛਾਪਾ ਗਾਣੇ ਦੇ ਬੋਲ ਨਾਮੀ ਗੀਤਕਾਰ ਫਤੇਹ ਸ਼ੇਰਗਿੱਲ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਗਾਗ ਸਟੂਡੀਓ ਹੋਰਾਂ ਨੇ ਦਿੱਤਾ ਹੈ। ਇਸ ਗੀਤ ਨੂੰ ਯੈਲੋ ਮਿਊਜ਼ਿਕ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਹ ਗਾਣਾ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਇਸ ਫ਼ਿਲਮ ‘ਚ ਨਿੰਜਾ, ਵਾਮਿਕਾ ਗੱਬੀ, ਜੱਸ ਬਾਜਵਾ, ਰੁਪਿੰਦਰ ਰੂਪੀ, ਹੌਬੀ ਧਾਲੀਵਾਲ, ਯੋਗਰਾਜ ਸਿੰਘ, ਕਰਮਜੀਤ ਅਨਮੋਲ, ਗੁਰਪ੍ਰੀਤ ਭੰਗੂ, ਗੁਰਮੀਤ ਸਾਜਨ, ਹਾਰਬੀ ਸੰਘਾ ਅਤੇ ਜੈਸਮੀਨ ਬਾਜਵਾ ਵਰਗੇ ਕਈ ਕਲਾਕਾਰ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਦੂਰਬੀਨ ਫ਼ਿਲਮ ਨੂੰ ਪੀਟੀਸੀ ਮੋਸ਼ਨ ਪਿਕਚਰਜ਼ ਅਤੇ ਗਲੋਬ ਮੂਵੀਜ਼ ਵੱਲੋਂ ਪੂਰੀ ਦੁਨੀਆਂ ‘ਚ ਰਿਲੀਜ਼ ਕੀਤਾ ਜਾਵੇਗਾ।
Advertisment

Stay updated with the latest news headlines.

Follow us:
Advertisment
Advertisment
Latest Stories
Advertisment