ਮੋਟਾਪਾ ਘਟਾਉਣ ਲਈ ਪੀਓ ਨਿੰਮ ਦੇ ਪੱਤਿਆਂ ਦਾ ਜੂਸ

written by Rupinder Kaler | September 30, 2021

ਨਿੰਮ ਦੇ ਪੱਤਿਆਂ ਤੋਂ ਤਿਆਰ ਜੂਸ (neem juice benefits) ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਚਿਕਿਤਸਕ ਗੁਣਾਂ ਨਾਲ ਭਰਪੂਰ ਨਿੰਮ ਭਾਰ ਕੰਟਰੋਲ ਕਰਨ ਵਿਚ ਸਹਾਇਤਾ ਕਰਦਾ ਹੈ ਅਤੇ ਇਮਿਊਨਿਟੀ ਨੂੰ ਵਧਾਉਣ ਵਿਚ ਵੀ ਮਦਦ ਕਰਦਾ ਹੈ। ਜੋ ਲੋਕ ਮੋਟਾਪੇ ਤੋਂ ਪ੍ਰੇਸ਼ਾਨ ਹਨ ਉਨ੍ਹਾਂ ਨੂੰ ਨਿੰਮ ਦੇ ਜੂਸ ਨੂੰ ਅਪਣੀ ਡਾਈਟ ਵਿਚ ਸ਼ਾਮਲ ਕਰਨਾ ਚਾਹੀਦਾ ਹੈ।

ਹੋਰ ਪੜ੍ਹੋ :

ਅਖਰੋਟ ਖਾਣ ਦੇ ਹਨ ਬਹੁਤ ਸਾਰੇ ਫਾਇਦੇ, ਇਨ੍ਹਾਂ ਬਿਮਾਰੀਆਂ ‘ਚ ਮਿਲਦੀ ਹੈ ਰਾਹਤ

ਇਸ ਨੂੰ ਪੀਣ ਨਾਲ ਤੇਜ਼ੀ ਨਾਲ ਭਾਰ ਘਟੇਗਾ ਜਿਸ ਦੇ ਨਤੀਜੇ ਵਜੋਂ ਸਰੀਰ ਸੁਡੋਲ ਬਣ ਜਾਂਦਾ ਹੈ। ਨਿੰਮ ਦੇ ਜੂਸ (neem juice benefits) ਦਾ ਰੋਜ਼ਾਨਾ ਸੇਵਨ ਕਰਨ ਨਾਲ ਪੇਟ, ਪੱਟ, ਪਿੱਠ ਦੇ ਆਲੇ-ਦੁਆਲੇ ਜਮ੍ਹਾਂ ਚਰਬੀ ਨੂੰ ਘਟਾਉਣ ਵਿਚ ਸਹਾਇਤਾ ਮਿਲਦੀ ਹੈ। ਨਿੰਮ ਦਾ ਜੂਸ (neem juice benefits) ਪੀਣ ਨਾਲ ਕੈਂਸਰ ਵਰਗੀ ਗੰਭੀਰ ਬੀਮਾਰੀ ਦੀ ਚਪੇਟ ਵਿਚ ਆਉਣ ਦਾ ਖ਼ਤਰਾ ਨਹੀਂ ਰਹਿੰਦਾ।

ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਜੂਸ ਪੀਣ ਨਾਲ ਇਮਿਊਨਟੀ ਬੂਸਟ ਹੋ ਕੇ ਬੀਮਾਰੀਆਂ ਦਾ ਬਚਾਅ ਰਹੇਗਾ। ਨਿੰਮ ਵਿਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਖ਼ੂਨ ਨੂੰ ਸਾਫ਼ ਕਰਨ ਵਿਚ ਮਦਦ ਕਰਦੇ ਹਨ। ਅਜਿਹੇ ਵਿਚ ਦਾਗ-ਧੱਬੇ, ਝੁਰੜੀਆਂ ਆਦਿ ਦੀ ਸਮੱਸਿਆ ਦੂਰ ਹੋ ਕੇ ਬੇਦਾਗ ਅਤੇ ਗਲੋਇੰਗ ਚਮੜੀ ਮਿਲਦੀ ਹੈ।

0 Comments
0

You may also like