
DRISHTII GAREWAL NEWS: ਅਦਾਕਾਰਾ ਦ੍ਰਿਸ਼ਟੀ ਗਰੇਵਾਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਆਪਣੀ ਵੀਲੌਗ ਦੇ ਨਾਲ ਆਪਣੇ ਪ੍ਰਸ਼ੰਸਕਾਂ ਦੇ ਰੂਬਰੂ ਹੁੰਦੀ ਰਹਿੰਦੀ ਹੈ। ਫੈਨਜ਼ ਉਨ੍ਹਾਂ ਦੀਆਂ ਵੀਡੀਓਜ਼ ਨੂੰ ਖੂਬ ਪਸੰਦ ਕਰਦੇ ਹਨ। ਕੁਝ ਸਮੇਂ ਪਹਿਲਾਂ ਹੀ ਅਦਾਕਾਰਾ ਨੇ ਆਪਣੀ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ, ਜਿਸ ਤੋਂ ਬਾਅਦ ਫੈਨਜ਼ ਨੇ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਹੋਰ ਪੜ੍ਹੋ: ਕਰੀਨਾ ਕਪੂਰ ਨੇ ਤੈਮੂਰ ਦੀਆਂ ਅਣਦੇਖੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਦਿੱਤੀ ਜਨਮਦਿਨ ਦੀ ਵਧਾਈ, ਫੈਨਜ਼ ਲੁੱਟਾ ਰਹੇ ਨੇ ਪਿਆਰ

ਦ੍ਰਿਸ਼ਟੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀਆਂ ਤਿੰਨ ਤਸਵੀਰਾਂ ਸ਼ੇਅਰ ਕੀਤੀਆਂ ਨੇ, ਜਿਸ ਵਿੱਚ ਫਲੋਰਲ ਡਰੈੱਸ ਵਿੱਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘It takes time to be okay with your new body and be different... ਪਰ ਜਾਣਦੇ ਹੋ ਕੁਝ ਵੱਖਰਾ ਕਈ ਵਾਰ ਚੰਗਾ ਹੁੰਦਾ ਹੈ’। ਜਿਸ ਤੋਂ ਬਾਅਦ ਪ੍ਰਸ਼ੰਸਕ ਲਗਾਤਾਰ ਵਧਾਈਆਂ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਹੈ- ਅਸੀਂ ਤੁਹਾਡੇ ਲਈ ਬਹੁਤ ਖੁਸ਼ ਹਾਂ ਦ੍ਰਿਸ਼ਟੀ ਜੀ... ਧਿਆਨ ਰੱਖੋ ਆਪਣਾ ਅਤੇ ਸਿਹਤਮੰਦ ਰਹੋ। ਇੱਕ ਹੋਰ ਯੂਜ਼ਰ ਨੇ ਲਿਖਿਆ ਹੈ-ਤੁਸੀਂ ਮਾਂ ਬਣਨ ਵਾਲੇ ਹੋ ਪੱਕਾ.. ਇੱਕ ਹੋਰ ਯੂਜ਼ਰ ਨੇ ਕਿਹਾ- ਮਾਂ ਬਣਨ ਲਈ ਮੁਬਾਰਕਾਂ। ਇਸ ਤਰ੍ਹਾਂ ਫੈਨਜ਼ ਕਮੈਂਟ ਬਾਕਸ ਵਿੱਚ ਮੁਬਾਰਕਾਂ ਦੇ ਰਹੇ ਹਨ। ਫਿਲਹਾਲ ਪੀਟੀਸੀ ਪੰਜਾਬੀ ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ ਹੈ।

ਦੱਸ ਦਈਏ ਪਿਛਲੇ ਸਾਲ ਦ੍ਰਿਸ਼ਟੀ ਗਰੇਵਾਲ ਦਾ ਵਿਆਹ ਬਾਲੀਵੁੱਡ ਐਕਟਰ ਅਭੈ ਅਤਰੀ (Actor Abheyy Attri) ਦੇ ਨਾਲ ਹੋਇਆ ਸੀ । ਦ੍ਰਿਸ਼ਟੀ ਅਕਸਰ ਹੀ ਆਪਣੇ ਪਤੀ ਦੇ ਨਾਲ ਆਪਣੀ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਜੇ ਗੱਲ ਕਰੀਏ ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਜਗਤ ਦੇ ਕਈ ਨਾਮੀ ਸੀਰੀਅਲਾਂ ‘ਚ ਕੰਮ ਕਰ ਚੁੱਕੀ ਹੈ। ਉਹ ਇੱਕ ਵਾਰ ਫਿਰ ਤੋਂ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਉਹ ‘ਬੈਸਟ ਆਫ ਲੱਕ’ ਅਤੇ ‘ਮਿੱਟੀ ਨਾ ਫਰੋਲ ਜੋਗੀਆ’ ‘ਹਾਰਡ ਕੌਰ’, ‘ਮੁਕਲਾਵਾ’ ਵਰਗੀਆਂ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ਜੋੜੀ ਵਿੱਚ ਵੀ ਨਜ਼ਰ ਆਵੇਗੀ।

View this post on Instagram