ਦ੍ਰਿਸ਼ਟੀ ਗਰੇਵਾਲ ਨੇ ਸਾਂਝਾ ਕੀਤਾ ਵੀਡੀਓ, ਪਤੀ ਨਾਲ ਡਾਂਸ ਕਰਦੀ ਆਈ ਨਜ਼ਰ

Written by  Shaminder   |  October 23rd 2021 01:11 PM  |  Updated: October 23rd 2021 01:11 PM

ਦ੍ਰਿਸ਼ਟੀ ਗਰੇਵਾਲ ਨੇ ਸਾਂਝਾ ਕੀਤਾ ਵੀਡੀਓ, ਪਤੀ ਨਾਲ ਡਾਂਸ ਕਰਦੀ ਆਈ ਨਜ਼ਰ

ਦ੍ਰਿਸ਼ਟੀ ਗਰੇਵਾਲ (DRISHTII GAREWAL) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਪਤੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦ੍ਰਿਸ਼ਟੀ ਗਰੇਵਾਲ ਆਪਣੇ ਪਤੀ ਦੇ ਨਾਲ ਹਿੰਦੀ ਗੀਤ ‘ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।

Drishtii pp-min image From instagram

ਹੋਰ ਪੜ੍ਹੋ : ਅਕਸ਼ੇ ਕੁਮਾਰ ਨੇ ਆਪਣੀ ਨਵੀਂ ਫ਼ਿਲਮ ‘ਓ ਐੱਮ ਜੀ-2’ ਦਾ ਫ੍ਰਸਟ ਲੁੱਕ ਕੀਤਾ ਸਾਂਝਾ

ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਲਦ ਹੀ ਉਹ ਵੈੱਬ ਸੀਰੀਜ਼ ‘ਚ ਨਜ਼ਰ ਆਉਣ ਵਾਲੀ ਹੈ ।

Drishtii image From instagram

ਇਸ ਵੈੱਬ ਸੀਰੀਜ਼ ‘ਚ ਉਹ ਪੁਲਿਸ ਅਫਸਰ ਦੇ ਕਿਰਦਾਰ ‘ਚ ਨਜ਼ਰ ਆਏਗੀ । ਦ੍ਰਿਸ਼ਟੀ ਗਰੇਵਾਲ ਦਾ ਵਿਆਹ ਕੁਝ ਸਮਾਂ ਪਹਿਲਾਂ ਹੀ ਅਭੈ ਅੱਤਰੀ ਦੇ ਨਾਲ ਹੋਇਆ ਹੈ ਅਤੇ ਆਪਣੇ ਪਤੀ ਦੇ ਨਾਲ ਵੀ ਉਹ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਉਨ੍ਹਾਂ ਨੇ ਜਿੱਥੇ ਪੰਜਾਬੀ ਫ਼ਿਲਮਾਂ ‘ਚ ਕੀਤਾ ਹੈ। ਉੱਥੇ ਹੀ ਉਹ ਕਈ ਹਿੰਦੀ ਸੀਰੀਅਲਸ ‘ਚ ਵੀ ਨਜ਼ਰ ਆ ਚੁੱਕੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network