ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਸਾਂਝੀ ਕੀਤੀ ਚੂੜਾ ਵਧਾਉਣ ਦੀ ਰਸਮ ਦੀ ਵੀਡੀਓ, ਕੁਝ ਮਹੀਨੇ ਪਹਿਲਾ ਹੀ ਹੋਇਆ ਹੈ ਵਿਆਹ

written by Lajwinder kaur | June 22, 2021

ਟੀਵੀ ਜਗਤ ਤੇ ਪਾਲੀਵੁੱਡ ਜਗਤ ਦੀ ਨਾਮੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਦੱਸ ਦਈਏ ਉਨ੍ਹਾਂ ਦਾ ਕੁਝ ਮਹੀਨੇ ਪਹਿਲਾ ਹੀ ਐਕਟਰ ਅਭੈ ਅਤਰੀ ਦੇ ਨਾਲ ਵਿਆਹ ਹੋਇਆ ਹੈ। ਇਹ ਵਿਆਹ ਸਿੱਖ ਰੀਤੀ ਰਿਵਾਜਾਂ ਦੇ ਨਾਲ ਹੋਇਆ ।

Newly Weds Drishtii Garewal & Abheyy Attri image source- instagram
ਹੋਰ ਪੜ੍ਹੋ : ਰਾਜਵੀਰ ਜਵੰਦਾ ਤੇ ਸੁਦੇਸ਼ ਕੁਮਾਰੀ ਦਾ ਨਵਾਂ ਗੀਤ ‘ਪਟਿਆਲੇ ਵਾਲਾ’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ
: ਗਾਇਕ ਜੱਸੀ ਗਿੱਲ ਨੇ ਆਪਣੀ ਧੀ ਰੋਜਸ ਕੌਰ ਗਿੱਲ ਦੇ ਨਾਲ ਪੰਜਾਬੀ ਗੀਤ ‘ਤੇ ਬਣਾਈ ਪਿਆਰੀ ਜਿਹੀ ਵੀਡੀਓ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਿਉ-ਧੀ ਦਾ ਇਹ ਅੰਦਾਜ਼, ਦੇਖੋ ਵੀਡੀਓ
drishti garewal shared her chooda vadhana ceremony image source- instagram
ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਆਪਣੇ ਵਿਆਹ ਤੋਂ ਬਾਅਦ ਹੋਣ ਵਾਲੀ ਰਸਮ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜੀ ਹਾਂ ਵਿਆਹ ਤੋਂ ਬਾਅਦ ਚੂੜਾ ਵਧਾਉਣ ਦੀ ਰਸਮ ਹੁੰਦੀ ਹੈ। ਇਹ ਰਸਮ ਅਕਸਰ ਨਨਾਣ ਹੀ ਕਰਦੀ ਹੈ। ਉਨ੍ਹਾਂ ਨੇ ਇਸ ਰਸਮ ਦਾ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਨ੍ਹਾਂ ਦੀ ਨਨਾਣ ਚੂੜਾ ਵਧਾਉਂਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਦਾ ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।
new wedding pics of drishtii grewal and abheyy attri image source- instagram
ਦੱਸ ਦਈਏ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਤੇ ਐਕਟਰ ਅਭੈ ਅਤਰੀ ਦੇ ਨਾਲ ਗੁਰੂ ਘਰ ‘ਚ ਲਾਵਾਂ ਲਈਆਂ ਸਨ। ਲਾਕਡਾਊਨ ਹੋਣ ਕਰਕੇ ਇਸ ਵਿਆਹ ‘ਚ ਪਰਿਵਾਰਕ ਮੈਂਬਰ ਹੀ ਸ਼ਾਮਿਲ ਸਨ। ਜੇ ਗੱਲ ਕਰੀਏ ਤਾਂ ਉਹ ਟੀਵੀ ਜਗਤ ‘ਚ ਆਪਣੀ ਅਦਾਕਾਰੀ ਦੇ ਨਾਲ ਵਾਹ ਵਾਹੀ ਖੱਟ ਚੁੱਕੀ ਹੈ। ਇਹ ਇੱਕ ਵਾਰ ਫਿਰ ਤੋਂ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਉਹ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ਜੋੜੀ ‘ਚ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਵੀ ਉਹ ‘ਬੈਸਟ ਆਫ ਲੱਕ’ ਅਤੇ ‘ਮਿੱਟੀ ਨਾ ਫਰੋਲ ਜੋਗੀਆ’ ‘ਹਾਰਡ ਕੌਰ’, ‘ਮੁਕਲਾਵਾ’ ਵਰਗੀਆਂ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ।  

0 Comments
0

You may also like