ਪੰਜਾਬੀ ਐਕਟਰੈੱਸ ਦ੍ਰਿਸ਼ਟੀ ਗਰੇਵਾਲ ਨੇ ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ‘ਕੰਗਣਾ’ ਖੇਡਦੇ ਹੋਇਆਂ ਦੀ ਵੀਡੀਓ, ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਕਿਊਟ ਜਿਹਾ ਵੀਡੀਓ

written by Lajwinder kaur | May 05, 2021

ਟੀਵੀ ਜਗਤ ਤੇ ਪੰਜਾਬੀ ਸਿਨੇਮਾ ਜਗਤ ਦੀ ਨਾਮੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ (DRISHTII GAREWAL) ਜੋ ਕਿ 3 ਮਈ ਨੂੰ ਐਕਟਰ ਅਭੈ ਅਤਰੀ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝ ਗਈ। ਅਦਾਕਾਰਾ ਦ੍ਰਿਸ਼ਟੀ ਗਰੇਵਾਲ ਜੋ ਕਿ ਆਪਣੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰ ਰਹੀ ਹੈ। ਉਨ੍ਹਾਂ ਨੇ ਇੱਕ ਨਵਾਂ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਹੈ।

drishti garewal married with abhay attri image source- instagram

ਹੋਰ ਪੜ੍ਹੋ : ਗਾਇਕ ਵੀਤ ਬਲਜੀਤ ਨੇ ਸਾਂਝਾ ਕੀਤਾ ਨਵੇਂ ਗੀਤ ‘DD1’ ਦਾ ਫਰਸਟ ਲੁੱਕ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

inside image of drishti grewal playing kangana image source- instagram

ਵਿਆਹ ਤੋਂ ਬਾਅਦ ਸਹੁਰੇ ਘਰ ਪਹੁੰਚੀ ਨਵੀਂ ਵਿਆਹੀ ਜੋੜੀ ‘ਕੰਗਣਾ ਖੇਡਣਾ’ ਵਾਲੀ ਰਸਮ ਨੂੰ ਪੂਰਾ ਕਰਦੇ ਨੇ। ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਕੰਗਣਾ ਖੇਡਣ ਵਾਲੀ ਰਸਮ ਦਾ ਵੀਡੀਓ ਆਪਣੇ ਫੈਨਜ਼ ਦੇ ਨਾਲ ਸਾਂਝਾ ਕੀਤਾ ਹੈ। ਵੀਡੀਓ ਚ ਦੇਖ ਸਕਦੇ ਹੋ ਦ੍ਰਿਸ਼ਟੀ ਗਰੇਵਾਲ ਆਪਣੇ ਐਕਟਰ ਪਤੀ ਅਭੈ ਅਤਰੀ (Abheyy Attri) ਦੇ ਨਾਲ ਕੰਗਣਾ ਖੇਡ ਰਹੀ ਹੈ। ਵੀਡੀਓ ਚ ਦੇਖ ਸਕਦੇ ਹੋ ਦ੍ਰਿਸ਼ਟੀ ਜਿੱਤਣ ਦੀ ਖ਼ੁਸ਼ੀ ਚ ਬੈਠੇ-ਬੈਠੇ ਹੀ ਝੂਮ ਰਹੀ ਹੈ। ਦਰਸ਼ਕਾਂ ਨੂੰ ਅਦਾਕਾਰਾ ਦਾ ਇਹ ਪਿਆਰਾ ਜਿਹਾ ਅੰਦਾਜ਼ ਬਹੁਤ ਪਸੰਦ ਆ ਰਿਹਾ ਹੈ। ਤਾਂ ਵੱਡੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

image of drishti garewal image source- instagram

ਜੇ ਗੱਲ ਕਰੀਏ ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ‘ਬੈਸਟ ਆਫ ਲੱਕ’ ਅਤੇ ‘ਮਿੱਟੀ ਨਾ ਫਰੋਲ ਜੋਗੀਆ’ ‘ਹਾਰਡ ਕੌਰ’, ਮੁਕਲਾਵਾ ਵਰਗੀਆਂ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਦਿਖਾ ਚੁੱਕੀ ਹੈ। ਇਸ ਤੋਂ ਇਲਾਵਾ ਉਹ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ਜੋੜੀ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਦ੍ਰਿਸ਼ਟੀ ਗਰੇਵਾਲ ਟੀਵੀ ਸੀਰੀਅਲ ‘ਚ ਵੀ ਕੰਮ ਕਰ ਚੁੱਕੀ ਹੈ।

You may also like