ਦ੍ਰਿਸ਼ਟੀ ਗਰੇਵਾਲ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੀ ਆਈ ਨਜ਼ਰ, ਤਸਵੀਰਾਂ ਕੀਤੀਆਂ ਸਾਂਝੀਆਂ

written by Shaminder | September 08, 2021

ਦ੍ਰਿਸ਼ਟੀ ਗਰੇਵਾਲ (Drishtii Garewal ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ (Family )ਅਤੇ ਦੋਸਤ ਨਜ਼ਰ ਆ ਰਹੇ ਹਨ । ਇੱਕ ਤਸਵੀਰ ‘ਚ ਉਹ ਕਿਸੇ ਕੁੜੀ ਦੇ ਨਾਲ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਸਣੇ ਸਭ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ ।

Drishti Garewal -min Image From Instagram

ਹੋਰ ਪੜ੍ਹੋ : ਕ੍ਰਿਕੇਟਰ ਸ਼ਿਖਰ ਧਵਨ ਦਾ ਪਤਨੀ ਆਇਸ਼ਾ ਮੁਖਰਜੀ ਨਾਲੋਂ ਹੋਇਆ ਤਲਾਕ, ਪਤਨੀ ਨੇ ਪੋਸਟ ਸਾਂਝੀ ਕਰਕੇ ਕੀਤੇ ਕਈ ਖੁਲਾਸੇ

ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਵੈਲਕਮ ਹੋਮ’ । ਦ੍ਰਿਸ਼ਟੀ ਗਰੇਵਾਲ ਨੇ ਕੁਝ ਮਹੀਨੇ ਪਹਿਲਾਂ ਹੀ ਅਭੈ ਅੱਤਰੀ ਦੇ ਨਾਲ ਵਿਆਹ ਕਰਵਾਇਆ ਹੈ ।

Drishtii -min Image From Instagram

ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਅਦਾਕਾਰਾ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੀ ਹੈ । ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਦ੍ਰਿਸ਼ਟੀ ਗਰੇਵਾਲ ਆਪਣੇ ਅਭੈ ਅੱਤਰੀ ਦੇ ਨਾਲ ਵੀ ਅਕਸਰ ਵੀਡੀਓਜ਼ ਬਣਾਉਂਦੀ ਰਹਿੰਦੀ ਹੈ ।

ਜਿਨ੍ਹਾਂ ਨੂੰ ਉੁਹ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕਰਦੀ ਰਹਿੰਦੀ ਹੈ । ਦ੍ਰਿਸ਼ਟੀ ਗਰੇਵਾਲ ‘ਮੁਕਲਾਵਾ’,’ਹਾਰਡ ਕੌਰ’, ‘ਜਿੰਦੜੀ’ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਇਸ ਦੇ ਨਾਲ ਹੀ ਉਹ ਟੀਵੀ ਇੰਡਸਟਰੀ ਦੇ ਕਈ ਸੀਰੀਅਲ ‘ਚ ਵੀ ਨਜ਼ਰ ਆ ਚੁੱਕੀ ਹੈ ।

 

0 Comments
0

You may also like