ਦ੍ਰਿਸ਼ਟੀ ਗਰੇਵਾਲ ਨੇ ਕੁੜੀਆਂ ਨੂੰ ਉਸ ਦੇ ਪਤੀ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ ਤਾਂ ਪਤੀ ਨੇ ਇਸ ਤਰ੍ਹਾਂ ਕੀਤਾ ਰਿਐਕਟ

written by Shaminder | October 09, 2021 11:53am

ਦ੍ਰਿਸ਼ਟੀ ਗਰੇਵਾਲ (DRISHTII GAREWAL) ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਮਜ਼ੇਦਾਰ ਵੀਡੀਓ ਸਾਂਝੇ ਕਰਦੇ ਰਹਿੰਦੀ ਹੈ । ਹੁਣ ਉਸ ਨੇ ਆਪਣੇ ਪਤੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਦੱਸ ਰਹੀ ਹੈ ਕਿ ਸਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਸ ‘ਤੇ ਦ੍ਰਿਸ਼ਟੀ ਗਰੇਵਾਲ ਦਾ ਪਤੀ ਕਹਿੰਦਾ ਹੈ ਕਿ ਕਿਸੇ ਮੁੰਡੇ ਨੂੰ ਕੁੜੀਆਂ ‘ਤੇ ਯਕੀਨ ਕਰਨ ਦੀ ਲੋੜ ਨਹੀਂ, ਕਿਸੇ ਕੁੜੀ ਨੂੰ ਮੁੰਡੇ ‘ਤੇ ਯਕੀਨ ਕਰਨ ਦੀ ਲੋੜ ਨਹੀਂ ।ਮੈਂ ਇਹਦੀ ਹਾਂ ਅਤੇ ਇਹ ਮੇਰਾ ਹੈ । ਜਿਸ ‘ਤੇ ਅਦਾਕਾਰਾ ਦਾ ਪਤੀ ਕਹਿੰਦਾ ਹੈ ਕਿ ਸਭ ਕਹਿਣ ਦੀਆਂ ਗੱਲਾਂ ਹਨ।

Drishtii

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਫਿਲਮ ‘Yes I Am Student’ ਦਾ ਟ੍ਰੇਲਰ ਰਿਲੀਜ਼

ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਇਸ ਤੋਂ ਇਲਾਵਾ ਦ੍ਰਿਸ਼ਟੀ ਗਰੇਵਾਲ ਨੇ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਜਨਮ ਦਿਨ ‘ਤੇ ਵਧਾਈ ਦੇਣ ਵਾਲਿਆਂ ਦਾ ਸ਼ੁਕਰੀਆ ਅਦਾ ਕੀਤਾ ਹੈ ।

Drishtii,, -min Image From Instagram

ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਇਸ ਤੋਂ ਇਲਾਵਾ ਕਈ ਹਿੰਦੀ ਸੀਰੀਅਲਸ ‘ਚ ਵੀ ਨਜ਼ਰ ਆ ਚੁੱਕੇ ਹਨ । ਜਲਦ ਹੀ ਉਹ ਇੱਕ ਵੈਬ ਸੀਰੀਜ਼ ‘ਚ ਵੀ ਦਿਖਾਈ ਦੇਣਗੇ । ਜਿਸ ਦੀਆਂ ਵੀਡੀਓਜ਼ ਵੀ ਉਹ ਸਾਂਝੀਆਂ ਕਰਦੇ ਰਹਿੰਦੇ ਹਨ । ਇਸ ਵੈਬ ਸੀਰੀਜ਼ ‘ਚ ਉਹ ਪੁਲਿਸ ਇੰਸੈਪਕਟਰ ਦੇ ਕਿਰਦਾਰ ‘ਚ ਦਿਖਾਈ ਦੇਵੇਗੀ ।

 

View this post on Instagram

 

A post shared by ATTRI (@abheyysattri)

You may also like