ਦ੍ਰਿਸ਼ਟੀ ਗਰੇਵਾਲ ਨੇ ਭਰਾ ਦੇ ਵਿਆਹ ਦੀ ਖਿੱਚੀ ਤਿਆਰੀ, ਸ਼ਗਨ ਦੀਆਂ ਰਸਮਾਂ ਕਰਦੀ ਨਜ਼ਰ ਆਈ ਅਦਾਕਾਰਾ

Written by  Shaminder   |  April 19th 2022 12:09 PM  |  Updated: April 19th 2022 12:09 PM

ਦ੍ਰਿਸ਼ਟੀ ਗਰੇਵਾਲ ਨੇ ਭਰਾ ਦੇ ਵਿਆਹ ਦੀ ਖਿੱਚੀ ਤਿਆਰੀ, ਸ਼ਗਨ ਦੀਆਂ ਰਸਮਾਂ ਕਰਦੀ ਨਜ਼ਰ ਆਈ ਅਦਾਕਾਰਾ

ਦ੍ਰਿਸ਼ਟੀ ਗਰੇਵਾਲ (Drishtii Garewal)  ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹੁਣ ਉਸਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਵੀਡੀਓਜ਼ ਸਾਂਝੇ ਕੀਤੇ ਹਨ । ਜਿਸ ‘ਚ ਅਦਾਕਾਰਾ ਆਪਣੇ ਭਰਾ (Brother )ਦੇ ਵਿਆਹ (Wedding) ਦੀਆਂ ਤਿਆਰੀਆਂ ਕਰਦੀ ਹੋਈ ਨਜ਼ਰ ਆ ਰਹੀ ਹੈ । ਇੱਕ ਵੀਡੀਓ ‘ਚ ਉਹ ਆਪਣੇ ਹੋਣ ਵਾਲੀ ਭਾਬੀ ਨੂੰ ਚੂੜੀਆਂ ਪਾਉਂਦੀ ਅਤੇ ਨੇਲ ਪਾਲਿਸ਼ ਲਗਾਉਂਦੀ ਹੋਈ ਦਿਖਾਈ ਦੇ ਰਹੀ ਹੈ । ਜਦੋਂਕਿ ਇੱਕ ਹੋਰ ਵੀਡੀਓ ‘ਚ ਉਹ ਆਪਣੇ ਹੱਥਾਂ ‘ਤੇ ਮਹਿੰਦੀ ਲਗਵਾਉੇਂਦੀ ਹੋਈ ਨਜ਼ਰ ਆ ਰਹੀ ਹੈ । ਮਹਿੰਦੀ ਦਾ ਵੀਡੀਓ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਮਹਿੰਦੀ ਫੰਕਸ਼ਨ ਸ਼ੁਰੂ’ ।

Drishtii Garewal ,, image From instagram

ਹੋਰ ਪੜ੍ਹੋ : ਦ੍ਰਿਸ਼ਟੀ ਗਰੇਵਾਲ ਨੇ ਸਾਂਝਾ ਕੀਤਾ ਆਪਣੀ ਮੰਮੀ ਦੇ ਨਾਲ ਫਨੀ ਵੀਡੀਓ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ । ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਹ ਜਲਦ ਹੀ ਹੋਰ ਵੀ ਕਈ ਫ਼ਿਲਮਾਂ ‘ਚ ਕੰਮ ਕਰਦੇ ਦਿਖਾਈ ਦੇਣਗੇ । ਦ੍ਰਿਸ਼ਟੀ ਗਰੇਵਾਲ ਦਾ ਵਿਆਹ ਕੁਝ ਸਮਾਂ ਪਹਿਲਾਂ ਹੀ ਅਭੈ ਅੱਤਰੀ ਦੇ ਨਾਲ ਹੋਇਆ ਹੈ ।

ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ ।ਦ੍ਰਿਸ਼ਟੀ ਗਰੇਵਾਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ ।ਕਦੇ ਆਪਣੇ ਮਾਪਿਆਂ ਦੇ ਨਾਲ ਫਨੀ ਵੀਡੀਓ ਸਾਂਝੇ ਕਰਦੀ ਹੈ ਅਤੇ ਕਦੇ ਆਪਣੇ ਸਹੁਰਿਆਂ ਦੇ ਘਰ ਦੇ ਵੀਡੀਓ ਸਾਂਝੇ ਕਰਦੀ ਹੈ । ਏਨੀਂ ਦਿਨੀਂ ਉਹ ਆਪਣੇ ਭਰਾ ਦੇ ਵਿਆਹ ‘ਚ ਰੁੱਝੀ ਹੋਈ ਦਿਖਾਈ ਦੇ ਰਹੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network