ਦ੍ਰਿਸ਼ਟੀ ਗਰੇਵਾਲ ਨੇ ਨਵੀਂ ਭਾਬੀ ਦਾ ਫੁੱਲਾਂ ਦੀ ਵਰਖਾ ਕਰਕੇ ਕੀਤਾ ਸੁਆਗਤ, ਵੇਖੋ ਵੀਡੀਓ

Written by  Shaminder   |  April 25th 2022 11:47 AM  |  Updated: April 25th 2022 11:47 AM

ਦ੍ਰਿਸ਼ਟੀ ਗਰੇਵਾਲ ਨੇ ਨਵੀਂ ਭਾਬੀ ਦਾ ਫੁੱਲਾਂ ਦੀ ਵਰਖਾ ਕਰਕੇ ਕੀਤਾ ਸੁਆਗਤ, ਵੇਖੋ ਵੀਡੀਓ

ਦ੍ਰਿਸ਼ਟੀ ਗਰੇਵਾਲ (Drishtii Garewal) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਅਦਾਕਾਰਾ ਆਪਣੀ ਨਵੀਂ ਭਾਬੀ (Sister-in-law) ਦਾ ਸੁਆਗਤ ਕਰਦੀ ਹੋਈ ਨਜ਼ਰ ਆਈ ਸੀ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਆਦਾਕਾਰਾ ਨੇ ਲਿਖਿਆ ਕਿ ‘ਸਾਡੇ ਪਰਿਵਾਰ ‘ਚ ਸ਼ਾਮਿਲ ਨਵਾਂ ਮੈਂਬਰ’ ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੀ ਭਰਜਾਈ ਨੂੰ ਜੱਫੀ ਪਾ ਕੇ ਬੈਠੀ ਹੋਈ ਹੈ ਅਤੇ ਦੋਵਾਂ ‘ਤੇ ਫੁੱਲਾਂ ਦੀ ਬਰਸਾਤ ਕੀਤੀ ਜਾ ਰਹੀ ਹੈ ।

Drishtii Garewal ,, image From instagram

ਹੋਰ ਪੜ੍ਹੋ : ਭਰਾ ਦੀ ਬਰਾਤ ਚੜ੍ਹਨ ਵੇਲੇ ਦ੍ਰਿਸ਼ਟੀ ਗਰੇਵਾਲ ਨੇ ਪਤੀ ਦੇ ਨਾਲ ਖੂਬ ਪਾਇਆ ਭੰਗੜਾ, ਵੇਖੋ ਵੀਡੀਓ

ਇਹ ਵੀਡੀਓ ਦ੍ਰਿਸ਼ਟੀ ਗਰੇਵਾਲ ਦੇ ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਅਤੇ ਅਦਾਕਾਰਾ ਨੂੰ ਉਸ ਦੇ ਭਰਾ ਦੇ ਵਿਆਹ ਦੀ ਵਧਾਈ ਦਿੱਤੀ ਜਾ ਰਹੀ ਹੈ ।ਇਸ ਤੋਂ ਇਲਾਵਾ ਦ੍ਰਿਸ਼ਟੀ ਗਰੇਵਾਲ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਭਰਜਾਈ ਦਾ ਦੁਪੱਟਾ ਸਵਾਰਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਦ੍ਰਿਸ਼ਟੀ ਗਰੇਵਾਲ ਦੇ ਭਰਾ ਦਾ ਹੋਇਆ ਵਿਆਹ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਈਆਂ ਲਾਵਾਂ

ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।ਦ੍ਰਿਸ਼ਟੀ ਗਰੇਵਾਲ ਦੇ ਭਰਾ ਦਾ ਬੀਤੇ ਦਿਨੀਂ ਵਿਆਹ ਹੋਇਆ ਹੈ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਉਹ ਲਗਾਤਾਰ ਸਾਂਝੇ ਕਰ ਰਹੀ ਹੈ । ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਭਰਾ ਦੇ ਵਿਆਹ ਦੀ ਹਲਦੀ ਅਤੇ ਮਹਿੰਦੀ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ ।

Drishtii Garewal,, image From instagram

ਇਸ ਤੋਂ ਇਲਾਵਾ ਉਹ ਆਪਣੇ ਭਰਾ ਦੇ ਵਿਆਹ ‘ਚ ਪਤੀ ਨਾਲ ਖੂਬ ਭੰਗੜਾ ਪਾਉਂਦੇ ਦਿਖਾਈ ਦਿੱਤੇ ਸਨ । ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਕਈ ਸੀਰੀਅਲਸ ‘ਚ ਵੀ ਉਹ ਅਦਾਕਾਰੀ ਕਰ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network