ਦ੍ਰਿਸ਼ਟੀ ਗਰੇਵਾਲ ਨੇ ਭਰਾ ਦੇ ਜਨਮ ਦਿਨ ‘ਤੇ ਪਿਆਰਾ ਜਿਹਾ ਵੀਡੀਓ ਸਾਂਝਾ ਕਰਕੇ ਦਿੱਤੀ ਜਨਮ ਦਿਨ ਦੀ ਵਧਾਈ

Written by  Shaminder   |  April 28th 2022 11:56 AM  |  Updated: April 28th 2022 11:56 AM

ਦ੍ਰਿਸ਼ਟੀ ਗਰੇਵਾਲ ਨੇ ਭਰਾ ਦੇ ਜਨਮ ਦਿਨ ‘ਤੇ ਪਿਆਰਾ ਜਿਹਾ ਵੀਡੀਓ ਸਾਂਝਾ ਕਰਕੇ ਦਿੱਤੀ ਜਨਮ ਦਿਨ ਦੀ ਵਧਾਈ

ਦ੍ਰਿਸ਼ਟੀ ਗਰੇਵਾਲ (Drishtii Garewal) ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਪਰਿਵਾਰ ਅਤੇ ਆਪਣੇ ਆਉਣ ਵਾਲੇ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਭਰਾ (Brother) ਦੇ ਨਾਲ ਇੱਕ ਵੀਡੀਓ (Video)ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਭਰਾ ਦੇ ਨਾਲ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਦ੍ਰਿਸ਼ਟੀ ਗਰੇਵਾਲ ਨੇ ਨਵੀਂ ਭਾਬੀ ਦਾ ਫੁੱਲਾਂ ਦੀ ਵਰਖਾ ਕਰਕੇ ਕੀਤਾ ਸੁਆਗਤ, ਵੇਖੋ ਵੀਡੀਓ

ਇਹ ਵੀਡੀਓ ਉਨ੍ਹਾਂ ਦੇ ਭਰਾ ਦੇ ਵਿਆਹ ਦਾ ਹੈ ਅਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਭਰਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦ੍ਰਿਸ਼ਟੀ ਗਰੇਵਾਲ ਆਪਣੇ ਭਰਾ ਦੀ ਪੱਗ ਨੂੰ ਠੀਕ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਅਦਾਕਾਰਾ ਦਾ ਪਤੀ ਵੀ ਦਿਖਾਈ ਦੇ ਰਿਹਾ ਹੈ ।

Drishtii garewal brother wedding- image From instagram

ਹੋਰ ਪੜ੍ਹੋ : ਭਰਾ ਦੀ ਬਰਾਤ ਚੜ੍ਹਨ ਵੇਲੇ ਦ੍ਰਿਸ਼ਟੀ ਗਰੇਵਾਲ ਨੇ ਪਤੀ ਦੇ ਨਾਲ ਖੂਬ ਪਾਇਆ ਭੰਗੜਾ, ਵੇਖੋ ਵੀਡੀਓ

ਇਸ ਵੀਡੀਓ ਨੂੰ ਸਾਂਝਾਂ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਦੁਨੀਆ ਹਮੇਸ਼ਾ ਬਦਲਦੀ ਰਹਿੰਦੀ ਹੈ, ਪਰ ਤੁਹਾਡੇ ਲਈ ਮੇਰਾ ਪਿਆਰੀ ਉਹੀ ਹੈ, ਸਾਲ ਦਰ ਸਾਲ ਅਤੇ ਜਨਮਦਿਨ ਤੋਂ ਬਾਅਦ ਜਨਮ ਦਿਨ’। ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।

Drishtii Garewal,, image From instagram

ਉਹ ਕਈ ਸੀਰੀਅਲਸ ‘ਚ ਵੀ ਨਜ਼ਰ ਆ ਚੁੱਕੇ ਹਨ । ਕੁਝ ਸਮਾਂ ਪਹਿਲਾਂ ਹੀ ਦ੍ਰਿਸ਼ਟੀ ਗਰੇਵਾਲ ਦਾ ਵਿਆਹ ਅਭੈ ਅੱਤਰੀ ਦੇ ਨਾਲ ਹੋਇਆ ਸੀ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।ਦ੍ਰਿਸ਼ਟੀ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਰੀਲਸ ਵੀ ਸ਼ੇਅਰ ਕਰਦੀ ਰਹਿੰਦੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network