ਦ੍ਰਿਸ਼ਟੀ ਗਰੇਵਾਲ ਦੇ ਪਿਤਾ ਨੇ ਗਾਇਆ ਗੀਤ, ਅਦਾਕਾਰਾ ਨੇ ਸਾਂਝਾ ਕੀਤਾ ਵੀਡੀਓ

written by Shaminder | September 29, 2021

ਦ੍ਰਿਸ਼ਟੀ ਗਰੇਵਾਲ (DRISHTII GAREWAL) ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ । ਇਸ ਵਾਰ ਅਦਾਕਾਰਾ ਨੇ ਆਪਣੇ ਪਿਤਾ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਸ ਦੇ ਪਿਤਾ ਹਿੰਦੀ ਫ਼ਿਲਮ ਦਾ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਮੇਰੇ ਪਿਤਾ ਜੀ ਦਾ ਛੁਪਿਆ ਹੋਇਆ ਟੈਲੇਂਟ’ ਕਿਵੇਂ ਦਾ ਲੱਗਿਆ ।

Drishtii

ਹੋਰ ਪੜ੍ਹੋ : ਗਾਇਕਾ ਕੌਰ ਬੀ ਨੇ ਆਪਣੇ ਤਾਏ ਦੇ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਕਿਹਾ ਤਾਇਆ ਜੀ ਨਾਲ ਗੁਰਦੁਆਰਾ ਸਾਹਿਬ ‘ਚ ਪੜ੍ਹਦੀ ਹੁੰਦੀ ਸੀ ਸ਼ਬਦ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਦਰਸ਼ਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਉਹ ਜਲਦ ਹੀ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣ ਵਾਲੀ ਹੈ ।

actress drishtii grewal shared her father singing song video with fans

ਕੁਝ ਮਹੀਨੇ ਪਹਿਲਾਂ ਹੀ ਦ੍ਰਿਸ਼ਟੀ ਗਰੇਵਾਲ ਨੇ ਅਭੈ ਅੱਤਰੀ ਦੇ ਨਾਲ ਵਿਆਹ ਕਰਵਾਇਆ ਹੈ । ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ ।ਦ੍ਰਿਸ਼ਟੀ ਗਰੇਵਾਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ ।ਉਹ ਅਕਸਰ ਆਪਣੇ ਫਨੀ ਵੀਡੀਓਜ਼ ਬਣਾਉਂਦੀ ਹੈ ਅਤੇ ਇਨ੍ਹਾਂ ਮਜ਼ੇਦਾਰ ਵੀਡੀਓਜ਼ ਨੂੰ ਪ੍ਰਸ਼ੰਸਕ ਵੀ ਬਹੁਤ ਪਸੰਦ ਕਰਦੇ ਨੇ ।

0 Comments
0

You may also like